Press ReleasePunjabTop News

ਭਾਜਪਾ ਵੱਲੋਂ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ‘ਤੇ ਕਾਂਗਰਸ ਦੀ ਚੁੱਪੀ ਦੀ ‘ਆਪ’ ਨੇ ਕੀਤੀ ਨਿੰਦਾ, ਕਿਹਾ, ਕਾਂਗਰਸ ਭਾਜਪਾ ਦੀ ਬੀ-ਟੀਮ

'ਆਪ' ਨੂੰ ਪੰਜਾਬ ਦੀ ਬਿਹਤਰੀ ਲਈ ਕੰਮ ਕਰਨ ਤੋਂ ਰੋਕਣ ਲਈ ਕਾਂਗਰਸੀ ਅਤੇ ਅਕਾਲੀ ਆਪਸ 'ਚ ਮਿਲੇ: ਵਿੱਤ ਮੰਤਰੀ ਹਰਪਾਲ ਚੀਮਾ

ਭਾਜਪਾ ਲੋਕਤੰਤਰ ਦੀ ‘ਸੀਰੀਅਲ ਕਿਲਰ’, ਜਨਤਾ ਸਾਹਮਣੇ ਉਨ੍ਹਾਂ ਦੇ ਨਾਪਾਕ ਆਗੂਆਂ ਦਾ ਹੋਵੇਗਾ ਪਰਦਾਫਾਸ਼: ਹਰਪਾਲ ਚੀਮਾ

ਚੰਡੀਗੜ੍ਹ (ਬਿੰਦੂ ਸਿੰਘ) : ਭਾਜਪਾ ਵੱਲੋਂ ਪੰਜਾਬ ‘ਚ ਸਰਕਾਰ ਡੇਗਣ ਦੀਆਂ ਨਾਪਾਕ ਕੋਸ਼ਿਸ਼ਾਂ ‘ਤੇ ਕਾਂਗਰਸ ਲੀਡਰਸ਼ਿਪ ਦੀ ਚੁੱਪੀ ਨੂੰ ਆੜੇ ਹੱਥੀਂ ਲੈਂਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਨੂੰ ਭਾਜਪਾ ਦੀ ‘ਬੀ-ਟੀਮ’ ਕਰਾਰ ਦਿੱਤਾ ਅਤੇ ਕਿਹਾ ਕਿ ਕਾਂਗਰਸ ਅੰਦਰ ਖਾਤੇ ਭਾਜਪਾ ਲਈ ਕੰਮ ਕਰ ਰਹੀ ਹੈ ਅਤੇ ਪੰਜਾਬ ਦੀ ਤਰੱਕੀ ਅਤੇ ਵਿਕਾਸ ਦੇ ਰਾਹ ‘ਚ ਰੋੜਾ ਬਣਨਾ ਹੀ ਇਨ੍ਹਾਂ ਦਾ ਮਕਸਦ ਹੈ।

ਲੀਡਰਾਂ ਦੀਆਂ ਖੋਲ੍ਹੀਆਂ ਪੋਲ੍ਹਾਂ, ਦੇਖੋ ਕਿਵੇਂ ਲੁੱਟਿਆ ਪੂਰਾ ਪੰਜਾਬ, ਅਕਾਲੀ ਆਗੂ ਨੇ ਚੁੱਕੇ ਵੱਡੇ ਮੁੱਦਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਹਾਸੋਹੀਣੀ ਗੱਲ ਹੈ ਕਿ ਹਾਲ ਹੀ ਵਿੱਚ ਕਾਂਗਰਸ ਗੋਆ ਵਿਚ ਆਪ੍ਰੇਸ਼ਨ ਲੋਟਸ ਦਾ ਸ਼ਿਕਾਰ ਹੋਈ ਹੈ ਅਤੇ ਇਸ ਲਈ ਭਾਜਪਾ ਦਾ ਵਿਰੋਧ ਕਰਨ ਦੀ ਬਜਾਏ ਕਾਂਗਰਸੀ ‘ਆਪ’ ਤੋਂ ਸਬੂਤਾਂ ਦੀ ਮੰਗ ਕਰ ਰਹੇ ਹਨ।

Bhagwant Mann ਪਿੱਛੋਂ BJP ਦਾ ਵੱਡਾ ਧਮਾਕਾ, MLA ਨੂੰ ਖਰੀਦਣ ਬਾਰੇ ਵੱਡਾ ਐਲਾਨ | D5 Channel Punjabi

ਚੀਮਾ ਨੇ ਕਿਹਾ, “ਕਾਂਗਰਸ ਦੇ ਕਿਸੇ ਵੀ ਨੇਤਾ ਨੇ ਭਾਜਪਾ ‘ਤੇ ਸਵਾਲ ਖੜੇ ਕਰਨ ਦੀ ਹਿੰਮਤ ਨਹੀਂ ਕੀਤੀ ਪਰ ਉਨ੍ਹਾਂ ਨੂੰ ਸਾਡੇ ਤੋਂ ਭਾਜਪਾ ਦੀਆਂ ਨਾਪਾਕ ਕੋਸ਼ਿਸ਼ਾਂ ਦੇ ਸਬੂਤ ਚਾਹੀਦੇ ਹਨ ਜਦਕਿ ਗੋਆ ਅਤੇ ਹੋਰ ਰਾਜਾਂ ਵਿੱਚ ਭਾਜਪਾ ਨੇ ਕਾਂਗਰਸ ਇਸੇ ਤਰੀਕੇ ਕਾਂਗਰਸ ਨੂੰ ਖਤਮ ਕੀਤਾ ਹੈ। ਫਿਰ ਵੀ, ਕਾਂਗਰਸ ਭਾਜਪਾ ਦਾ ਸਮਰਥਨ ਕਰ ਰਹੀ ਹੈ ਅਤੇ ਪੰਜਾਬ ਦੇ ਕਾਂਗਰਸੀ ਆਗੂਆਂ ਦੀ ਚੁੱਪੀ ਭਾਜਪਾ ਨਾਲ ਉਨ੍ਹਾਂ ਦੇ ਗੱਠਜੋੜ ਦਾ ਸਬੂਤ ਦਿੰਦੀ ਹੈ।”

BIG Breaking : BJP ’ਚ ਜਾਣਗੇ ‘AAP’ MLA! Bikram Majithia ਨੇ ਕੱਢੇ ਸਬੂਤ | D5 Channel Punjabi

ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਈਡੀ ਦੀ ਜਾਂਚ ਦਾ ਸਾਹਮਣਾ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਬਚਾਉਣ ਲਈ ਕਾਂਗਰਸ ਭਾਜਪਾ ਵਿਰੁੱਧ ਕੁਝ ਵੀ ਬੋਲਣ ਤੋਂ ਡਰਦੀ ਹੈ। ਕਾਂਗਰਸ ਦਾ ਹੁਣ ਇੱਕੋ ਇੱਕ ਟੀਚਾ ‘ਆਪ’ ਨੂੰ ਕਿਸੇ ਤਰ੍ਹਾਂ ਰੋਕਣਾ ਹੈ ਅਤੇ ਇਹ ਕੰਮ ਉਹ ਭਾਜਪਾ ਦੇ ਇਸ਼ਾਰੇ ‘ਤੇ ਹੀ ਕਰ ਰਹੀ ਹੈ, ਕਿਉਂਕਿ ਭਾਜਪਾ ‘ਆਪ’ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੀ ਦੇਸ਼ ਭਰ ਵਿੱਚ ਵਧ ਰਹੀ ਲੋਕਪ੍ਰਿਅਤਾ ਤੋਂ ਚਿੰਤਿਤ ਹੈ।

Muktsar News : ਸਰਕਾਰੀ ਮੁਲਾਜ਼ਮਾਂ ਨੇ ਠਾਲੀਆਂ ਗਰਦਾਂ, ਪਾਣੀ ਵਾਲੀ ਟੈਂਕੀ ’ਤੇ ਪਾਤਾ ਗਾਹ | D5 Channel Punjabi

ਅਕਾਲੀ ਦਲ ਨੂੰ ਨਿਸ਼ਾਨਾ ਬਣਾਉਂਦਿਆਂ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੰਬੇ ਸਮੇਂ ਤੱਕ ਐਨਡੀਏ ਨਾਲ ਗਠਜੋੜ ‘ਚ ਰਿਹਾ ਹੈ ਅਤੇ ਹੁਣ ਇਹ ਮੁੜ ਭਾਜਪਾ ਵਿਚ ਵਾਪਸ ਸ਼ਾਮਿਲ ਹੋਣਾ ਚਾਹੁੰਦੇ ਹਨ, ਇਸ ਲਈ ਅਕਾਲੀ ਆਗੂ ਭਾਜਪਾ ਦੇ ਬਿਆਨਾਂ ਦੀ ਹਾਂ ‘ਚ ਹਾਂ ਮਿਲਾ ਰਹੇ ਹਨ। ਇੱਥੋਂ ਤੱਕ ਕਿ ਉਨ੍ਹਾਂ ਨੇ ਪੰਜਾਬ ਵਿੱਚ ‘ਆਪ’ ਵਿਧਾਇਕਾਂ ਨੂੰ 25 ਕਰੋੜ ਰੁਪਏ ਦੀ ਪੇਸ਼ਕਸ਼ ਕਰਕੇ ‘ਆਪ’ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰਨ ਅਤੇ ਭਾਜਪਾ ਦੀ ਘਟੀਆ ਰਾਜਨੀਤੀ ‘ਤੇ ਵੀ ਕੋਈ ਇਤਰਾਜ਼ ਜ਼ਾਹਿਰ ਨਹੀਂ ਕੀਤਾ।

‘AAP’ ਤੋਂ ਬਾਅਦ ਐਕਸ਼ਨ ‘ਚ Shiromani Akali Dal, ਸੱਚ ਆਊ ਬਾਹਰ, ਹੋਣਗੇ ਵੱਡੇ ਖ਼ੁਲਾਸੇ | D5 Channel Punjabi

ਚੀਮਾ ਨੇ ਕਾਂਗਰਸ ਅਤੇ ਅਕਾਲੀ ਆਗੂਆਂ ਨੂੰ ਆਮ ਆਦਮੀ ਪਾਰਟੀ ਤੋਂ ਆਪ੍ਰੇਸ਼ਨ ਲੋਟਸ ਦੇ ਸਬੂਤ ਮੰਗਣ ‘ਤੇ ਸਵਾਲ ਕੀਤਾ, “ਕੀ ਇਹ ਸਾਰੇ ਆਗੂ ਅਧਿਕਾਰਤ ਤੌਰ ‘ਤੇ ਭਾਜਪਾ ਦੇ ਬੁਲਾਰੇ ਬਣ ਗਏ ਹਨ ਜਾਂ ਕੀ ਉਹ ਵੀ ਭਾਜਪਾ ਵਾਂਗ ਲੋਕਤੰਤਰ ਦਾ ਘਾਣ ਕਰਨਾ ਚਾਹੁੰਦੇ ਹਨ।” ਹਰਪਾਲ ਚੀਮਾ ਨੇ ਇਨ੍ਹਾਂ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਗੋਆ, ਕਰਨਾਟਕ ਅਤੇ ਮੱਧ ਪ੍ਰਦੇਸ਼ ਵਿੱਚ ਹੋਈ ਕਾਂਗਰਸੀ ਵਿਧਾਇਕਾਂ ਦੀ ‘ਹੋਰਸ-ਟ੍ਰੇਡਿੰਗ’ ਸਮੇਤ ਪੰਜਾਬ ਅਤੇ ਦਿੱਲੀ ਦੇ ‘ਆਪ’ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਦੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ।

Sangrur Protest : ਸਰਕਾਰ ਨੂੰ ਪਈਆਂ ਭਾਜੜਾਂ! ਮਿਲੀ ਵੱਡੀ ਚੇਤਵਾਨੀ, Sangrur ਛਾਉਣੀ ’ਚ ਹੋਊ ਤਬਦੀਲ

ਚੀਮਾ ਨੇ ਅੱਗੇ ਕਿਹਾ ਕਿ ਭਾਜਪਾ ‘ਸੀਰੀਅਲ ਕਿਲਰ’ ਹੈ ਜੋ ਦੇਸ਼ ਵਿਰੋਧੀ ਸ਼ਕਤੀਆਂ ਨਾਲ ਮਿਲ ਕੇ ‘ਆਪ’ ਸਰਕਾਰ ਦਾ ਤਖਤਾ ਪਲਟਣ ਦੀ ਫ਼ਿਰਾਕ ਵਿਚ ਹੈ ਕਿਉਂਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਲਗਾਤਾਰ ਵੱਧ ਰਹੀ ਲੋਕਪ੍ਰਿਅਤਾ ਭਾਜਪਾ ਨੂੰ ਹਜ਼ਮ ਨਹੀਂ ਹੋ ਰਹੀ। ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਰਹੀ ਹੈ ਅਤੇ ਜਲਦੀ ਹੀ ਸਾਰਾ ਕੁਝ ਸਾਹਮਣੇ ਆ ਜਾਵੇਗਾ।

Jawaharke ਪਹੁੰਚ ਭਾਵੁਕ ਹੋਈ ਮਹਿਲਾ ਜੱਜ Moosewala ਨੂੰ ਕੀਤਾ ਯਾਦ ਦਿੱਤਾ ਵੱਡਾ ਬਿਆਨ | D5 Channel Punjabi

ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਆਪਣਾ ‘ਆਪ੍ਰੇਸ਼ਨ ਲੋਟਸ’ ਚਲਾ ਰਹੀ ਹੈ। ਇਸੇ ਤਹਿਤ ਇਨ੍ਹਾਂ ਨੇ ਪਹਿਲਾਂ ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਸਰਕਾਰਾਂ ਬਦਲੀਆਂ ਸਨ ਪਰ ਆਮ ਆਦਮੀ ਪਾਰਟੀ ਨੇ ਪਹਿਲਾਂ ਦਿੱਲੀ ਅਤੇ ਹੁਣ ਪੰਜਾਬ ਇਨ੍ਹਾਂ ਦੀਆਂ ਨਾਪਾਕ ਕੋਸ਼ਿਸ਼ਾਂ ‘ਤੇ ਪਾਣੀ ਫੇਰ ਦਿੱਤਾ ਹੈ, ਕਿਉਂਕਿ ‘ਆਪ’ ਵਿੱਚ ਕੇਜਰੀਵਾਲ ਦੇ ਕੱਟੜ ਸਿਪਾਹੀ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button