PunjabTop News

ਭਾਰਤੀ B.S.F. ਮਹਿਲਾ ਕਾਂਸਟੇਬਲਾਂ ਨੇ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰ ਰਹੇ ਦੋ ਪਾਕਿਸਤਾਨੀ ਡਰੋਨ ਤੇ ਤਾਬੜਤੋੜ ਫਾਇਰਿੰਗ ਕਰ ਹੇਠਾਂ ਸੁੱਟਿਆ

ਅੰਮ੍ਰਿਤਸਰ : ਬੀਤੀ ਰਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ.ਐਸ.ਐਫ ਦੀ 73ਬਟਾਲੀਅਨ ( ਅਜਨਾਲਾ) ਦੀ ਬੀ .ਓ.ਪੀ ਦਰਿਆ ਮਨਸੂਰ ਤੇ ਤੈਨਾਤ ਬੀਐਸਐਫ ਦੀਆਂ ਮਹਿਲਾ ਕਾਂਸਟੇਬਲ ਵੱਲੋਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰ ਰਹੇ ਦੋ ਪਾਕਿਸਤਾਨੀ ਡਰੋਨ ਤੇ ਤਾਬੜਤੋੜ ਫਾਇਰਿੰਗ ਕਰ ਇਕ ਪਾਕਿਸਤਾਨੀ ਡਰੋਨ ਨੂੰ ਹੇਠਾਂ ਸੁੱਟਣ ਵਿਚ ਕਾਮਯਾਬੀ ਰਹੀ। ਮਹਿਲਾਂ ਕਾਂਸਟੇਬਲਾਂ ਵੱਲੋਂ ਪਾਕਿਸਤਾਨੀ ਡਰੋਨ ‘ਤੇ 25 ਰਾਊਂਡ ਫਾਇਰ ਕੀਤੇ ਗਏ ਸਨ। ਇਸ ਡਰੋਂਨ ਰਾਹੀਂ ਤਸਕਰਾਂ ਵੱਲੋਂ ਭੇਜੀ 3 ਪੈਕਟ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ।

ਵੱਡੇ ਅਕਾਲੀ ਲੀਡਰ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ, ਅੱਧੀ ਰਾਤ ਨੂੰ ਬਦਮਾਸ਼ਾਂ ਨੇ ਘੇਰੀ ਸੀ ਗੱਡੀ ||

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਸੈਕਟਰ ਗੁਰਦਾਸਪੁਰ ਨੇ ਦੱਸਿਆ ਕਿ ਮੰਗਲਵਾਰ ਦੀ ਦੇਰ ਰਾਤ ਬੀਐਸਐਫ ਦੀ ਮਨਸੂਰਪੁਰ ਪੋਸਟ ਤੇ ਤਾਇਨਾਤ ਬੀਐਸਐਫ ਦੀਆਂ ਮਹਿਲਾ ਜਵਾਨ ਵੱਲੋਂ ਭਾਰਤੀ ਖੇਤਰ ਵਿੱਚ ਦਾਖ਼ਲ ਹੋਏ ਦੋ ਪਾਕਿਸਤਾਨੀ ਡਰੋਨਾ ਦੀ ਆਵਾਜ਼ ਸੁਣਨ ਉਪਰੰਤ ਦਰਜਨ ਰਾਊਂਡ ਫਾਇਰ ਕਰਕੇ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਹੇਠਾਂ ਸੁੱਟ ਲਿਆ ਜਿਸ ਨਾਲ 3 ਪੈਕਟ ਹੈਰੋਇਨ ਵੀ ਬਰਾਮਦ ਹੋਈ। ਡੀਆਈਜੀ ਜੋਸ਼ੀ ਨੇ ਦੱਸਿਆ ਕਿ ਸਰਹੱਦ ਤੇ ਤੈਨਾਤ ਬੀਐਸਐਫ ਦੀਆਂ ਮਹਿਲਾ ਕਾਂਸਟੇਬਲਾਂ ਐਸ ਬੀ ਐਸ ਐਫ ਦੇ ਪੁਰਸ਼ ਜਵਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਰਹੱਦ ਤੇ ਚੌਕਸ ਹਨ। ਉਨ੍ਹਾਂ ਦੱਸਿਆ ਕਿ ਸਬੰਧਤ ਏਰੀਏ ਵਿਚ ਬੀਐਸਐਫ ਵੱਲੋਂ ਸਾਂਝੇ ਤੌਰ ਤੇ ਸਰਚ ਅਭਿਆਨ ਚਲਾਇਆ ਜਾ ਰਿਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button