InternationalBreaking NewsD5 specialNewsTop News

ਭਾਰਤ ਵੱਲੋਂ ਅਫਗਾਨਿਸਤਾਨ ‘ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵ ਦਾ ਸਵਾਗਤ

ਨਿਊਯਾਰਕ: ਅਫਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਦੇਸ਼ ਗੰਭੀਰ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ। ਦੇਸ਼ ਦੀ ਅੱਧੀ ਤੋਂ ਵੱਧ ਆਬਾਦੀ ਭੋਜਨ ਦੀ ਅਸੁਰੱਖਿਆ ਦਾ ਸਾਹਮਣਾ ਕਰ ਰਹੀ ਹੈ। ਇਸ ਦੌਰਾਨ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਰਾਜਦੂਤ T. S. Tirumurti ਨੇ ਸੰਕਟ ਵਿੱਚ ਘਿਰੇ ਦੇਸ਼ ਨੂੰ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨ ਲਈ ਪਾਬੰਦੀਆਂ ਤੋਂ ਛੋਟ ਦੇਣ ਦੇ ਯੂ.ਐਨ.ਐਸ.ਸੀ. ਦੇ ਪ੍ਰਸਤਾਵ ਦਾ ਸਮਰਥਨ ਕੀਤਾ ਹੈ।

ਪਰਚੇ ਤੋਂ ਬਾਅਦ CM Channi ਦਾ Bikram Mjithia ‘ਤੇ ਹੋਰ ਵੱਡਾ ਐਕਸ਼ਨ | LIVE | D5 Channel Punjabi

ਭਾਰਤ ਨੇ ਅੰਤਰਰਾਸ਼ਟਰੀ ਭਾਈਚਾਰੇ ਅਤੇ ਖੇਤਰ ਦੇ ਦੇਸ਼ਾਂ ਨੂੰ ਪੱਖਪਾਤੀ ਹਿੱਤਾਂ ਤੋਂ ਉੱਪਰ ਉੱਠ ਕੇ ਇਕੱਠੇ ਹੋਣ ਦਾ ਸੱਦਾ ਦਿੱਤਾ। ਇਸ ਤੋਂ ਇਲਾਵਾ ਭਾਰਤ ਨੇ ਅਫਗਾਨਿਸਤਾਨ ਨੂੰ ਮਨੁੱਖੀ ਸਹਾਇਤਾ ਲਈ ਪਾਬੰਦੀਆਂ ਤੋਂ ਛੋਟ ਦੇਣ ਦੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵ ਦਾ ਸਮਰਥਨ ਕੀਤਾ ਹੈ। ਭਾਰਤ ਨੇ ਅਫਗਾਨਿਸਤਾਨ ਨੂੰ ਵੈਕਸੀਨ ਦੀਆਂ ਪੰਜ ਲੱਖ ਖੁਰਾਕਾਂ ਅਤੇ 1.6 ਮੀਟ੍ਰਿਕ ਟਨ ਜੀਵਨ ਰੱਖਿਅਕ ਦਵਾਈਆਂ ਦੀ ਏਅਰਲਿਫਟ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button