
ਬਿਕਰਮ ਸਿੰਘ ਮਜੀਠੀਆ ਜੋ ਕੇ ਵਿਜੀਲੈਂਸ ਦੀ ਹਿਰਾਸਤ ਵਿਚ ਹਨ, ਉਨ੍ਹਾਂ ਨੂੰ ਅੱਜ ਵਿਜੀਲੈਂਸ ਵਲੋਂ ਮਜੀਠਾ ਵਿਖੇ ਰਿਹਾਇਸ਼ੀ ਦਫਤਰ ‘ਚ ਜਾਂਚ ਲਈ ਲਿਆਂਦਾ ਜਾ ਰਿਹਾ ਹੈ। ਇਹਤਿਆਤ ਵਜੋਂ ਸਾਰੇ ਮਜੀਠਾ ਸ਼ਹਿਰ ਨੂੰ ਆਉਣ-ਜਾਣ ਵਾਲੇ ਰਸਤੇ ਆਮ ਲੋਕਾਂ ਅਤੇ ਟ੍ਰੈਫਿਕ ਲਈ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ। ਟ੍ਰੈਫਿਕ ਨੂੰ ਹੋਰਨਾਂ ਬਦਲਵੇਂ ਰੂਟਾਂ ਰਾਹੀਂ ਡਾਇਵਰਟ ਕੀਤਾ ਗਿਆ ਹੈ।
ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਧਰਮਪਤਨੀ ਗਨੀਵ ਕੌਰ ਮਜੀਠੀਆ ਐਮਐਲਏ ਮਜੀਠਾ ਆਪਣੇ ਸਮਰਥਕਾਂ ਨਾਲ ਉੱਥੇ ਪੁੱਜੇ ਹੋਏ ਹਨ। ਗਨੀਵ ਕੌਰ ਮਜੀਠੀਆ ਦੀ ਆਪਣੇ ਦਫਤਰ ਅੰਦਰ ਜਾਣ ਨੂੰ ਲੈਕੇ ਪੁਲਿਸ ਨਾਲ ਤਿੱਖੀ ਬਹਿਸਬਾਜ਼ੀ ਹੋਈ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਉਹ ਇੱਕ ਚੁਣੇ ਹੋਏ ਜਨਤਾਂ ਦੇ ਨੁਮਾਇੰਦੇ ਹਨ ਪਰ ਸਰਕਾਰ ਦੀ ਸ਼ਹਿ ‘ਤੇ ਪੁਲਿਸ ਉਨ੍ਹਾਂ ਨਾਲ ਧੱਕੇਸ਼ਾਹੀ ‘ਤੇ ਉਤਰ ਆਈ ਹੈ। ਉਨ੍ਹਾਂ ਨੂੰ ਉਨ੍ਹਾਂ ਦੇ ਆਪਣੇ ਹੀ ਦਫਤਰ ਅੰਦਰ ਜਾਣ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਫਤਰ ਅੰਦਰ ਇਕ ਸੇਵਾਦਾਰ ਦੀ ਪਤਨੀ ਤੇ ਉਸਦੇ ਬੱਚੇ ਇਕੱਲੇ ਹਨ। ਪੁਲਿਸ ਨੇ ਬਾਹਰ ਤਾਲਾ ਲਗਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜਿਸ ਦਫਤਰ ਦੀ ਅੱਜ ਜਾਂਚ ਨੂੰ ਲੈਕੇ ਸਾਰਾ ਡਰਾਮਾ ਰਚਿਆ ਜਾ ਰਿਹਾ ਹੈ ਇਸਦੀ ਤਾਂ ਪਹਿਲੇ ਦਿਨ ਹੀ ਬਰੀਕੀ ਨਾਲ ਤਲਾਸ਼ੀ ਕਰ ਲਈ ਗਈ ਸੀ। ਇਸ ਦੌਰਾਨ ਗਨੀਵ ਕੋਰ ਮਜੀਠੀਆ ਰੋਸ ਵਜੋਂ ਆਪਣੇ ਸਮਰਥਕਾਂ ਨਾਲ ਉੱਥੇ ਹੀ ਧਰਨੇ ‘ਤੇ ਬੈਠ ਗਏ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.