ਭਾਰਤ ‘ਚ ਕੋਵਿਡ-19 ਦੇ ਇੱਕ ਦਿਨ ‘ਚ 39,726 ਨਵੇਂ ਮਾਮਲੇ, 154 ਲੋਕਾਂ ਦੀ ਮੌਤ
ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਵਾਇਰਸ ਇੱਕ ਵਾਰ ਫਿਰ ਤੇਜ਼ੀ ਨਾਲ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਕੁਲ ਗਿਣਤੀ 1,15,14,331 ਹੋ ਗਈ ਹੈ। ਹੁਣ ਤੱਕ ਕੋਰੋਨਾ ਸੰਕਰਮਣ ਦੀ ਵਜ੍ਹਾ ਨਾਲ 1,59,370 ਲੋਕਾਂ ਦੀ ਮੌਤ ਹੋ ਗਈ ਹੈ।
ਵੱਡੀ ਮਹਾਮਾਰੀ ਨੇ ਫਿਰ ਪਸਾਰੇ ਪੈਰ, ਸਰਕਾਰ ਹੋਈ ਸਖ਼ਤ, ਲਾਕਡਾਊਨ ਲੱਗਣ ਦੇ ਬਣੇ ਹਾਲਾਤ!
ਉਥੇ ਹੀ ਦੇਸ਼ ਵਿੱਚ ਐਕਟਿਵ ਮਾਮਲਿਆਂ ਦੀ ਕੁਲ ਗਿਣਤੀ ਹੁਣ 2,71,282 ਹੋ ਗਈ ਹੈ। ਹੁਣ ਤੱਕ ਕੁਲ 1,10,83,679 ਮਰੀਜ਼ ਠੀਕ ਹੋ ਕੇ ਆਪਣੇ ਘਰ ਜਾ ਚੁੱਕੇ ਹ । ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 39,726 ਕੋਰੋਨਾ ਸੰਕਰਮਣ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 154 ਲੋਕਾਂ ਦੀ ਮੌਤ ਹੋ ਗਈ ਹੈ। ਰੋਜ਼ਾਨਾ ਆਧਾਰ ‘ਤੇ ਦਰਜ਼ ਹੋਣ ਵਾਲੇ ਨਵੇਂ ਕੋਰੋਨਾ ਕੇਸਾਂ ਦੇ ਮੁਕਾਬਲੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਹੈ। ਦੇਸ਼ ਵਿੱਚ ਹੁਣ ਤੱਕ ਕੁਲ 3,93,39,817 ਲੋਕਾਂ ਨੂੰ ਕੋਰੋਨਾ ਵਾਇਰਸ ਦੀ ਵੈਕਸੀਨ ਲਗਾਈ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.