Breaking NewsD5 specialIndiaNewsPolitics

ਭਾਰਤ ਰਤਨ ਪ੍ਰਣਬ ਮੁਖਰਜੀ ਨੂੰ PM ਮੋਦੀ ਸਮੇਤ ਤਮਾਮ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ : ਭਾਰਤ ਰਤਨ ਅਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਲੰਬੀ ਬਿਮਾਰੀ ਤੋਂ ਬਾਅਦ ਸੋਮਵਾਰ ਨੂੰ ਦਿਹਾਂਤ ਹੋ ਗਿਆ। ਉਹਨਾਂ ਦਾ ਲੰਬੇ ਸਮੇਂ ਤੋਂ ਦਿੱਲੀ ਦੇ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦਿੱਲੀ ਦੇ ਲੋਧੀ ਸ਼ਮਸ਼ਾਨ ਘਾਟ ਵਿਖੇ ਹੋਵੇਗਾ। ਸਾਬਕਾ ਰਾਸ਼ਟਰਪਤੀ ਪ੍ਰਣਬ ਦੀ ਮ੍ਰਿਤਕ ਦੇਹ ਨੂੰ ਮੰਗਲਵਾਰ ਸਵੇਰੇ 9 ਵਜੇ ਦਿੱਲੀ ਦੇ 10 ਰਾਜਾਜੀ ਮਾਰਗ ਵਿਖੇ ਸ਼ਰਧਾਂਜਲੀ ਦੇਣ ਲਈ ਲਿਆਂਦਾ ਗਿਆ। ਉਨ੍ਹਾਂ ਨੂੰ ਪਿਛਲੀ 10 ਅਗਸਤ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

🔴 LIVE 🔴 ਖਾਲਿਸਤਾਨੀਆਂ ਦੀ ਪੰਜਾਬ ਨੂੰ ਵੱਡੀ ਸਾਜਿਸ਼ ? ਮਚਿਆ ਹੜਕੰਪ ! ਹੁਣ SGPC ਦੇ ਪ੍ਰਧਾਨ ‘ਤੇ ਹੋਵੇਗਾ ਪਰਚਾ ਦਰਜ?

ਸਵੇਰੇ 9 ਵਜੇ ਤੋਂ ਹੀ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਕੋਰੋਨਾ ਸੰਕਟ ਨੂੰ ਦੇਖਦੇ ਹੋਏ ਲੋਕਾਂ ਨੂੰ ਸਮਾਜਿਕ ਦੂਰੀ ਦਾ ਪਾਲਣ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਦਿੱਲੀ ਦੇ ਲੋਧੀ ਸ਼ਮਸ਼ਾਨ ਘਾਟ ਵਿਖੇ ਦੁਪਹਿਰ 2.30 ਵਜੇ ਉਹਨਾਂ ਦਾ ਸਸਕਾਰ ਕੀਤਾ ਜਾਵੇਗਾ। ਦੱਸ ਦਈਏ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਉਹਨਾਂ ਦੀ ਉਮਰ 84 ਸਾਲ ਸੀ। ਉਹ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਉਹਨਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ।

ਵੱਡੀ ਖਬਰ- ਆਮ ਆਦਮੀ ਪਾਰਟੀ ਦੇ ਐੱਮ.ਐੱਲ.ਏ ਨੂੰ ਹੋਇਆ ਕਰੋਨਾ!

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਦੇ ਅੰਤਿਮ ਦਰਸ਼ਨ ਕੀਤੇ ਅਤੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ। ਲੋਕ ਸਭਾ ਮੁਖੀ ਓਮ ਬਿੜਲਾ ਨੇ ਸਾਬਕਾ ਰਾਸ਼ਟਰਤੀ ਨੂੰ ਉਹਨਾਂ ਦੀ ਸਰਕਾਰੀ ਰਿਹਾਇਸ਼ ਵਿਖੇ ਸ਼ਰਧਾਂਜਲੀ ਦਿੱਤੀ। ਉਹਨਾਂ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਤਿੰਨ ਫੌਜਾਂ ਦੇ ਮੁਖੀਆਂ ਨੇ ਵੀ ਸਾਬਕਾ ਰਾਸ਼ਟਰਪਤੀ ਨੂੰ ਸ਼ਰਧਾਂਜਲੀ ਦਿੱਤੀ। ਸਾਬਕਾ ਰਾਸ਼ਟਰਪਤੀ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ ਭਰ ਦੇ ਕਈ ਨੇਤਾਵਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button