Breaking NewsIndiaNewsPunjab

ਭਾਰਤ ਦੇ ਸਾਰੇ ਏਅਰਪੋਰਟ ਬਹਾਲ, ਉਡਾਣਾਂ ਮੁੜ ਤੋਂ ਸ਼ੁਰੂ ਕਰਨ ਦੇ ਨਿਰਦੇਸ਼

ਅੰਮ੍ਰਿਤਸਰ : ਰਾਜੌਰੀ ਸੈਕਟਰ ‘ਚ ਭਾਰਤ ਵਾਲੇ ਪਾਸੇ ਪਾਕਿਸਤਾਨੀ ਜੰਗੀ ਜਹਾਜ਼ਾਂ ਦੇ ਦਾਖਲ ਹੋਣ ਤੇ ਬੰਬ ਸੁੱਟਣ ਤੋਂ ਬਾਅਦ ਅੰਮ੍ਰਿਤਸਰ ਸਥਿਤ ਏਅਰਪੋਰਟ ਤੋਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸਨ, ਜਿਨ੍ਹਾਂ ਨੂੰ ਮੁੜ ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਅੱਜ ਅੰਮ੍ਰਿਤਸਰ ਏਅਰਪੋਰਟ ‘ਤੇ ਸਵੇਰੇ 11.00 ਵਜੇਂ ਦੇ ਕਰੀਬ ਏਅਰ ਪੋਰਟ ਅਥਾਰਿਟੀ ਵਲੋਂ ਉਡਾਣਾਂ ਨੂੰ ਥੋੜ੍ਹੇ ਸਮੇਂ ਲਈ ਮੁਲਤਵੀ ਕਰਨ ਦੀ ਪੁਸ਼ਟੀ ਕੀਤੀ ਗਈ ਸੀ।

Read Also ਭਾਰਤ-ਪਾਕਿ ਤਣਾਅ ਕਾਰਨ ਅੰਮ੍ਰਿਤਸਰ- ਚੰਡੀਗੜ੍ਹ ਏਅਰਪੋਰਟ ਦੀਆਂ ਉਡਾਣਾਂ ਰੱਦ

ਇਸ ਉਪਰੰਤ ਏਅਰ ਪੋਰਟ ਕੰਪਲੈਕਸ ਨੂੰ ਖਾਲੀ ਵੀ ਕਰਵਾਇਆ ਗਿਆ ਸੀ। ਇਸ ਦੌਰਾਨ ਫਲਾਈਟਾਂ ਦੇ ਰੱਦ ਹੋ ਜਾਣ ਕਾਰਨ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਪਰ ਬਾਅਦ ਦੁਪਹਿਰ 3 ਵਜੇ ਦੇ ਕਰੀਬ ਫਲਾਈਟਾਂ ਨੂੰ ਮੁੜ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਏਅਰਪੋਰਟ ਦੇ ਡਾਇਰੈਕਟਰ ਮਨੋਜ ਚੋਂਸੋਰੀਆ ਨੇ ਦੱਸਿਆ ਕਿ ਰੱਦ ਕੀਤੀਆਂ ਗਈਆਂ ਫਲਾਈਟਾਂ ਨੂੰ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button