PunjabTop News

ਭਾਰਤੀ ਵਾਯੂ ਸੈਨਾ ਵਿੱਚ ਭਰਤੀ ਲਈ  ਉਮੀਦਵਾਰ 23 ਨਵੰਬਰ ਤੱਕ ਆਨ ਲਾਇਨ ਮਾਧਿਅਮ ਰਾਹੀਂ ਕਰ ਸਕਦੇ ਹਨ ਅਪਲਾਈ – ਡਿਪਟੀ ਕਮਿਸ਼ਨਰ ਬਰਨਾਲਾ

ਡਿਪਟੀ ਕਮਿਸ਼ਨਰ ਬਰਨਾਲਾ ਡਾ ਹਰੀਸ਼ ਨਈਅਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤੀ ਵਾਯੂ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ 2022 ਤੱਕ ਆਨ ਲਾਇਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ।
ਉਹਨਾਂ ਕਿਹਾ ਕਿ ਕਿ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਲਈ ਕੀਤੀ ਜਾ ਰਹੀ ਹੈ। ਭਰਤੀ ਦੀ ਰਜਿਸ਼ਟਰੇਸ਼ਨ ਲਈ ਬਿਨੈਕਾਰ   https://agnipathvayu.cdac.in/AV/  ਵੈਬਾਈਟ ਤੇ ਲਾਗ ਇਨ ਕਰ ਸਕਦੇ ਹਨ। ਭਾਰਤੀ ਵਾਯੂ ਸੈਨਾ ਵਲੋਂ ਜਾਰੀ ਕੀਤੀਆਂ ਹਦਾਇਤਾਂ ਸਬੰਧੀ ਇਹ ਭਰਤੀ ਟੈਸਟ ਕਮਿਸ਼ਨਡ ਅਫਸਰ/ਪਾਈਲਟ ਅਤੇ ਨੈਵੀਗੇਟਰ ਵਾਸਤੇ ਨਹੀਂ ਹੈ। ਬਿਨੈਕਾਰ ਅਗਨਵੀਰ ਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈਕਾਰ ਕੇਵਲ ਆਨ ਲਾਈਨ ਮਾਧਿਅਮ ਰਾਹੀਂ ਹੀ ਭੇਜਣ।
ਹਦਾਇਤਾਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਰਜਿਸਟਰੇਸ਼ਨ ਦੀ ਮਿਤੀ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ, ਜਿਹਨਾਂ ਉਮੀਦਵਾਰਾਂ ਦੀ ਜਨਮ ਮਿਤੀ 27 ਜੂਨ 2002 ਜਾਂ 27 ਨਵੰਬਰ 2005 ਵਿਚਕਾਰ (ਦੋਵੇ ਤਰੀਕਾਂ ਮਿਲਾ ਕੇ) ਹੋਵੇ, ਉਹ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਕੇਵਲ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਅਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਵਧੇਰੇ ਜਾਣਕਾਰੀ ਲਈ ਬਿਨੈਕਾਰ ਭਾਰਤੀ ਵਾਯੂ ਸੈਨਾ ਦੀ ਵੈਬ ਸਾਈਟ  https://agnipathvayu.cdac.in/AV/ਤੇ ਹਾਸਲ ਕਰ ਸਕਦਾ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button