PunjabTop News

ਭ੍ਰਿਸ਼ਟਾਚਾਰ ਲਈ ਬਦਨਾਮ ਪੁਲਿਸ ਇੰਸਪੈਕਟਰ ਦੀ ED ਨੇ ਕਰੀ ਕਰੋੜਾਂ ਦੀ ਜਾਇਦਾਦ ਕੁਰਕ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਪੁਲਿਸ ਦੇ ਇੰਸਪੈਕਟਰ ਇੰਦਰਜੀਤ ਸਿੰਘ ਵਿਰੁੱਧ ਕਾਰਵਾਈ ਕੀਤੀ ਹੈ, ਜਿਸ ਨੂੰ 2017 ਵਿੱਚ ਬਰਖਾਸਤ ਕੀਤਾ ਗਿਆ ਸੀ। ਈਡੀ ਨੇ ਇੰਦਰਜੀਤ ਦੀ ਅੰਮ੍ਰਿਤਸਰ ਸਥਿਤ 1.32 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਈਡੀ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਐਂਟੀ ਮਨੀ ਲਾਂਡਰਿੰਗ ਐਕਟ ਤਹਿਤ ਇਹ ਕਾਰਵਾਈ ਕੀਤੀ ਹੈ।

ਜਾਂਚ ਦੇ ਨਤੀਜੇ ਵਜੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਛੇਹਰਟਾ ਵਿਖੇ ਇੱਕ ਘਰ ਅਤੇ 32.42 ਲੱਖ ਰੁਪਏ ਦੀ ਫਿਕਸਡ ਡਿਪਾਜ਼ਿਟ ਦੀ ਕੁਰਕੀ ਲਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਇੱਕ ਆਦੇਸ਼ ਜਾਰੀ ਕੀਤਾ ਗਿਆ। ਘਰ ਦੀ ਬਾਜ਼ਾਰੀ ਕੀਮਤ ਇੱਕ ਕਰੋੜ ਰੁਪਏ ਤੋਂ ਵੱਧ ਹੈ।ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਵੱਲੋਂ 2017 ਵਿੱਚ ਇੰਦਰਜੀਤ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਵਿੱਚ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button