SportsTop News

ਭਾਰਤੀ ਮਹਿਲਾ ਟੀਮ ਨੇ ਇੰਗਲੈਂਡ ਨੂੰ 8 ਵਿਕਟਾਂ ਨਾਲ ਦਿੱਤੀ ਮਾਤ

ਬ੍ਰਿਸਟਲ : ਸਮ੍ਰਿਤੀ ਮੰਧਾਨਾ (ਅਜੇਤੂ 79) ਅਤੇ ਸਨੇਹ ਰਾਣਾ (3 ਵਿਕਟਾਂ) ਦੀ ਮਦਦ ਨਾਲ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੇ 3 ਮੈਚਾਂ ਦੀ ਲੜੀ ਦੇ ਦੂਜੇ ਟੀ-20 ‘ਚ ਮੇਜ਼ਬਾਨ ਇੰਗਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਸੀਰੀਜ਼ ‘ਚ 1-1 ਦੀ ਬਰਾਬਰ ਕਰ ਲਈ। ਭਾਰਤੀ ਮਹਿਲਾ ਟੀਮ ਨੂੰ ਪਹਿਲੇ ਮੈਚ ਵਿਚ 9 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Khabran Da Sira : Police ਤੇ BJP ‘ਚ ਝੜਪ, ਭਜਾ-ਭਜਾ ਕੁੱਟੇ ਲੀਡਰ! BJP ਨੂੰ ਝਟਕਾ, ਬਦਲਿਆ ਪ੍ਰਧਾਨ!

ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਇੰਗਲੈਂਡ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 142 ਦੌੜਾਂ ਦਾ ਚੁਣੌਤੀਪੂਰਨ ਸਕੋਰ ਖੜ੍ਹਾ ਕੀਤਾ, ਜਿਸ ਦੇ ਜਵਾਬ ‘ਚ ਭਾਰਤੀ ਮਹਿਲਾ ਟੀਮ ਨੇ 16.4 ਓਵਰਾਂ ‘ਚ 2 ਵਿਕਟਾਂ ‘ਤੇ 146 ਦੌੜਾਂ ਬਣਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਤੋਂ ਪਹਿਲਾਂ ਸਨੇਹ ਰਾਣਾ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 4 ਓਵਰਾਂ ‘ਚ 24 ਦੌੜਾਂ ਦੇ ਕੇ 3 ਵਿਕਟਾਂ ਲਈਆਂ, ਜਦਕਿ ਰੇਣੂਕਾ ਸਿੰਘ ਅਤੇ ਦੀਪਤੀ ਸ਼ਰਮਾ ਨੇ 1-1 ਖਿਡਾਰੀ ਨੂੰ ਆਊਟ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button