Press ReleasePunjabTop News

ਭ੍ਰਿਸ਼ਟਾਚਾਰ ਦੇ ਦੋਸ਼ਾਂ ਚ ਘਿਰੇ ਮੁਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੀ ਤੁਲਨਾ ਸ਼ਹੀਦ ਏ ਆਜ਼ਮ ਭਗਤ ਸਿੰਘ ਨਾਲ ਕਰਕੇ ਕੇਜਰੀਵਾਲ ਨੇ ਸਹੀਦਾਂ ਦਾ ਅਪਮਾਨ ਕੀਤਾ : ਬੀਬੀ ਪਰਮਜੀਤ ਕੌਰ ਗੁਲਸ਼ਨ

ਚੰਡੀਗੜ੍ਹ (ਬਿੰਦੂ ਸਿੰਘ) : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਅਰਵਿੰਦ ਕੇਜਰੀਵਾਲ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਆਗੂ ਮੁਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੀ ਤੁਲਨਾ ਸ਼ਹੀਦ ਏ ਅਜ਼ਾਮ ਭਗਤ ਸਿੰਘ ਨਾਲ ਕੀਤੇ ਜਾਣ ਤੇ ਆੜੇ ਹੱਥੀਂ ਲੈਦਿਆਂ ਕਿਹਾ ਕਿ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਮਾਮਲਿਆਂ ਵਿੱਚ ਫਸੇ ਆਪਣੇ ਚਹੇਤੇ ਆਗੂਆਂ ਦੀ ਤੁਲਨਾ ਦੇਸ਼ ਲਈ ਕੁਰਬਾਨ ਹੋਣ ਵਾਲੇ ਸ. ਭਗਤ ਸਿੰਘ ਨਾਲ ਕਰਕੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ।

Punjabi Bulletin : Congress President Election ਲਈ ਅੱਜ ਵੋਟਿੰਗ, CBI ਵੱਲੋਂ Manish Sisodia ਤੋਂ ਪੁੱਛਗਿੱਛ

ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਇਸ ਗੁਸਤਾਖੀ ਲਈ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣ ਨਹੀਂ ਤਾਂ ਇਸਦਾ ਖਮਿਆਜਾ ਭੁਗਤਣ ਲਈ ਤਿਆਰ ਰਹਿਣ। ਬੀਬੀ ਗੁਲਸ਼ਨ ਨੇ ਕਿਹਾ ਕਿ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਈਡੀ ਵੱਲੋਂ ਮਨੀ ਲਾਡਰਿੰਗ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਹਨਾਂ ਨੂੰ ਸੁਪਰੀਮ ਕੋਰਟ ਨੇ ਵੀ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਇਸ ਤੋਂ ਇਲਾਵਾ ਦਿੱਲੀ ਦੇ ਸਿੱਖਿਆਂ ਮੰਤਰੀ ਮੁਨੀਸ਼ ਸਿਸੋਦੀਆ ਤੇ ਸ਼ਰਾਬ ਨੀਤੀ ਵਿੱਚ ਬੇਨਿਯਮੀਆਂ ਦੇ ਵੱਡੇ ਦੋਸ਼ ਲੱਗ ਚੁੱਕੇ ਹਨ ਅਤੇ ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਸੀਬੀਆਈ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨਿੱਕੀ ਕੌਰ ਦਾ ਵਿਰੋਧੀਆਂ ਨੂੰ ਚੈਲੇਂਜ, ਹੁਣ ਜਨਤਾ ਸਾਹਮਣੇ ਦੇਣਾ ਪਊ ਹਿਸਾਬ, ਨਿਕਲ ਜਾਣਗੇ ਸਭ ਦੇ ਭੁਲੇਖੇ |

ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਮਾਨਸਿਕ ਸੰਤੁਲਨ ਪੂਰੀ ਤਰ੍ਹਾਂ ਤੋਂ ਵਿਗੜ ਗਿਆ ਹੈ।ਜੋ ਅਜਿਹੇ ਕਿਰਦਾਰ ਦੇ ਲੋਕਾਂ ਦਾ ਮੁਕਾਬਲਾ ਸ਼ਹੀਦ ਭਗਤ ਸਿੰਘ ਵਰਗੇ ਮਹਾਨ ਯੋਧਿਆਂ ਨਾਲ ਕਰ ਰਹੇ ਹਨ। ਉਹਨਾਂ ਆਖਿਆ ਕਿ ਕੇਜਰੀਵਾਲ ਦਿਨ ਰਾਤ ਪ੍ਰਧਾਨ ਮੰਤਰੀ ਬਣ ਦੇ ਸੁਪਨੇ ਲੈ ਰਹੇ ਹਨ ਅਤੇ ਪਹਿਲਾ ਉਹਨਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਅਤੇ ਹੁਣ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀ ਆਪਣੇ ਨਿੱਜੀ ਹਿੱਤਾਂ ਲਈ ਨਹੀਂ ਸਗੋਂ ਦੇਸ਼ ਨੂੰ ਅਜਾਦ ਕਰਾਉਣ ਲਈ ਕੁਰਬਾਨ ਹੋਏ ਸਨ ਜਦੋਂ ਕਿ ਮੁਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਹੱਥ ਭ੍ਰਿਸ਼ਟਾਚਾਰ ਵਿੱਚ ਫਸੇ ਹੋਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button