Press ReleasePunjabTop News

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਲੇਖਕ ਅਤੇ ਕਾਲਮਨਵੀਸ ਉਜਾਗਰ ਸਿੰਘ ਸਮੇਤ ਦਰਜਨ ਲੇਖਕਾਂ ਨੂੰ ਵਿਸ਼ੇਸ਼ ਤੌਰ ‘ਤੇ ਕੀਤਾ ਗਿਆ ਸਨਮਾਨਤ

ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਵੱਲੋਂ ਨਵੰਬਰ ਦਾ ਮਹੀਨਾ ‘ਪੰਜਾਬੀ ਮਹੀਨਾ’ ਮਨਾਉਣ ਦੇ ਆਖਰੀ ਦਿਨ 30 ਨਵੰਬਰ 2022 ਨੂੰ ਪਟਿਆਲਾ ਵਿਖੇ ਭਾਸ਼ਾ ਵਿਭਾਗ ਦੇ ਵਿਹੜੇ ਵਿੱਚ ਸਮਾਪਤੀ ਸਮਾਰੋਹ ਆਯੋਜਤ ਕੀਤਾ ਗਿਆ। ਇਸ ਮੌਕੇ ‘ਤੇ ਪੰਜਾਬੀ ਦੇ ਇਕ ਦਰਜਨ ਲੇਖਕਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ, ਜਿਨ੍ਹਾਂ ਨੇ ਮਾਂ ਬੋਲੀ ਦੀ ਝੋਲੀ ਵਿੱਚ ਪੁਸਤਕਾਂ ਲਿਖਕੇ ਆਪੋ ਆਪਣਾ ਯੋਗਦਾਨ ਪਾਇਆ।

ਆਹ ਵੇਖੋ CM ਮਾਨ ਬਾਰੇ ਕੀ ਆਖ ਗਏ ਭਾਜਪਾ ਆਗੂ, ਵਿਰੋਧੀ ਰਹਿ ਗਏ ਹੈਰਾਨ !

ਇਸ ਮੌਕੇ ਤੇ ਪੰਜਾਬੀ ਦੇ ਲੇਖਕ ਅਤੇ ਕਾਲਮਨਵੀਸ ਉਜਾਗਰ ਸਿੰਘ ਅਤੇ ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਦਾ ਵੀ ਸਨਮਾਨ ਕੀਤਾ ਗਿਆ। ਉਨ੍ਹਾਂ ਨੂੰ ਇਕ ਸ਼ਾਲ ਅਤੇ ਮਹਿੰਦਰ ਸਿੰਘ ਰੰਧਾਵਾ ਦੀ ਪੁਸਤਕ ‘ਪੰਜਾਬ’ ਭਾਸ਼ਾ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਵੀਰਪਾਲ ਕੌਰ ਅਤੇ ਦੀਪਕ ਮਨਮੋਹਨ ਸਿੰਘ ਸਾਬਕ ਡਾਇਰੈਕਟਰ ਵਰਲਡ ਪੰਜਾਬੀ ਸੈਂਟਰ ਨੇ ਭੇਂਟ ਕੀਤੀਆਂ।

ਬੇਅਦਬੀ ਮਾਮਲੇ ’ਚ ਇਨਸਾਫ਼ ਦੀ ਉਡੀਕ, ਸੁਖਬੀਰ ਬਾਦਲ ਦੀ CM ਭਗਵੰਤ ਮਾਨ ਨੂੰ ਚੇਤਾਵਨੀ | D5 Channel Punjabi

ਉਜਾਗਰ ਸਿੰਘ ਨੇ ਪੰਜਾਬੀ ਬੋਲੀ ਦੀ ਝੋਲੀ ਵਿੱਚ 10 ਪੁਸਤਕਾਂ ਪਾਈਆਂ ਹਨ। ਹੁਣੇ ਜਿਹੇ ਉਨ੍ਹਾਂ ਦੀ ਪੁਸਤਕ ‘ਪਿੰਡ ਕੱਦੋਂ ਦੇ ਵਿਰਾਸਤੀ ਰੰਗ’ ਪ੍ਰਕਾਸ਼ਤ ਹੋਈ ਹੈ। ਜਿਹੜੀ ਬਹੁਤ ਚਰਚਿਤ ਹੈ। ਉਨ੍ਹਾਂ ਦੇ ਚਲੰਤ ਮਾਮਲਿਆਂ ਅਤੇ ਸਾਹਿਤਕ ਪੁਸਤਕ ਪੜਚੋਲ ਦੇ ਵਿਸ਼ਿਆਂ ‘ਤੇ ਲੇਖ ਪੰਜਾਬੀ ਦੇ ਅਖ਼ਬਾਰਾਂ ਵਿੱਚ ਪ੍ਰਕਾਸ਼ਤ ਹੁੰਦੇ ਰਹਿੰਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button