Breaking NewsD5 specialNewsPoliticsPress ReleasePunjabTop News

ਭਾਰਤ ਸਰਕਾਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਕੀਤਾ ਸਵੀਕਾਰ

ਪੰਜ ਕੇਂਦਰੀ ਟੀਮਾਂ ਕੱਲ ਆ ਰਹੀਆਂ

ਟੀਮਾਂ ਦੁਆਰਾ ਸੁੱਕੇ ਅਨਾਜ ਦਾ ਮੁਲਾਂਕਣ

ਚੰਡੀਗੜ: ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਖਰੀਦੀ ਜਾ ਰਹੀ ਕਣਕ ਵਿੱਚ ਸੁੰਗੜੇ ਹੋਏ ਦਾਣਿਆਂ ਦੀਆਂ ਵਿਸ਼ੇਸ਼ਤਾਵਾਂ ਦੀ ਮੁੜ ਸਮੀਖਿਆ ਕਰਨ ਦੀ ਬੇਨਤੀ ‘ਤੇ ਕਾਰਵਾਈ ਕਰਦਿਆਂ, ਖੁਰਾਕ ਅਤੇ ਜਨਤਕ ਵੰਡ ਵਿਭਾਗ, ਭਾਰਤ ਸਰਕਾਰ ਨੇ ਅੱਜ ਇਸ ਸਮੱਸਿਆ ਦੀ ਹੱਦ ਦਾ ਮੁਲਾਂਕਣ ਕਰਨ ਲਈ ਪੰਜ ਟੀਮਾਂ ਗਠਿਤ ਕਰਨ ਦਾ ਫੈਸਲਾ ਕੀਤਾ ਹੈ। ਇਨਾਂ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਟੀਮਾਂ ਭਲਕੇ ਸੂਬੇ ਵਿੱਚ ਪੁੱਜਣਗੀਆਂ ਅਤੇ ਮੰਡੀਆਂ ਵਿੱਚ ਸੁੰਗੜੇ ਹੋਏ ਅਨਾਜ ਦੀ ਆਮਦ ਦੀ ਹੱਦ ਦਾ ਮੁਲਾਂਕਣ ਕਰਨ ਲਈ 15 ਜ਼ਿਲਿਆਂ ਦਾ ਦੌਰਾ ਕਰਨਗੀਆਂ।

ਹਰਜੀਤ ਗਰੇਵਾਲ ਦਾ ਵੱਡਾ ਬਿਆਨ ‘ਲੀਡਰਾਂ ਪਿੱਛੇ ਡੰਡੇ ਲੈ ਕੇ ਭੱਜਣ ਕਿਸਾਨ’ ਹੁਣ ਹੋਊ ਵੱਡਾ ਧਮਾਕਾ!

ਉਸਨੇ ਕਿਹਾ ਕਿ ਇਹ ਫਿਰ ਵਿਸ਼ੇਸ਼ਤਾਵਾਂ ਵਿੱਚ ਢੁਕਵੀਂ ਢਿੱਲ ਦੇਣ ਬਾਰੇ ਅੰਤਿਮ ਫੈਸਲਾ ਲੈਣ ਵਿੱਚ ਭਾਰਤ ਸਰਕਾਰ ਦੀ ਮਦਦ ਕਰੇਗਾ। ਜ਼ਿਕਰਯੋਗ ਹੈ ਕਿ ਅੱਤ ਦੀ ਗਰਮੀ ਕਾਰਨ ਕਈ ਥਾਵਾਂ ‘ਤੇ ਕਣਕ ਦਾ ਦਾਣਾ ਸੁੰਗੜ ਗਿਆ ਹੈ ਅਤੇ ਕੁਝ ਮੰਡੀਆਂ ‘ਚ ਆ ਰਹੇ ਅਨਾਜ ‘ਚ 6 ਫੀਸਦੀ ਮਾਪਦੰਡ ਤੋਂ ਵੱਧ ਦਾਣਾ ਸੁੰਗੜਿਆ ਹੋਇਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਨਾਂ ਟੀਮਾਂ ਦੇ ਦੌਰੇ ਦੌਰਾਨ ਕੁਝ ਮੰਡੀਆਂ ਵਿੱਚ ਚੱਲ ਰਹੀ ਖਰੀਦ ਵਿੱਚ ਅਸਥਾਈ ਤੌਰ ‘ਤੇ ਵਿਘਨ ਪੈ ਸਕਦਾ ਹੈ ਅਤੇ ਉਨਾਂ ਨੇ ਕਿਸਾਨਾਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਇਸ ਸਬੰਧ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button