ਭਾਰਤ ਨੇ ਲਿਆ ਪੁਲਵਾਮਾ ਹਮਲੇ ਦਾ ਬਦਲਾ ? 200 ਤੋਂ ਜ਼ਿਆਦਾ ਅੱਤਵਾਦੀਆਂ ਨੂੰ ਕੀਤਾ ਢੇਰ – ਸੂਤਰ (ਵੀਡੀਓ)
ਨਵੀਂ ਦਿੱਲੀ : ਪਾਕਿਸਤਾਨ ਖਿਲਾਫ ਭਾਰਤ ਨੇ ਇਕ ਵਾਰ ਫਿਰ ਸਰਜੀਕਲ ਸਟ੍ਰਾਈਕ ਕੀਤੀ ਹੈ। ਇਸ ਵਾਰ ਇਹ ਸਟ੍ਰਾਈਕ ਲੜਾਕੂ ਜਹਾਜ਼ਾਂ ਜ਼ਰੀਏ ਕੀਤੀ ਗਈ ਹੈ। ਰਿਪੋਰਟਾਂ ਮੁਤਾਬਕ, ਭਾਰਤੀ ਹਵਾਈ ਫੌਜ ਨੇ ਅੱਜ ਤੜਕੇ ਪਾਕਿਸਤਾਨ ‘ਚ ਘੁਸ ਕੇ ਵੱਡੀ ਕਾਰਵਾਈ ਕੀਤੀ। ਖਬਰਾਂ ਹਨ ਕਿ ਮੰਗਲਵਾਰ ਤੜਕੇ 3.30 ਵਜੇ ਪਾਕਿਸਤਾਨੀ ਕਸ਼ਮੀਰ ‘ਚ ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ ਗਿਆ। ਇਸ ਹਮਲੇ ‘ਚ ਜੈਸ਼-ਏ-ਮੁਹੰਮਦ ਦੇ ਕਈ ਟਿਕਾਣੇ ਤਬਾਹ ਹੋਣ ਦੀਆਂ ਖਬਰਾਂ ਹਨ। ਸੂਤਰਾਂ ਮੁਤਾਬਕ, ਭਾਰਤੀ ਹਵਾਈ ਫੌਜ ਨੇ 12 ਮਿਰਾਜ ਲੜਾਕੂ ਜਹਾਜ਼ਾਂ ਜ਼ਰੀਏ ਹਵਾਈ ਸਟ੍ਰਾਈਕ ਕੀਤੀ ਹੈ। ਇਨ੍ਹਾਂ ਲੜਾਕੂ ਜਹਾਜ਼ਾਂ ਜ਼ਰੀਏ 1,000 ਕਿਲੋ ਬੰਬ ਸੁੱਟੇ ਗਏ, ਜਿਸ ‘ਚ ਅੱਤਵਾਦੀਆਂ ਦੇ ਕਈ ਟਿਕਾਣੇ ਤਬਾਹ ਹੋਏ ਹਨ। ਬਾਲਕੋਟ ‘ਚ ਜੈਸ਼ ਦਾ ਕੰਟਰੋਲ ਰੂਮ ਵੀ ਪੂਰੀ ਤਬਾਹ ਹੋਣ ਦੀ ਖਬਰ ਹੈ। ਪਾਕਿਸਤਾਨ ਦੀ ਜਵਾਬੀ ਕਾਰਵਾਈ ਦਾ ਜਵਾਬ ਦੇਣ ਨੂੰ ਲੈ ਕੇ ਬੀ. ਐੱਸ. ਐੱਫ., ਆਰਮੀ ਤੇ ਹਵਾਈ ਫੌਜ ਸਭ ਅਲਰਟ ‘ਤੇ ਹਨ।
Read Also ਪੁਲਵਾਮਾ ਹਮਲੇ ਨੂੰ ਲੈ ਕੇ ਸਿੱਧੂ ਤੋਂ ਬਾਅਦ ਮੋਦੀ ਸਣੇ ਅਕਾਲੀਆਂ ਦੇ ਵੀ ਲੱਗੇ ਪੋਸਟਰ
ਸਰਹੱਦ ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ। ਸੂਤਰਾਂ ਮੁਤਾਬਕ, ਭਾਰਤ ਦੀ ਕਾਰਵਾਈ ਤੋਂ ਡਰੇ ਪਾਕਿਸਤਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਨੂੰ ਸੁਰੱਖਿਅਤ ਜਗ੍ਹਾ ‘ਤੇ ਸ਼ਿਫਟ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੁਲਵਾਮਾ ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਰਿਸ਼ਤੇ ਲਗਾਤਾਰ ਤਣਾਅਪੂਰਣ ਹਨ। ਇਸ ਵਿਚਕਾਰ, ਮੰਗਲਵਾਰ ਨੂੰ ਪਾਕਿਸਤਾਨ ਨੇ ਵੀ ਦਾਅਵਾ ਕੀਤਾ ਹੈ ਕਿ ਭਾਰਤੀ ਹਵਾਈ ਫੌਜ ਨੇ ਸਰਹੱਦ ਪਾਰ ਕਰਕੇ ਪਾਕਿਸਤਾਨ ‘ਚ ਘੁਸਪੈਠ ਕੀਤੀ। ਪਾਕਿਸਤਾਨ ਨੇ ਕਿਹਾ, ਭਾਰਤੀ ਹਵਾਈ ਫੌਜ ਨੇ ਐੱਲ. ਓ. ਸੀ. ਦਾ ਉਲੰਘਣ ਕੀਤਾ ਅਤੇ ਜਦੋਂ ਪਾਕਿਸਤਾਨੀ ਹਵਾਈ ਫੌਜ ਨੇ ਇਸ ਖਿਲਾਫ ਕਾਰਵਾਈ ਕੀਤੀ ਤਾਂ ਭਾਰਤੀ ਲੜਾਕੂ ਜਹਾਜ਼ ਵਾਪਸ ਚਲੇ ਗਏ। ਮੰਗਲਵਾਰ ਨੂੰ ਪਾਕਿਸਤਾਨੀ ਫੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਨੇ ਟਵੀਟ ਕਰਕੇ ਇਹ ਦਾਅਵਾ ਕੀਤਾ। ਪਾਕਿਸਤਾਨ ਇਸ ਵਾਰ ਭਾਰਤ ਵੱਲੋਂ ਹੋਈ ਕਾਰਵਾਈ ਤੋਂ ਇਨਕਾਰ ਨਹੀਂ ਕਰ ਸਕਦਾ ਕਿਉਂਕਿ ਉਨ੍ਹਾਂ ਦੀ ਫੌਜ ਨੇ ਖੁਦ ਵੀ ਇਸ ਦਾ ਖੁਲਾਸਾ ਕੀਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.