PunjabTop News

ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਦੋ ਵੱਡੇ ਅਧਿਕਾਰੀਆਂ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ, ਬਰਖਾਸਤ ਏਆਈਜੀ ਰਾਜਜੀਤ ਦਾ ਕੋਈ ਸੁਰਾਗ ਨਹੀਂ

ਪੰਜਾਬ ਸਰਕਾਰ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਦੋ ਵੱਡੇ ਅਧਿਕਾਰੀ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ, ਬਰਖਾਸਤ ਏਆਈਜੀ ਰਾਜਜੀਤ ਦੀ ਭਾਲ ਕਰ ਰਹੀ ਹੈ। ਪਰ ਹੱਲੇ ਤੱਕ ਵਿਜੀਲੈਂਸ, ਪੰਜਾਬ ਪੁਲਿਸ ਅਤੇ ਏ.ਜੀ.ਟੀ.ਐਫ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਲਗਾ ਸਕੀ। ਜਦੋਂ ਕਿ ਦੋਵਾਂ ਮੁਲਜ਼ਮਾਂ ਨੂੰ ਰੈੱਡ ਕਾਰਨਰ ਨੋਟਿਸ ਅਤੇ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਵਿੱਚੋਂ ਇੱਕ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਨਜ਼ਦੀਕੀ ਪੰਜਾਬ ਖੁਰਾਕ ਤੇ ਸਪਲਾਈ ਵਿਭਾਗ ਦਾ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਹੈ। ਜਦਕਿ ਦੂਜਾ ਪੰਜਾਬ ਪੁਲਿਸ ਤੋਂ ਬਰਖਾਸਤ ਏਆਈਜੀ ਰਾਜਜੀਤ ਸਿੰਘ ਹੈ। ਮੌਜੂਦਾ ਸਮੇਂ ਵਿਚ ਇਹ ਦੋਵੇਂ ਹੀ ਫਰਾਰ ਹਨ।

ਲੋਕਾਂ ਨੇ ਘੇਰਿਆ MLA, ਗੱਡੀ ਛੱਡ ਕੇ ਪਿਆ ਭੱਜਣਾ

ਵਿਜੀਲੈਂਸ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਜਾਇਦਾਦ ਸਬੰਧੀ ਜੋ ਵੀ ਕਾਰਵਾਈ ਕਰ ਸਕਦੀ ਹੈ, ਕਰ ਰਹੀ ਹੈ। ਪਰ ਹੁਣ ਤੱਕ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਵਿੱਚ ਨਾਕਾਮ ਰਹੀ ਹੈ। ਵਿਜੀਲੈਂਸ ਅਧਿਕਾਰੀ ਨੇ ਆਪਣਾ ਨਾਂ ਨਾ ਦੱਸਣ ਦੀ ਸ਼ਰਤ ’ਤੇ ਦੱਸਿਆ ਕਿ ਜਾਂਚ ਟੀਮ ਆਪਣੇ ਪੱਧਰ ’ਤੇ ਵਿਆਪਕ ਕਾਰਵਾਈ ਵਿੱਚ ਲੱਗੀ ਹੋਈ ਹੈ। ਦੋਵਾਂ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਤਰੀਕੇ ਅਪਣਾਏ ਜਾ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button