ਭਾਰਤੀ ਜਹਾਜ਼ ਐਮਟੀ ਜਲਵੀਰ ‘ਤੇ ਓਮਾਨ ਦੇ ਤੱਟ ਨੇੜੇ ਹਮਲਾ

ਭਾਰਤੀ ਜਹਾਜ਼ ਐਮਟੀ ਜਲਵੀਰ ‘ਤੇ ਵੀਰਵਾਰ ਨੂੰ ਓਮਾਨ ਦੇ ਤੱਟ ਨੇੜੇ ਹਮਲਾ ਕੀਤਾ ਗਿਆ। ਹਮਲੇ ਤੋਂ ਬਾਅਦ ਇਸ ਨੂੰ ਅੱਗ ਲੱਗ ਗਈ। ਹਮਲਾ ਕਿਸ ਨੇ ਕੀਤਾ, ਇਸ ਬਾਰੇ ਜਾਣਕਾਰੀ ਨਹੀਂ ਮਿਲੀ ਹੈ। ਘਟਨਾ ਤੋਂ ਬਾਅਦ ਭਾਰਤੀ ਦੂਤਘਰ ਨੇ ਕਿਹਾ ਕਿ ਉਹ ਸਥਾਨਕ ਅਧਿਕਾਰੀਆਂ ਦੇ ਸੰਪਰਕ ‘ਚ ਹੈ ਅਤੇ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਟ੍ਰੇਟ ਆਫ ਹਾਰਮੁਜ਼ ਨੇੜੇ ਤੇਲ ਟੈਂਕਰ ‘ਐੱਮਟੀ ਸੇਟੇਬੇਲੋ’ ‘ਤੇ ਅਮਰੀਕੀ ਹਮਲੇ ‘ਚ 3 ਭਾਰਤੀਆਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ ਨੇ ਦੱਸਿਆ ਕਿ ਹੁਣ ਤੱਕ ਦੋ ਲਾਸ਼ਾਂ ਬਰਾਮਦ ਹੋਈਆਂ ਹਨ। ਇਸ ਬਾਰੇ ਅਮਰੀਕੀ ਫੌਜ਼ ਨੇ ਕਿਹਾ ਸੀ ਕਿ ਸੇਟਬੇਲੋ ਈਰਾਨੀ ਤੇਲ ਲੈ ਕੇ ਜਾ ਰਹੀ ਸੀ। ਉਸ ਨੇ ਚੇਤਾਵਨੀਆਂ ਨੂੰ ਨਜ਼ਰਅੰਦਾਜ਼ ਕੀਤਾ, ਜਿਸ ਤੋਂ ਬਾਅਦ ਉਸ ‘ਤੇ ਹਮਲਾ ਕੀਤਾ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




