PunjabPunjabTop News

ਭੁਲੱਥ ਚ ਕੀਤੀ ਗਈ ਬੇਅਦਬੀ, ਲੋਕਾਂ ਨੇ ਚਾੜ੍ਹਿਆ ਕੁਟਾਪਾ

ਸ਼ੁੱਕਰਵਾਰ ਨੂੰ ਕਪੂਰਥਲਾ ਦੇ ਭੁਲੱਥ ਇਲਾਕੇ ਦੇ ਪਿੰਡ ਭਗਵਾਨਪੁਰ ‘ਚ ਸਥਿਤ ਗੁਰਦੁਆਰਾ ਸਾਹਿਬ ‘ਚ ਹੋਈ ਬੇਅਦਬੀ ਦੇ ਮਾਮਲੇ ‘ਚ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਘਟਨਾ ਤੋਂ ਗੁੱਸੇ ਵਿੱਚ ਆਈ ਸੰਗਤ ਨੇ ਭੁਲੱਥ ਦੇ ਸਰਕਾਰੀ ਹਸਪਤਾਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।ਜਾਣਕਾਰੀ ਅਨੁਸਾਰ ਦੁਪਹਿਰ 3 ਵਜੇ ਇੱਕ ਵਿਅਕਤੀ ਪਿੰਡ ਦੇ ਗੁਰਦੁਆਰਾ ਸਾਹਿਬ ਦਾਖਲ ਹੋਇਆ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਨੂੰ ਪਾੜਦੇ ਹੋਏ ਉੱਥੇ ਪਏ ਹੋਏ ਹੋਰ ਸਮਾਨ ਦੀ ਬੇਅਦਬੀ ਕਰਨੀ ਸ਼ੁਰੂ ਕਰ ਕੀਤੀ ‌



ਮੌਕੇ ਤੇ ਗ੍ਰੰਥੀ ਸਿੰਘ ਵੱਲੋਂ ਇਸ ਨੂੰ ਫੜ ਲਿਆ ਗਿਆ ਤੇ ਇਸ ਦਾ ਕਟਾਪਾ ਚਾੜਿਆ ਗਿਆ ਜਿੱਥੇ ਇਸ ਦੀ ਬਾਂਹ ਦੇ ਵਿੱਚ ਚਰ ਦੱਸਿਆ ਜਾ ਰਿਹਾ ਤੇ ਦੋਸ਼ੀ ਨੂੰ ਫੜਕੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । ਮੌਕੇ ਤੇ ਪਹੁੰਚੀ ਪੁਲਿਸ ਨੇ ਸੰਬੰਧਿਤ ਵਿਅਕਤੀ ਨੂੰ ਆਪਣੀ ਹਿਰਾਸਤ ਚ ਲੈ ਲਿਆ ਹੈ। ਪੁਸ਼ਕਿਸ ਦੌਰਾਨ ਵਿਅਕਤੀ ਨੇ ਆਪਣਾ ਨਾਂ ਹਰਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਡੋਗਰਾਵਾਲ ਜਿਲਾ ਕਪੂਰਥਲਾ ਦੱਸਿਆ ਹੈ। ਸਿਵਲ ਹਸਪਤਾਲ ਮੋਹਰੇ ਇਲਾਕਾ ਨਿਵਾਸੀਆਂ ਵੱਲੋਂ ਧਰਨਾ ਦਿੱਤਾ ਤੇ ਮੰਗ ਕੀਤੀ ਕਿ ਸਬੰਧਤ ਵਿਅਕਤੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button