PunjabTop News

ਭੂਆ ਘਰ ਛੁੱਟੀਆਂ ਕੱਟਣ ਆਈ ਭਤੀਜੀ ਨੂੰ ਫੁੱਫੜ ਲੈ ਗਿਆ ਸੁੰਨੀ ਥਾਂ ਤੇ ਫਿਰ…

ਬਰਨਾਲਾ ‘ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਫੁੱਫੜ ਨੇ ਨਬਾਲਿਗ ਭਤੀਜੀ ਨਾਲ ਜਬਰ ਜਿਨਾਹ ਕੀਤਾ ਹੈ। ਜਾਣਕਾਰੀ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਕੈਰੇ ਦੀ ਇਹ ਘਟਨਾ ਹੈ। ਜਿੱਥੇ ਫੁੱਫੜ ਨੇ ਭਤੀਜੀ ਨਾਲ ਇਸ ਸ਼ਰਮਨਾਕ ਘਟਨਾ ਨੂੰ ਅੰਜ਼ਾਮ ਦਿੱਤਾ ਹੈ। ਪੀੜਤ ਲੜਕੀ ਭੂਆ ਦੇ ਘਰ ਛੁੱਟੀਆਂ ਬਿਤਾਉਣ ਆਈ ਸੀ। ਜਿਸ ਤੋਂ ਬਾਅਦ ਲੜਕੀ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਬਰਨਾਲਾ ਪੁਲਿਸ ਨੇ ਆਰੋਪੀ ਖਿਲਾਫ਼ ਬਲਾਤਕਾਰ ਦਾ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਦਰ ਥਾਣੇ ਦੇ ਐਸਐਚਓ ਲਖਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਕੰਟਰੋਲ ਰੂਮ ਰਾਹੀਂ ਸੂਚਨਾ ਮਿਲੀ ਸੀ ਕਿ ਪਿੰਡ ਕੈਰੇ ਵਿੱਚ ਇੱਕ ਵਿਅਕਤੀ ਨੇ ਛੋਟੀ ਬੱਚੀ ਨਾਲ ਜਬਰ ਜਿਨਾਹ ਕੀਤਾ ਹੈ। ਜਿਸ ਤੋਂ ਬਾਅਦ ਪਰਿਵਾਰ ਨੇ ਪੀੜਤ ਲੜਕੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ। ਇਸ ਸਬੰਧੀ ਸਬ ਇੰਸਪੈਕਟਰ ਮਨਪ੍ਰੀਤ ਕੌਰ ਨੇ ਪੀੜਤ ਪਰਿਵਾਰ ਦੇ ਬਿਆਨ ਦਰਜ ਕੀਤੇ ਹਨ।ਉਨ੍ਹਾਂ ਦੱਸਿਆ ਕਿ ਪੀੜਤ ਲੜਕੀ ਦੀ ਉਮਰ 12 ਸਾਲ ਤੋਂ ਘੱਟ ਹੈ, ਜੋ ਪਿੰਡ ਕੈਰੇ ਵਿੱਚ ਆਪਣੀ ਭੂਆ ਦੇ ਘਰ ਛੁੱਟੀਆਂ ਬਿਤਾਉਣ ਆਈ ਸੀ। ਇਸ ਦੌਰਾਨ ਫੁੱਫੜ ਨੇ ਇਸ ਲੜਕੀ ਨਾਲ ਜਬਰ ਜਿਨਾਹ ਕੀਤਾ। ਆਰੋਪੀ ਪੀੜਤ ਲੜਕੀ ਨੂੰ ਇੱਕ ਸੁੰਨਸਾਨ ਜਗ੍ਹਾ ‘ਤੇ ਲੈ ਗਿਆ ਸੀ, ਜਿੱਥੇ ਇੱਕ ਕਿਸਾਨ ਕਾਲਾ ਸਿੰਘ ਨੂੰ ਇਸ ਘਟਨਾ ਬਾਰੇ ਪਤਾ ਲੱਗਾ ਅਤੇ ਉਸਨੇ ਤੁਰੰਤ ਉਸਦੇ ਪਰਿਵਾਰ ਅਤੇ ਪੁਲਿਸ ਨੂੰ ਸੂਚਿਤ ਕੀਤਾ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਆਰੋਪੀ ਵਿਰੁੱਧ ਪੋਕਸੋ ਐਕਟ ਅਤੇ ਬਲਾਤਕਾਰ ਦੇ ਤਹਿਤ ਮਾਮਲਾ ਦਰਜ ਕਰਕੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤ ਲੜਕੀ ਅਤੇ ਆਰੋਪੀ ਦੋਵਾਂ ਦੀ ਡਾਕਟਰੀ ਜਾਂਚ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਪ੍ਰਵਾਸੀ ਹੈ, ਜੋ ਪਿਛਲੇ 30 ਸਾਲਾਂ ਤੋਂ ਪੰਜਾਬ ਵਿੱਚ ਰਹਿ ਰਿਹਾ ਹੈ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button