Breaking NewsD5 specialIndiaNews

ਭਾਰਤ ‘ਚ 53 ਲੱਖ ਤੋਂ ਪਾਰ ਹੋਈ ਕੋਰੋਨਾ ਮਰੀਜਾਂ ਦੀ ਗਿਣਤੀ, ਰਿਕਵਰੀ ਦੇ ਮਾਮਲੇ ‘ਚ ਸਭ ਤੋਂ ਅੱਗੇ ਦੇਸ਼

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਸੰਕਰਮਣ ਦੇ ਮਾਮਲਿਆਂ ‘ਚ ਦੋ ਦਿਨ ਤੱਕ ਦੇ ਵਾਧੇ ਤੋਂ ਬਾਅਦ ਪਿਛਲੇ 24 ਘੰਟਿਆਂ ਦੌਰਾਨ ਨਵੇਂ ਮਾਮਲਿਆਂ ‘ਚ ਕੁਝ ਕਮੀ ਆਈ ਹੈ ਅਤੇ 93,337 ਨਵੇਂ ਮਾਮਲੇ ਸਾਹਮਣੇ ਆਏ ਜਿਸਦੇ ਨਾਲ ਸੰਕਰਮਿਤਾਂ ਦੀ ਗਿਣਤੀ 53 ਲੱਖ ਦੇ ਪਾਰ ਹੋ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਇਸ ਦੌਰਾਨ ਰਿਕਾਰਡ 95,880 ਲੋਕਾਂ ਦੇ ਤੰਦਰੁਸਤ ਹੋਣ ਨਾਲ ਇਸ ਤੋਂ ਨਿਜਾਤ ਪਾਉਣ ਵਾਲਿਆਂ ਦੀ ਗਿਣਤੀ 42 ਲੱਖ ਤੋਂ ਜਿਆਦਾ ਹੋ ਗਈ ਹੈ। ਇਸਦੇ ਨਾਲ ਹੀ ਭਾਰਤ ‘ਚ ਕੋਰੋਨਾ ਨਾਲ ਤੰਦਰੁਸਤ ਹੋਏ ਲੋਕਾਂ ਦੀ ਗਿਣਤੀ ਦੇ ਮਾਮਲਿਆਂ ‘ਚ ਅਮਰੀਕਾ ਨੂੰ ਪਿੱਛੇ ਛੱਡ ਪਹਿਲੇੇ ਨੰਬਰ ‘ਤੇ ਆ ਗਿਆ ਹੈ।

ਲਓ ਜੀ! ਕੈਪਟਨ ਦੇ ਆਹ MLA ਨੇ ਵੀ ਦੱਸਿਆ ਕਿਉਂ ਦਿੱਤਾ ਅਸਤੀਫ਼ਾ!ਦਿੱਲੀ ਪਹੁੰਚ ਕਰਤੇ ਵੱਡੇ ਖੁਲਾਸੇ!

ਦੁਨੀਆ ਦੇ ਸਾਰੇ ਦੇਸ਼ਾਂ ਦੀ ਤੁਲਨਾ ‘ਚ ਭਾਰਤ ‘ਚ ਕੋਰੋਨਾ ਦੇ ਸਭ ਤੋਂ ਜਿਆਦਾ ਮਰੀਜ਼ ਠੀਕ ਹੋਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਸੰਕਰਮਣ ਦੇ 93,337 ਨਵੇਂ ਮਾਮਲਿਆਂ ਦੇ ਨਾਲ ਸੰਕਰਮਿਤਾਂ ਦੀ ਸੰਖਿਆ 53,08,014 ਹੋ ਗਈ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ 96,424 ਨਵੇਂ ਮਾਮਲੇ ਸਾਹਮਣੇ ਆਏ ਸਨ ਜਦੋਂ ਕਿ ਉਸ ਤੋਂ ਪਹਿਲਾਂ ਵੀਰਵਾਰ ਨੂੰ ਰਿਕਾਰਡ 97,894 ਨਵੇਂ ਮਾਮਲੇ ਸਾਹਮਣੇ ਆਏ ਸਨ।

ਆਹ ਚੱਕੋ!ਸ਼ਮਸ਼ੇਰ ਦੂਲੋ ਨੇ ਪਿੱਛੇ ਛੱਡਿਆ ਭਗਵੰਤ ਮਾਨ,ਦੇਖੋ ਸਪੀਕਰ ਸਾਹਮਣੇ ਹੀ ਹੋ ਗਿਆ ਸਿੱਧਾ!

ਇਸ ਮਿਆਦ ‘ਚ ਰਿਕਾਰਡ 95 ਹਜ਼ਾਰ ਤੋਂ ਜਿਆਦਾ ਮਰੀਜ਼ ਤੰਦਰੁਸਤ ਹੋਏ ਹਨ ਜਿਸਦੇ ਨਾਲ ਕੋਰੋਨਾ ਤੋਂ ਮੁਕਤੀ ਪਾਉਣ ਵਾਲਿਆਂ ਦੀ ਗਿਣਤੀ 42,08,431 ਹੋ ਗਈ ਹੈ। ਇਸ ਦੌਰਾਨ 1247 ਹੋਰ ਮਰੀਜਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵਧਕੇ 85,619 ਹੋ ਗਈ ਹੈ। ਨਵੇਂ ਮਾਮਲਿਆਂ ਦੀ ਤੁਲਨਾ ‘ਚ ਤੰਦਰੁਸਤ ਹੋਣ ਵਾਲਿਆਂ ਦੀ ਗਿਣਤੀ ਜਿਆਦਾ ਹੋਣ ਨਾਲ ਸਰਗਰਮ ਮਾਮਲੇ 3790 ਘੱਟ ਕੇ 10,13,964 ਹੋ ਗਏ ਹਨ।

ਬਾਦਲਾਂ ਲਈ ਦਿੱਲੀ ਤੋਂ ਆਈ ਵੱਡੀ ਖਬਰ,ਪ੍ਰਧਾਨਗੀ ਦੀ ਕੁਰਸੀ ਨੂੰ ਪਿਆ ਖਤਰਾ?

ਦੇਸ਼ ‘ਚ ਸਰਗਰਮ ਮਾਮਲੇ 19.10 ਫ਼ੀਸਦੀ ਅਤੇ ਰੋਗ ਮੁਕਤ ਹੋਣ ਵਾਲਿਆਂ ਦੀ ਦਰ 79.28 ਫੀਸਦੀ ਹੈ, ਜਦੋਂ ਕਿ ਮੌਤ ਦਰ 1.61 ਫੀਸਦੀ ਹੈ। ਕੋਵਿਡ – 19 ਨਾਲ ਸਭ ਤੋਂ ਗੰਭੀਰ ਰੂਪ ਨਾਲ ਪ੍ਰਭਾਵਿਤ ਮਹਾਰਾਸ਼ਟਰ ‘ਚ ਸਰਗਰਮ ਮਾਮਲਿਆਂ ਦੀ ਗਿਣਤੀ ‘ਚ ਕਮੀ ਆਈ ਹੈ ਅਤੇ ਇਹ 862 ਘੱਟਕੇ 3,01,273 ਹੋ ਗਈ ਅਤੇ 440 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਲਾਸ਼ਾਂ ਦਾ ਸੰਖਿਆ 31,791 ਹੋ ਗਿਆ। ਇਸ ਦੌਰਾਨ 22,078 ਲੋਕ ਸੰਕਰਮਣ ਮੁਕਤ ਹੋਏ ਹਨ। ਜਿਸਦੇ ਨਾਲ ਤੰਦਰੁਸਤ ਹੋਏ ਲੋਕਾਂ ਦੀ ਗਿਣਤੀ ਵਧਕੇ 8,34,432 ਹੋ ਗਈ। ਦੇਸ਼ ‘ਚ ਸਭ ਤੋਂ ਜਿਆਦਾ ਸਰਗਰਮ ਮਾਮਲੇ ਇਸ ਰਾਜ ‘ਚ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button