Breaking NewsD5 specialNewsPress ReleasePunjab

ਭਾਰਤੀ ਫ਼ੌਜ ‘ਚ ਲੈਫਟੀਨੈਂਟ ਭਰਤੀ ਹੋਏ ਸਿੱਖ ਨੌਜੁਆਨ ਬਿਲਾਵਲ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ : ਭਾਰਤੀ ਫ਼ੌਜ ਵਿਚ ਲੈਫਟੀਨੈਂਟ ਭਰਤੀ ਹੋਏ ਸਿੱਖ ਨੌਜੁਆਨ ਸ. ਬਿਲਾਵਲ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜਣ ’ਤੇ ਸ. ਬਿਲਾਵਲ ਸਿੰਘ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਅਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਬਿਲਾਵਲ ਸਿੰਘ ਦੇ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਸਿੱਖ ਨੌਜੁਆਨ ਦੀ ਪ੍ਰਾਪਤੀ ਨੂੰ ਕੌਮ ਲਈ ਮਾਣ ਦੱਸਿਆ।
ਉਨ੍ਹਾਂ ਕਿਹਾ ਕਿ ਬਿਲਾਵਲ ਸਿੰਘ ਵਰਗੇ ਸਿੱਖ ਨੌਜੁਆਨ ਸਿੱਖ ਕੌਮ ਦਾ ਮਾਣ ਵਧਾ ਰਹੇ ਹਨ, ਜਿਨ੍ਹਾਂ ਤੋਂ ਨੌਜੁਆਨਾਂ ਅਤੇ ਬੱਚਿਆਂ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ। ਇਸ ਦੌਰਾਨ ਸ. ਬਿਲਾਵਲ ਸਿੰਘ ਦੇ ਦਾਦਾ ਸ. ਕਰਨੈਲ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਮਾਨ-ਸਨਮਾਨ ਲਈ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਸ੍ਰੀ ਅੰਮ੍ਰਿਤਸਰ ਦੇ ਪਿੰਡ ਮੱਲੂਨੰਗਲ ਦਾ ਨੌਜੁਆਨ ਬਿਲਾਵਲ ਸਿੰਘ ਸੰਧੂ ਹਾਲ ਹੀ ਵਿਚ ਭਾਰਤੀ ਫ਼ੌਜ ਵਿਚ ਲੈਫਟੀਨੈਂਟ ਭਰਤੀ ਹੋਇਆ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੇ ਆਖਿਆ ਕਿ ਇਹ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਹੀ ਸੰਭਵ ਹੋਇਆ ਹੈ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪਰਵਾਈਜ਼ਰ ਸ. ਮੇਜਰ ਸਿੰਘ ਅਰਜਨ ਮਾਂਗਾ, ਸ. ਬਿਲਾਵਲ ਸਿੰਘ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਸ. ਕਰਨੈਲ ਸਿੰਘ, ਬੀਬੀ ਨਵਦੀਪ ਕੌਰ, ਬੀਬੀ ਸਰਗੁਣ ਕੌਰ, ਸ. ਰਾਜਵਿੰਦਰ ਸਿੰਘ ਰਾਜਾ ਲਦੇਹ, ਸ. ਹਰਜਿੰਦਰ ਸਿੰਘ ਮੱਲੂਨੰਗਲ, ਸ. ਗੁਰਵਿੰਦਰ ਸਿੰਘ ਆਦਿ ਮੌਜੂਦ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button