D5 specialIndiaNewsPoliticsPunjabVideo

ਭਾਦਸੋਂ ਵਿਖੇ ਕੋਰੋਨਾ ਤੋਂ ਬਚਾਅ ਲਈ ਚਲਾਈ ਜਾ ਰਹੀ ਹੈ ਜਾਗਰੂਕਤਾ ਮੁਹਿੰਮ

ਕੋਵਿਡ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ‘ਮਿਸ਼ਨ ਫ਼ਤਿਹ’ ਤਹਿਤ ਨਗਰ ਪੰਚਾਇਤ ਭਾਦਸੋਂ ਵਿਖੇ ਕਾਰਜ ਸਾਧਕ ਅਫ਼ਸਰ ਅਮਰੀਕ ਸਿੰਘ ਦੀ ਅਗਵਾਈ ‘ਚ ਕੋਰੋਨਾ ਤੋਂ ਬਚਾਅ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਕਾਰਜ ਸਾਧਨ ਅਫ਼ਸਰ ਦੀ ਅਗਵਾਈ ‘ਚ ਟੀਮਾਂ ਵੱਲੋਂ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਮਾਸਕ ਪਾਉਣ, ਸਮਾਜਿਕ ਦੂਰੀ ਰੱਖਣ, ਹੱਥਾਂ ਨੂੰ ਸਾਬਣ ਨਾਲ ਚੰਗੀ ਤਰ੍ਹਾਂ ਧੋਣ ਅਤੇ ਗੈਰ ਜ਼ਰੂਰੀ ਆਵਾਜਾਈ ਤੋਂ ਗੁਰੇਜ਼ ਕਰਕੇ ਇਸ ਮਹਾਂਮਾਰੀ ਤੋਂ ਬਚਣ ਲਈ ਸਾਵਧਾਨੀਆਂ ਰੱਖਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਕਾਰਜ ਸਾਧਕ ਅਫ਼ਸਰ ਅਮਰੀਕ ਸਿੰਘ ਨੇ ਦੱਸਿਆ ਕਿ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਮਿਸ ਜਸ਼ਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਭਾਦਸੋਂ ਨਗਰ ਪੰਚਾਇਤ ਵਿਖੇ ਕੋਵਿਡ-19 ਤੋਂ ਬਚਾਅ ਅਤੇ ਜਾਗਰੂਕਤਾ ਲਈ ਜਿੱਥੇ ਮਿਸ਼ਨ ਫ਼ਤਿਹ ਦੇ ਹੋਰਡਿੰਗਜ ਲਗਵਾਏ ਗਏ ਹਨ, ਉਥੇ ਹੀ ਪ੍ਰਚਾਰ ਸਮੱਗਰੀ ਵੰਡਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕੋਲ ਮਾਸਕ ਨਹੀਂ ਹਨ, ਉਨ੍ਹਾਂ ਨੂੰ ਮਾਸਕ ਵੀ ਉਪਲਬਧ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਕੋਰੋਨਾ ਸਬੰਧੀ ਸਹੀ ਜਾਣਕਾਰੀ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਕਸਤ ਕੀਤੀ ਗਈ ਕੋਵਾ ਐਪ ਡਾਊਨਲੋਡ ਕਰਨ ਲਈ ਵੀ ਕਿਹਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ‘ਚ ਨਗਰ ਪੰਚਾਇਤ ਭਾਦਸੋਂ ਦੇ ਪ੍ਰਧਾਨ ਚੁੰਨੀ ਲਾਲ ਅਤੇ ਮਿਊਂਸੀਪਲ ਕੌਂਸਲਰਾਂ ਵੱਲੋਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋੜਵੰਦਾਂ ਨੂੰ ਮਾਸਕ ਵੀ ਮੁਹੱਈਆ ਕਰਵਾਏ ਜਾ ਰਹੇ ਹਨ।
ਫੋਟੋ ਕੈਪਸ਼ਨ -ਨਗਰ ਪੰਚਾਇਤ ਭਾਦਸੋਂ ਵਿਖੇ ਮੁਲਾਜ਼ਮ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਰੱਖਣ ਲਈ ਪ੍ਰੇਰਿਤ ਕਰਦੇ ਹੋਏ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button