PunjabPunjabTop News

ਮਜੀਠੀਆ ਦੀ ਡਿਸਚਾਰਜ ਐਪਲੀਕੇਸ਼ਨ ‘ਤੇ 12 ਮਾਰਚ ਨੂੰ ਫੈਸਲਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਪੰਜ ਸਾਲ ਪੁਰਾਣੇ ਅਪਰਾਧਿਕ ਮਾਮਲੇ ਵਿੱਚ ਖੁਦ ਨੂੰ ਮੁਲਜ਼ਮ ਸੂਚੀ ਤੋਂ ਬਾਹਰ ਕੀਤੇ ਜਾਣ ਦੀ ਮੰਗ ਕੀਤੀ ਹੈ। ਜਿਸ ਵਿੱਚ ਚੰਡੀਗੜ੍ਹ ਜਿਲ੍ਹਾ ਅਦਾਲਤ ਵਿੱਚ ਡਿਸਚਾਰਜ ਐਪਲੀਕੇਸ਼ਨ ਨੂੰ ਲੈ ਕੇ ਵੀਰਵਾਰ ਨੂੰ ਸੁਣਵਾਈ ਹੋਈ। ਇਸ ਮਾਮਲੇ ਦੀ ਅਗਲੀ ਸੁਣਵਾਈ 12 ਮਾਰਚ ਨੂੰ ਹੋਵਗੀ। ਮਾਮਲਾ ਫੈਸਲੇ ‘ਤੇ ਆ ਚੁੱਕਿਆ ਹੈ।

ਮਜੀਠੀਆ ਸਣੇ ਕਈ ਆਗੂਆਂ ਦੇ ਖਿਲਾਫ ਹਿੰਸਾ, ਪੁਲਿਸ ਨਾਲ ਝੜਪ ਅਤੇ ਸਰਕਾਰੀ ਹੁਕਮਾਂ ਦੀ ਉਲੰਘਣਾ ਦੇ ਇਲਜ਼ਾਮਾਂ ਦਾ ਮਾਮਲਾ ਚਲ ਰਿਹਾ ਹੈ। ਹੁਣ ਮਜੀਠੀਆ ਨੇ ਕੋਰਟ ਤੋਂ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਕੇਸ ਵਿੱਚੋਂ ਫ੍ਰੀ ਕੀਤਾ ਜਾਵੇ। ਕਿਉਂਕਿ ਉਨ੍ਹਾਂ ਖਿਲਾਫ ਕੋਈ ਵੀ ਠੋਸ ਸਬੂਤ ਨਹੀਂ

ਮਜੀਠੀਆ ਦੇ ਵਕੀਲ ਰਾਜੇਸ਼ ਕੁਮਾਰ ਨੇ ਅਰਜ਼ੀ ਵਿੱਚ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਦੇ ਨਾਲ ਹੋਰ ਮੁਲਜ਼ਮ ਮਹੇਸ਼ ਇੰਦਰ ਗਰੇਵਾਲ ਅਤੇ ਦਲਜੀਤ ਸਿੰਘ ਚੀਮਾ ਨੂੰ ਪੰਜਾਬ ਹਰਿਆਣਾ ਕੋਰਟ ਤੋਂ ਰਾਹਤ ਮਿਲ ਚੁਕੀ ਹੈ। ਹਾਈਕੋਰਟ ਨੇ ਉਨ੍ਹਾਂ ਦੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ। ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸਾਰੇ ਮੁਲਜ਼ਮਾਂ ਨੂੰ ਸਮਾਨ ਹਾਲਾਤਾਂ ਵਿੱਚ ਰਾਹਤ ਮਿਲ ਚੁੱਕੀ ਹੈ ਅਤੇ ਮੀਜੀਠਆ ਮਾਮਲੇ ਵਿੱਚ ਵੀ ਇਹ ਨਿਯਮ ਲਾਗੂ ਹੋਣਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button