PunjabTop News

ਭਾਰਤ ਬੰਦ : ਸ਼੍ਰੋਮਣੀ ਕਮੇਟੀ ਦੇ ਦਫਤਰ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ

ਅੰਮ੍ਰਿਤਸਰ, 16 ਫਰਵਰੀ, 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੀ ਡਟਵੀਂ ਹਮਾਇਤ ਕਰਦਿਆਂ ਆਪਣੇ ਦਫਤਰ ਤੇ ਵਿਦਿਅਕ ਅਦਾਰੇ ਬੰਦ ਰੱਖਣ ਦਾ ਫੈਸਲਾ ਲਿਆ ਹੈ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸਾਨੀ ਮੰਗਾਂ ਦਾ ਸਮਰਥਨ ਕਰਦਿਆਂ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਉਹ ਕਿਸਾਨਾਂ ਦੀਆਂ ਵਾਜਬ ਮੰਗਾਂ ਤੁਰੰਤ ਮੰਨਣ ਦਾ ਐਲਾਨ ਕਰੇ। ਉਹਨਾਂ ਕਿਹਾ ਕਿ ਕਿਸਾਨ ਸਾਡੇ ਅਰਥਚਾਰੇ ਦੀ ਰੀੜ ਦੀ ਹੱਡੀ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button