ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਕਿਹਾ ਕਿ ਤੁਹਾਡੇ ਹੱਥ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਹੈ, ਜਿਸ ਨੂੰ ਤੁਸੀਂ ਬਚਾਉਣਾ ਹੈ। ਉਹਨਾਂ ਨੇ ਕਿਹਾ ਕਿ ਸਭ ਨੇ ਇਮਾਨਦਾਰੀ ਨਾਲ ਕੰਮ ਕਰਨਾ ਹੈ ਤਾਂ ਜੋ ਸੂਬੇ ਦੀ ਤਰੱਕੀ ਵਿੱਚ ਹਿੱਸਾ ਪਾਇਆ ਜਾ ਸਕੇ।ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅਸੀਂ ਲੋਕਾਂ ਨਾਲ ਕੀਤਾ ਆਪਣਾ ਵਾਅਦਾ ਲਗਾਤਾਰ ਪੂਰਾ ਕਰ ਰਹੇ ਹਨ ਤੇ ਕੁਝ ਦਿਨਾਂ ਬਾਅਦ ਕਿਸੇ ਨਾ ਕਿਸੇ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਰਹੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਸਰਕਾਰ ਨੂੰ ਪੂਰੇ 10 ਮਹੀਨੇ ਹੋ ਗਏ ਹਨ, ਜਿਸ ਅੰਦਰ ਸਰਕਾਰ ਹੁਣ ਤਕ ਕੁਲ 25886 ਨਵੇਂ ਨੌਜਵਾਨਾਂ ਨੂੰ ਭਰਤੀ ਕਰ ਚੁੱਕੀ ਹੈ।ਸੀਐਮ ਮਾਨ ਨੇ ਕਿਹਾ ਕਿ ਇਹ ਕੰਮ ਪਹਿਲਾਂ ਵੀ ਹੋ ਸਕਦਾ ਸੀ, ਕਿਉਂਕਿ ਪਹਿਲੀਆਂ ਸਰਕਾਰਾਂ ਬੇਪਰਵਾਹ ਸਨ ਤੇ ਲੋਕਾਂ ਦੀ ਸਿਹਤ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਸੀ। ਉਹਨਾਂ ਨੇ ਕਿਹਾ ਕਿ ਪਾਰਟੀਆਂ ਦੇ ਆਗੂ ਆਪਣੇ ਇਲਾਜ਼ ਦਾ ਵਿਦੇਸ਼ ਤੋਂ ਕਰਵਾਉਂਦੇ ਸਨ ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਸੀ। ਉਹਨਾਂ ਨੇ ਕਿਹਾ ਕਿ ਸਰਕਾਰਾਂ ਅਜਿਹੇ ਕੰਮ ਵੋਟਾਂ ਦੇ ਨੇੜੇ ਕਰਦੀਆਂ ਹੁੰਦੀਆਂ ਹਨ, ਪਰ ਅਸੀਂ ਨਹੀਂ।
ਭਗਵੰਤ ਮਾਨ ਨੇ ਕਿਹਾ ਕਿ ਜੋ ਪਿਛਲੀਆਂ ਸਰਕਾਰਾਂ ਸਮੇਂ ਕੰਮ ਹੋ ਰਹੇ ਸਨ, ਉਹ ਹੁਣ ਨਹੀਂ ਚੱਲਣਗੇ, ਲੋਕਾਂ ਨੂੰ ਪੂਰੀ ਸਹੂਲਤ ਦਿੱਤੀ ਜਾਵੇਗੀ। ਮਾਨ ਨੇ ਕਿਹਾ ਕਿ ਸਾਡੀ ਨਵੀਂ ਪਾਰਟੀ ਹੈ, ਨਵੀਂ ਸੋਚ ਹੈ ਤੇ ਨਵੇਂ ਵਿਚਾਰ ਹਨ, ਇਸ ਲਈ ਕੁਝ ਨਾਲ ਕੁਝ ਨਵਾਂ ਹੋ ਰਿਹਾ ਹੈ। ਮਾਨ ਨੇ ਕਿਹਾ ਕਿ ਸਿਹਤ, ਸਿੱਖਿਆ ਤੇ ਰੁਜ਼ਗਾਰ ਇਹ ਸਾਡੇ ਲਈ ਅਹਿਮ ਮੁੱਦੇ ਹਨ। ਉਹਨਾਂ ਨੇ ਕਿਹਾ ਕਿ ਸਰਕਾਰ ਲਗਾਤਾਰ ਇਹਨਾਂ ਉੱਤੇ ਕੰਮ ਕਰ ਰਹੀ ਹੈ। ਸੀਐਮ ਨੇ ਕਿਹਾ ਕਿ ਅਸੀਂ ਨਵੇਂ ਨਵੇਂ ਤਰੀਕੇ ਲੈ ਕੇ ਆ ਰਹੇ ਹਾਂ, ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲਾਂ ਜੋ ਵਪਾਰੀ ਪੰਜਾਬ ਵਿੱਚ ਆਉਂਦੇ ਸਨ, ਉਹ ਇੱਕ ਪਰਿਵਾਰ ਨਾਲ ਐਮਓਯੂ ਸਾਈਨ ਕਰਦੇ ਸਨ, ਪਰ ਹੁਣ ਨਹੀਂ, ਉਹਨਾਂ ਨੇ ਕਿਹਾ ਕਿ ਹੁਣ ਉਹ ਸਰਕਾਰ ਤੇ ਪੰਜਾਬ ਦੇ ਲੋਕਾਂ ਨਾਲ ਐਮਓਯੂ ਸਾਈਨ ਕਰਦੇ ਹਨ ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰੀ ਦੀ ਕੋਈ ਥਾਂ ਨਹੀਂ ਹੈ, ਉਹਨਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਾ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ, ਬੇਸ਼ੱਕ ਉਹ ਉਹਨਾਂ ਦਾ ਰਿਸ਼ਤੇਦਾਰ ਹੀ ਕਿਉਂ ਨਾ ਹੋਵੇ। ਉਹਨਾਂ ਨੇ ਕਿਹਾ ਕਿ ਨੌਜਵਾਨ ਮਜ਼ਬੂਰੀ ਹੋ ਵਿਦੇਸ਼ ਨੂੰ ਜਾ ਰਹੇ ਹਨ, ਪਰ ਹੁਣ ਨਹੀਂ ਜਾਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.