Breaking NewsD5 specialNewsPoliticsPunjab

ਭਾਜਪਾ ਪ੍ਰਧਾਨ ‘ਤੇ ਹੋਏ ਹਮਲੇ ਦਾ ਸੱਚ !

ਹੁਸ਼ਿਆਰਪੁਰ : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾਉਂਦੀ ਨਜ਼ਰ ਆ ਰਹੀ ਹੈ। ਅਸ਼ਵਨੀ ਸ਼ਰਮਾ ਨੇ ਇਸ ਹਮਲੇ ਨੂੰ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੱਤਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਇਹ ਹਮਲਾ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ। ਭਾਜਪਾ ਪ੍ਰਧਾਨ ਨੇ ਇਸ ਦੌਰਾਨ ਸੂਬੇ ਦੀ ਕੈਪਟਨ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ।ਜਿੱਥੇ ਕਾਂਗਰਸੀ ਆਗੂ ਰਾਜਕੁਮਾਰ ਵੇਰਕਾ ਨੇ ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ।ਉੱਥੇ ਹੀ ਹਮਲੇ ਨੂੰ ਸੋਚੀ ਸਮਝੀ ਸਾਜ਼ਿਸ਼ ਦੱਸਣ ‘ਤੇ ਭਾਜਪਾ ਨੂੰ ਕਰੜੇ ਹੱਥੀਂ ਲਿਆ ਹੈ।

🔴 Live 🔴ਖੇਤੀ ਕਾਨੂੰਨਾਂ ‘ਤੇ ਬੁਰੀ ਫਸੀ ਮੋਦੀ ਸਰਕਾਰ ! ਕੈਪਟਨ ਸਰਕਾਰ ‘ਤੇ ਤੱਤੇ ਹੋਏ ਅਕਾਲੀ, ਦਿੱਤੀ ਚੇਤਾਵਨੀ !

ਇਕ ਪਾਸੇ ਕਿਸਾਨਾਂ ਦਾ ਸੰਘਰਸ਼ ਤੇਜ਼ ਹੋ ਰਿਹਾ ਹੈ ‘ਤੇ ਦੂਜੇ ਪਾਸੇ ਇਸ ਘਟਨਾ ਨੇ ਪੰਜਾਬ ਦੀ ਸਿਆਸਤ ਨੂੰ ਨਵੀਂ ਰੰਗਤ ਦਿੱਤੀ ਹੈ। ਹੁਣ ਸਿਆਸੀ ਆਗੂ ਆਹਮਣੇ ਸਾਹਮਣੇ ਹੁੰਦੇ ਦਿਖਾਈ ਦੇ ਰਹੇ ਹਨ ਅਤੇ ਇਕ ਦੂਜੇ ਦੇ ਖਿਲਾਫ ਬਿਆਨਬਾਜ਼ੀ ਜ਼ੋਰਾਂ ‘ਤੇ ਹੈ। ਭਾਜਪਾ ਪ੍ਰਧਾਨ ‘ਤੇ ਹਮਲਾ ਸੋਚੀ ਸਮਝੀ ਸਾਜ਼ਿਸ਼ ਦੇ ਕਾਰਨ ਹੋਇਆ ਹੈ ਜਾਂ ਫਿਰ ਕਿਸੇ ਨਿੱਜ਼ੀ ਰੰਜ਼ਿਸ਼ ਦੇ ਕਾਰਨ ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button