IndiaTop News

ਭਾਜਪਾ ਸੰਸਦ ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰੇਗੀ ਕਾਂਗਰਸ

ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਨੇ ਇਕ ਵਾਰ ਫਿਰ ਅਜਿਹਾ ਬਿਆਨ ਦਿੱਤਾ ਹੈ ਜਿਸ ਨਾਲ ਸਿਆਸਤ ਗਰਮਾ ਗਈ ਹੈ।  ਭਾਜਪਾ ਸੰਸਦ ਮੈਂਬਰ ਨੇ ਹਿਮਾਚਲ ਪ੍ਰਦੇਸ਼ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਗਾਇਆ ਹੈ ਕਿ ਸੂਬਾ ਸਰਕਾਰ ਕਰਜ਼ਾ ਲੈ ਕੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੰਦੀ ਹੈ, ਜਿਸ ਕਾਰਨ ਸਰਕਾਰੀ ਖਜ਼ਾਨਾ ਖੋਖਲਾ ਹੋ ਗਿਆ ਹੈ। ਹੁਣ ਕਾਂਗਰਸ ਨੇ ਕੰਗਨਾ ਦੇ ਬਿਆਨ ‘ਤੇ ਪਲਟਵਾਰ ਕਰਦੇ ਹੋਏ ਹਿਮਾਚਲ ਪ੍ਰਦੇਸ਼ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ ਦਾ ਕਹਿਣਾ ਹੈ ਕਿ ਸੋਨੀਆ ਗਾਂਧੀ ‘ਤੇ ਕੰਗਨਾ ਰਣੌਤ ਦੀ ਟਿੱਪਣੀ ਮੰਡੀ ਦੇ ਸੰਸਦ ਮੈਂਬਰ ਦੀ ‘ਬੌਧਿਕ ਦੀਵਾਲੀਆਪਨ’ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਆਪਣੇ ਬਿਆਨਾਂ ਦਾ ਸਬੂਤ ਦੇਣ ਵਿੱਚ ਅਸਫਲ ਰਹੀ ਤਾਂ ਕਾਂਗਰਸ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button