Breaking NewsPunjabTop News

ਮਜੀਠੀਆ ਡਰੱਗ ਤਸਕਰੀ ਮਾਮਲਾ, 5ਵੀਂ ਵਾਰ ਬਦਲਿਆ ਗਿਆ SIT ਮੁਖੀ: ਹੁਣ ਜਾਂਚ ਦੀ ਜ਼ਿੰਮੇਵਾਰੀ AIG ਵਰੁਣ ਸ਼ਰਮਾ ਨੂੰ ਸੌਂਪੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨਾਲ ਸਬੰਧਤ ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੁਖੀ ਅਤੇ ਦੋ ਮੈਂਬਰਾਂ ਨੂੰ ਬਦਲ ਦਿੱਤਾ ਗਿਆ ਹੈ। ਸਾਬਕਾ ਐਸਆਈਟੀ ਮੈਂਬਰ ਏਆਈਜੀ (ਪ੍ਰੋਵਿਜ਼ਨਿੰਗ) ਵਰੁਣ ਸ਼ਰਮਾ ਨੂੰ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਉਹ DIG ਐਚ.ਐਸ. ਭੁੱਲਰ ਦੀ ਥਾਂ ਲੈਣਗੇ। ਇਸ ਤੋਂ ਇਲਾਵਾ ਤਰਨਤਾਰਨ ਦੇ ਐਸ.ਐਸ.ਪੀ. ਅਭਿਮਨਿਊ ਰਾਣਾ ਅਤੇ SP (ਐਨਆਰਆਈ), ਪਟਿਆਲਾ ਗੁਰਬੰਸ ਸਿੰਘ ਬੈਂਸ ਨੂੰ SIT ਦਾ ਮੈਂਬਰ ਬਣਾਇਆ ਗਿਆ ਹੈ। ਇਹ ਪੰਜਵੀਂ ਵਾਰ ਹੈ, ਜਦੋਂ SIT ‘ਚ ਬਦਲਾਅ ਕੀਤੇ ਗਏ ਹਨ। ਪਹਿਲਾਂ, ਐਸ.ਆਈ.ਟੀ. ਦੀ ਅਗਵਾਈ ਹਮੇਸ਼ਾ ਡੀ.ਆਈ.ਜੀ. ਜਾਂ ਇਸ ਤੋਂ ਉੱਚੇ ਰੈਂਕ ਦੇ ਅਧਿਕਾਰੀ ਦੁਆਰਾ ਕੀਤੀ ਜਾਂਦੀ ਸੀ। ਇਹ ਪਹਿਲੀ ਵਾਰ ਹੈ ਜਦੋਂ ਐਸ.ਆਈ.ਟੀ. ਦੀ ਕਮਾਨ ਏ.ਆਈ.ਜੀ. ਰੈਂਕ ਦੇ ਅਧਿਕਾਰੀ ਨੂੰ ਸੌਂਪੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button