Breaking NewsD5 specialIndiaNewsPunjabTop News

ਭਾਜਪਾ ਵਿਧਾਇਕ ਅਰੁਣ ਨਾਰੰਗ ‘ਤੇ ਹਮਲੇ ਤੋਂ ਬਾਅਦ ਕੈਪਟਨ ਦਾ ਵੱਡਾ ਐਕਸ਼ਨ

ਚੰਡੀਗੜ੍ਹ : ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਕਥਿਤ ਤੌਰ ‘ਤੇ ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ‘ਤੇ ਕੀਤੇ ਹਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਜੋ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈ ਕੇ ਸੂਬੇ ਦੀ ਸ਼ਾਂਤੀ ਖ਼ਰਾਬ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਸਾਨਾਂ ਨੂੰ ਅਜਿਹੀਆਂ ਹਿੰਸਕ ਘਟਨਾਵਾਂ ‘ਚ ਨਾ ਪਾਉਣ ਦੀ ਅਪੀਲ ਕਰਨ ਦੇ ਨਾਲ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਜਿਹੀ ਸਥਿਤੀ ਨੂੰ ਅੱਗੇ ਤੋਂ ਰੋਕਣ ਲਈ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਸੰਕਟ ਦਾ ਜਲਦੀ ਹੱਲ ਕਰਨ। ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਵੀ ਕਾਨੂੰਨ ਦੇ ਤਹਿਤ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜੋ ਵਿਧਾਇਕ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨਾਲ ਵੀ ਭਿੜ ਗਏ।

ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ,ਖੁਸ਼ ਹੋਏ ਕਿਸਾਨ!ਮੁੜ ਝੁਕੀ ਸਰਕਾਰ,ਬਾਰਡਰ ‘ਤੇ ਆਵੇਗਾ ਲੱਖਾ ਸਿਧਾਣਾ!

ਜ਼ਿਕਰਯੋਗ ਹੈ ਕਿ ਗੁਰਮੇਲ ਸਿੰਘ ਪੀ.ਪੀ.ਐਸ, ਐਸ.ਪੀ. ਹੈਡਕੁਆਰਟਰਜ਼ ਫਰੀਦਕੋਟ, ਪ੍ਰਦਰਸ਼ਨਕਾਰੀ ਭੀੜ ਤੋਂ ਵਿਧਾਇਕ ਨੂੰ ਬਚਾਉਣ ਅਤੇ ਬਾਹਰ ਕੱਢਣ ਦੀ ਕੋਸ਼ਿਸ਼ ਦੌਰਾਨ ਜਖ਼ਮੀ ਹੋ ਗਏ। ਉਨਾਂ ਦੇ ਸਿਰ ’ਤੇ ਲਾਠੀ ਵੀ ਲੱਗੀ ਜਿਸ ਕਾਰਨ ਉਨਾਂ ਦੀ ਪੱਗ ਉੱਤਰ ਗਈ। ਉਨਾਂ ਨੂੰ ਮਲੋਟ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਇਹ ਘਟਨਾ ਵਾਪਰੀ ਸੀ।ਡੀ.ਜੀ.ਪੀ. ਨੇ ਕਿਹਾ ਕਿ ਵਿਧਾਇਕਾਂ ਅਤੇ ਪੁਲਿਸ ਅਧਿਕਾਰੀਆਂ ’ਤੇ ਹਮਲਾ ਕਰਨ ਵਾਲੇ ਸ਼ੱਕੀ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ਼ ਕੀਤੇ ਜਾਣਗੇ। ਉਨਾਂ ਕਿਹਾ ਕਿ ਸਥਾਨਕ ਭਾਜਪਾ ਨੇਤਾਵਾਂ ਦੇ ਬਿਆਨ ਦਰਜ਼ ਕੀਤੇ ਜਾ ਰਹੇ ਹਨ ਅਤੇ ਇਸ ਦੇ ਅਧਾਰ ‘ਤੇ ਕਾਨੂੰਨ ਦੀਆਂ ਢੁੱਕਵੀਆਂ ਧਾਰਾਵਾਂ ਲਗਾਈਆਂ ਜਾਣਗੀਆਂ। ਕੇਂਦਰ ‘ਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਅਤੇ ਪਿਛਲੇ ਚਾਰ ਮਹੀਨਿਆਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਕਿਸਾਨਾਂ ‘ਚ ਤਣਾਅ ਵਧਣ ਦੇ ਕਾਰਨ ਅੱਜ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਭਾਜਪਾ ਆਗੂਆਂ ਵਿਰੁੱਧ ਰੋਸ ਪ੍ਰਦਰਸ਼ਨ ਦੀਆਂ ਕਈ ਘਟਨਾਵਾਂ ਰਿਪੋਰਟ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ ਪਰ ਕਿਸੇ ਵੀ ਤਰਾਂ ਦੀ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਿਸੇ ਵੀ ਕੀਮਤ ‘ਤੇ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਭਾਜਪਾ ਵਿਧਾਇਕ ‘ਤੇ ਹੋਏ ਹਮਲੇ ਨੂੰ ਰੋਕਦਿਆਂ, ਭਾਜਪਾ ਦੇ ਹੋਰ ਆਗੂਆਂ ਨੂੰ ਪ੍ਰਦਰਸ਼ਨ ਵਾਲੀਆਂ ਥਾਵਾਂ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਕਿਸਾਨਾਂ ਅਤੇ ਕੇਂਦਰ ਦਰਮਿਆਨ ਬਣੀ ਤਣਾਅਪੂਰਨ ਸਥਿਤੀ ਦੇ ਹੱਲ ਲਈ ਪ੍ਰਧਾਨ ਮੰਤਰੀ ਦੇ ਤੁਰੰਤ ਦਾਖਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਕਿਸੇ ਵੀ ਤਰਾਂ ਦੀ ਦੇਰੀ ਅੰਦੋਲਨਕਾਰੀ ਕਿਸਾਨਾਂ ਵਿਚ ਹੋਰ ਬੇਚੈਨੀ ਪੈਦਾ ਕਰੇਗੀ। ਉਨਾਂ ਚਿਤਾਵਨੀ ਦਿੱਤੀ ਕਿ ਸਰਹੱਦ ਪਾਰੋਂ ਪਾਕਿਸਤਾਨ ਦੀ ਹਮਾਇਤ ਪ੍ਰਾਪਤ ਅਤਿਵਾਦੀ ਸੰਗਠਨਾਂ, ਜੋ ਪਹਿਲਾਂ ਹੀ ਸਥਿਤੀ ਦਾ ਫਾਇਦਾ ਉਠਾਉਣ ਦੀ ਤਾਕ ਵਿੱਚ ਰਹਿੰਦੇ ਹਨ, ਤੋਂ ਵੱਧ ਰਹੇ ਖ਼ਤਰੇ ਦੇ ਨਾਲ ਇਹ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਹੋ ਸਕਦਾ ਹੈ। ਉਨਾਂ ਮੁੜ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ ਅਤੇ ਕਿਸਾਨਾਂ ਨਾਲ ਵਿਚਾਰ ਚਰਚਾ ਕਰਕੇ ਉਨਾਂ ਦੀ ਜਾਣਕਾਰੀ ਅਤੇ ਫੀਡਬੈਕ ਦੇ ਅਧਾਰ ’ਤੇ ਨਵੇਂ ਕਾਨੂੰਨ ਤਿਆਰ ਕਰਨੇ ਚਾਹੀਦੇ ਹਨ।

MLA ਦੀ ਕੁੱਟਮਾਰ ‘ਤੇ ਡੱਲੇਵਾਲ ਦਾ ਵੱਡਾ ਬਿਆਨ ! ਕਿਉਂ ਕੀਤੀ ਖਿੱਚ-ਧੂਹ ? ਵੱਡੇ ਖੁਲਾਸੇ!

ਉਨਾਂ ਕਿਹਾ ਕਿ ਕਿਸਾਨ ਪਿਛਲੇ 4 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖਿਲਾਫ਼ ਸੜਕਾਂ ’ਤੇ ਹਨ ਅਤੇ ਕੇਂਦਰ ਸਰਕਾਰ ਵੱਲੋਂ ਪਿੱਛੇ ਹਟਣ ਦੇ ਕੋਈ ਸੰਕੇਤ ਨਾ ਮਿਲਣ ’ਤੇ ਕਿਸਾਨਾਂ ਵਿਚ ਰੋਸ ਵਧਦਾ ਜਾ ਰਿਹਾ ਸੀ। ਪੰਜਾਬ ਭਾਜਪਾ ਦੇ ਆਗੂਆਂ ਵੱਲੋਂ ਇਸ ਮੁੱਦੇ ‘ਤੇ ਉਨਾਂ ਦੇ ਅਸਤੀਫੇ ਦੀ ਕੀਤੀ ਜਾ ਰਹੀ ਮੰਗ ਉਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੀ ਘਟਨਾ ‘ਤੇ ਰਾਜਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰਨ ਦੀ ਬਜਾਏ ਉਨਾਂ ਨੂੰ ਕੇਂਦਰੀ ਲੀਡਰਸ਼ਿਪ ਉਤੇ ਵਿਵਾਦਤ ਖੇਤੀ ਕਾਨੂੰਨ ਵਾਪਸ ਲੈਣ ਲਈ ਦਬਾਅ ਪਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਭਾਜਪਾ ਆਗੂਆਂ ਨੂੰ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਕਿਸਾਨਾਂ ਵਿੱਚ ਪੈਦਾ ਹੋਏ ਅਸਲ ਗੁੱਸੇ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ ਜਿਸ ਨੂੰ ਭਾਰਤ ਸਰਕਾਰ ਪੰਜਾਬ ਵਿੱਚ ਕਾਂਗਰਸ ਦਾ ਹੱਥਕੰਡਾ ਕਹਿ ਕੇ ਹਕੀਕਤ ‘ਤੇ ਪਰਦਾ ਪਾ ਰਹੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button