Breaking NewsD5 specialIndiaNews

ਭਿਆਨਕ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ ਨੌਂ ਲੋਕਾਂ ਦੀ ਮੌਤ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ ਜਿਲ੍ਹੇ ‘ਚ ਸ਼ੁੱਕਰਵਾਰ ਨੂੰ ਵੱਡਾ ਹਾਦਸਾ ਹੋਇਆ ਹੈ। ਹਾਦਸੇ ‘ਚ ਨੌਂ ਲੋਕਾਂ ਦੀ ਮੌਤ ਦੀ ਖਬਰ ਹੈ। ਸਾਰੇ ਮ੍ਰਿਤਕ ਇੱਕ ਹੀ ਪਰਿਵਾਰ ਦੇ ਦੱਸੇ ਜਾ ਰਹੇ ਹਨ। ਜਿਨ੍ਹਾਂ ‘ਚ 5 ਮਰਦ, 3 ਔਰਤਾਂ ਅਤੇ ਇਕ ਬੱਚਾ ਸ਼ਾਮਲ ਸੀ। ਜਦੋਂ ਕਿ ਇੱਕ ਵਿਅਕਤੀ ਗੰਭੀਰ ਰੂਪ ‘ਚ ਜਖ਼ਮੀ ਹੈ, ਜਿਸਨੂੰ ਲਖਨਊ ਲਈ ਰੈਫਰ ਕੀਤਾ ਗਿਆ ਹੈ।  ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Exclusive Interview-ਆਖ਼ਿਰ ਬੋਲ ਹੀ ਪਏ Navjot Sidhu, ਪਹਿਲੀ ਵਾਰ ਸੁਣੋ ਕਿਉਂ ਛੱਡਿਆ ਮੰਤਰੀ ਦਾ ਅਹੁਦਾ

ਦੱਸ ਦਈਏ ਕਿ ਅੱਜ ਸਵੇਰੇ ਕਰੀਬ ਸਾਢੇ ਪੰਜ ਵਜੇ ਟਰੱਕ ਅਤੇ ਸਕਾਰਪੀਓ ਦੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਨੂੰ ਗੈਸ ਕਟਰ ਨਾਲ ਕੱਟਕੇ ਮ੍ਰਿਤਕਾਂ ਦੀਆਂ ਲਾਸ਼ਾਂ ਕੱਢੀਆਂ ਗਈਆਂ।  ਜਾਣਕਾਰੀ ਮਿਲੀ ਹੈ ਕਿ ਇਹ ਸਾਰੇ ਲੋਕ ਸਕਾਰਪੀਓ ‘ਚ ਹਰਿਆਣਾ ਤੋਂ ਬਿਹਾਰ ਜਾ ਰਹੇ ਸਨ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਬਿਹਾਰ ਦੇ ਭੋਜਪੁਰ ਜਿਲ੍ਹੇ ਦੇ ਰਹਿਣ ਵਾਲੇ ਹਨ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button