Breaking NewsD5 specialIndiaNews

ਭਾਰਤ ‘ਚ ਵਧੀ ਕੋਰੋਨਾ ਦੀ ਆਫਤ, ਮਰੀਜਾਂ ਦਾ ਅੰਕੜਾ 8.78 ਲੱਖ ਤੋਂ ਪਾਰ ਅਤੇ 23,174 ਲੋਕਾਂ ਦੀ ਮੌਤ

ਨਵੀਂ ਦਿੱਲੀ : ਭਾਰਤ ‘ਚ ਕੋਰੋਨਾ ਦਾ ਸੰਤਾਪ ਰੁਕਣ ਦੀ ਉਮੀਦ ਘੱਟਦੀ ਜਾ ਰਹੀ ਹੈ। ਆਏ ਦਿਨ ਇਹ ਮਹਾਮਾਰੀ ਸੈਂਕੜੇ ਲੋਕਾਂ ਨੂੰ ਆਪਣੀ ਚਪੇਟ ‘ਚ ਲੈ ਰਹੀ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਕੋਰੋਨਾ ਵਾਇਰਸ ਸੰਕਰਮਣ ਦੇ 28,701 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ‘ਚ ਸੰਕਰਮਿਤਾਂ ਦੀ ਕੁਲ ਗਿਣਤੀ 8,78,254 ਹੋ ਗਈ ਹੈ। ਉਥੇ ਹੀ ਮਰਨ ਵਾਲਿਆਂ ਦੀ ਗਿਣਤੀ ਵਧਕੇ 23,174 ਹੋ ਗਈ ਹੈ।

Anmol Gagan Mann | ਹੁਣੇ ਹੁਣੇ ਆਈ ਵੱਡੀ ਖ਼ਬਰ, ਮਸ਼ਹੂਰ ਪੰਜਾਬੀ ਗਾਇਕ ਅਨਮੋਲ ਗਗਨ ਮਾਨ ਦੀ ਆਮ ਆਦਮੀ ਪਾਰਟੀ ਦੀ ਐਂਟਰੀ!

ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਹਰ ਰੋਜ ਆਪਣੀ ਰਿਪੋਰਟ ‘ਚ ਕੋਰੋਨਾ ‘ਤੇ ਦੇਸ਼ ਦੀ ਹਾਲਤ ਨੂੰ ਪ੍ਰਗਟ ਕਰਦਾ ਹੈ। ਅੱਜ ਦੀ ਰਿਪੋਰਟ ਅਨੁਸਾਰ ਭਾਰਤ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 28,701 ਨਵੇਂ ਮਾਮਲੇ ਸਾਹਮਣੇ ਆਏ ਅਤੇ 500 ਲੋਕ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ।

ਆਹ ਹੁੰਦਾ ਖ਼ਾਕੀ ਦਾ ਰੋਹਬ, Singer Gurnam Bhullar ਤੋਂ ਕਰਵਾਇਆ ਆਹ ਕੰਮ

ਮੰਤਰਾਲੇ ਦੀ ਰਿਪੋਰਟ ਅਨੁਸਾਰ ਦੇਸ਼ ‘ਚ ਕੋਰੋਨਾ ਪੌਜ਼ੀਟਿਵ ਮਾਮਲਿਆਂ ਦੀ ਕੁਲ ਗਿਣਤੀ 8,78,254 ਹੋ ਗਈ ਹੈ। ਜਿਸ ਵਿੱਚ 3,01 ,609 ਸਰਗਰਮ ਮਾਮਲੇ ਹਨ। ਹਾਲਾਂਕਿ ਇਸ ਸਭ ਦੇ ਵਿੱਚ ਰਾਹਤ ਭਰੀ ਖਬਰ ਇਹ ਹੈ ਕਿ 5,53,471 ਲੋਕ ਇਸ ਮਹਾਮਾਰੀ ਨੂੰ ਮਾਤ ਦੇਣ ‘ਚ ਕਾਮਯਾਬ ਵੀ ਹੋ ਗਏ ਹਨ।

Singer Ranjit Bawa | ਪੰਜਾਬ ਗਾਇਕ ਰਣਜੀਤ ਬਾਵਾ ਦਾ ਮਾਮਲਾ

ਦੇਸ਼ ਵਿੱਚ ਪਿਛਲੇ ਚਾਰ ਦਿਨ ਤੋਂ ਲਗਾਤਾਰ 26 ਹਜ਼ਾਰ ਤੋਂ ਜਿਆਦਾ ਮਾਮਲੇ ਸਾਹਮਣੇ ਆ ਰਹੇ ਹਨ। ਐਤਵਾਰ ਨੂੰ 28,637 ਸ਼ਨੀਵਾਰ ਨੂੰ 27,114 ਅਤੇ ਸ਼ੁੱਕਰਵਾਰ ਨੂੰ 26,506 ਨਵੇਂ ਮਾਮਲੇ ਸਾਹਮਣੇ ਆਏ ਸਨ। ਸੰਕਰਮਣ ਦੇ ਮਾਮਲਿਆਂ ‘ਚ ਤੇਜੀ ਨਾਲ ਵੱਧ ਰਹੇ ਮਾਮਲਿਆਂ ਦੇ ਵਿੱਚ ਰਾਹਤ ਦੀ ਗੱਲ ਇਹ ਹੈ ਕਿ ਇਸ ਨਾਲ ਤੰਦਰੁਸਤ ਹੋਣ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button