
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੁਕਾਬਲਾ ਅੱਜ ਹੈਮਿਲਟਨ ਦੇ ਸੇਡਨ ਪਾਰਕ ਮੈਦਾਨ ਵਿੱਚ ਖੇਡਿਆ ਜਾਵੇਗਾ। ਮੀਂਹ ਕਾਰਨ ਮੈਚ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹੁਣ ਟਾਸ ਸਵੇਰੇ 7 ਵਜੇ ਦੀ ਬਜਾਏ 7:32 ਵਜੇ ਹੋਵੇਗਾ, ਜਦਕਿ ਮੈਚ ਸਵੇਰੇ 7:30 ਵਜੇ ਦੀ ਥਾਂ 8 ਵਜੇ ਸ਼ੁਰੂ ਹੋਵੇਗਾ। ਭਾਰਤੀ ਟੀਮ ਇਸ ਸਮੇਂ ਸੀਰੀਜ਼ ਵਿੱਚ 2-0 ਨਾਲ ਅੱਗੇ ਹੈ। ਭਾਰਤ ਨੇ ਪਹਿਲਾ ਵਨਡੇ 5 ਵਿਕਟਾਂ ਨਾਲ ਅਤੇ ਦੂਜਾ ਮੁਕਾਬਲਾ 6 ਵਿਕਟਾਂ ਨਾਲ ਜਿੱਤਿਆ ਸੀ। ਅੱਜ ਦਾ ਮੈਚ ਜਿੱਤ ਕੇ ਭਾਰਤੀ ਟੀਮ ਕੋਲ ਸੀਰੀਜ਼ ਆਪਣੇ ਨਾਂ ਕਰਨ ਦਾ ਮੌਕਾ ਹੋਵੇਗਾ।
ਭਾਰਤ: ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਅਕਸ਼ਰ ਪਟੇਲ, ਕੇਐੱਲ ਰਾਹੁਲ (ਵਿਕਟਕੀਪਰ), ਨਮਨ ਧੀਰ, ਅੰਸ਼ੁਲ ਕੰਬੋਜ, ਆਕਿਬ ਨਬੀ, ਅਰਸ਼ਦੀਪ ਸਿੰਘ ਅਤੇ ਗੁਰਨੂਰ ਬਰਾੜ।
ਨਿਊਜ਼ੀਲੈਂਡ: ਵਿਲ ਯੰਗ, ਟਿਮ ਸਾਈਫਰਟ, ਹੈਨਰੀ ਨਿਕੋਲਸ, ਡੈਰਿਲ ਮਿਚੇਲ, ਟੌਮ ਲੈਥਮ (ਵਿਕਟਕੀਪਰ), ਗਲੇਨ ਫਿਲਿਪਸ, ਮਿਚੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਕਾਇਲ ਜੈਮੀਸਨ, ਜੈਕਬ ਡਫੀ ਅਤੇ ਮੈਟ ਫਿਸ਼ਰ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




