Breaking NewsPunjabTop News

ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਨੂੰ ਭੇਜਿਆ ਗਿਆ ਨਿਆਂਇਕ ਹਿਰਾਸਤ ‘ਚ

ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਨੂੰ ਅੱਜ ਵਿਜੀਲੈਂਸ ਟੀਮ ਵਲੋਂ ਰਿਮਾਂਡ ਖਤਮ ਹੋਣ ਤੋਂ ਬਾਅਦ ਦੁਬਾਰਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਵਿਧਾਇਕ ਰਮਨ ਅਰੋੜਾ ਨੂੰ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਹੈ। ਰਮਨ ਅਰੋੜਾ ਨੂੰ ਅਦਾਲਤ ਵਲੋਂ 16 ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਦੇ ਕੁੜਮ ਨੂੰ ਵਿਜੀਲੈਂਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਤੋਂ ਦਸਤਾਵੇਜ਼ਾਂ ਸੰਬੰਧੀ ਵਿਜੀਲੈਂਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਕੱਲ੍ਹ ਵਿਧਾਇਕ ਦੇ ਕੁੜਮ ਮਹੇਸ਼ ਮਖੀਜਾ ਦੀ ਗ੍ਰਿਫ਼ਤਾਰੀ ਤੋਂ ਬਾਅਦ, ਵਿਜੀਲੈਂਸ ਨੇ ਅਰੁਣ ਆਨੰਦ ਉਰਫ ਨੰਨੀ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿਥੇ ਨੰਨੀ ਦਾ 164 ਦੀ ਕਾਰਵਾਈ ਤਹਿਤ ਅਦਾਲਤ ਵਿਚ ਬਿਆਨ ਦਰਜ ਕੀਤਾ ਗਿਆ।

ਵਿਜੀਲੈਂਸ ਟੀਮ ਨੇ ਨੰਨੀ ਦੇ ਕਬਜ਼ੇ ਵਿਚੋਂ ਇਕ ਬੈਗ ਬਰਾਮਦ ਕੀਤਾ ਹੈ, ਜਿਸ ਵਿਚ 7 ​​ਲੱਖ ਨਕਦੀ ਮੌਜੂਦ ਸੀ। ਇਸ ਦੇ ਨਾਲ ਹੀ, ਮਹੇਸ਼ ਮਖੀਜਾ ਵਲੋਂ ਬਾਜ਼ਾਰ ਵਿੱਚ ਖਰੀਦੀਆਂ ਗਈਆਂ ਦੁਕਾਨਾਂ ਦੀ ਵਿਜੀਲੈਂਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਜਿਸ ਵਿਚ ਮਖੀਜਾ ਤੋਂ ਰਮਨ ਅਰੋੜਾ ਦੀ ਸ਼ਮੂਲੀਅਤ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਵਿਜੀਲੈਂਸ ਟੀਮ ਵਲੋਂ ਰਮਨ ਅਰੋੜਾ ਦਾ ਦੋ ਵਾਰ ਰਿਮਾਂਡ ਲਿਆ ਗਿਆ ਹੈ, ਜਿਸ ਵਿਚ ਪਹਿਲੀ ਵਾਰ ਵਿਜੀਲੈਂਸ ਨੇ ਅਦਾਲਤ ਤੋਂ ਰਮਨ ਅਰੋੜਾ ਦਾ 5 ਦਿਨ ਦਾ ਰਿਮਾਂਡ ਪ੍ਰਾਪਤ ਕੀਤਾ ਅਤੇ ਦੂਜੀ ਵਾਰ 4 ਦਿਨ ਦਾ ਰਿਮਾਂਡ ਪ੍ਰਾਪਤ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button