PunjabTop News

ਮਜੀਠੀਆ ਨੇ ਆਪਣੀ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਅਤੇ ਜ਼ਮਾਨਤ ਲਈ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਇੱਕ ਪਟੀਸ਼ਨ ਕੀਤੀ ਦਾਇਰ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਅਤੇ ਜ਼ਮਾਨਤ ਲਈ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ। ਇਹ ਪਟੀਸ਼ਨ ਥਾਣੇ ਮਜੀਠਾ ਵਿੱਚ ਉਸਦੇ ਖਿਲਾਫ ਦਰਜ ਇੱਕ ਐਫਆਈਆਰ ਦੇ ਸਬੰਧ ਵਿੱਚ ਦਾਇਰ ਕੀਤੀ ਗਈ ਹੈ।

ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੁਲਿਸ ਨੂੰ 10 ਜੂਨ ਤੱਕ ਸਬੰਧਤ ਰਿਕਾਰਡ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ 10 ਜੂਨ ਨੂੰ ਸੁਣਵਾਈ ਹੋਣੀ ਹੈ।

ਇਹ ਕਾਨੂੰਨੀ ਕਾਰਵਾਈ ਅਜਿਹੇ ਸਮੇਂ ਵਿੱਚ ਸਾਹਮਣੇ ਆਈ ਹੈ, ਜਦੋਂ ਇਸ ਮਾਮਲੇ ਨੇ ਰਾਜਨੀਤਿਕ ਅਤੇ ਕਾਨੂੰਨੀ ਤੌਰ ‘ਤੇ ਛੇੜ ਦਿੱਤੀ ਹੈ। ਸਾਰਿਆਂ ਦੀਆਂ ਨਜ਼ਰਾਂ 10 ਜੂਨ ਨੂੰ ਹੋਣ ਵਾਲੀ ਸੁਣਵਾਈ ‘ਤੇ ਹਨ, ਜਦੋਂ ਅਦਾਲਤ ਮਜੀਠੀਆ ਦੀ ਜ਼ਮਾਨਤ ਅਤੇ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਦੀ ਪਟੀਸ਼ਨ ‘ਤੇ ਫੈਸਲਾ ਸੁਣਾਏਗੀ।

ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਹਾਲ ਹੀ ਵਿੱਚ 31 ਮਈ ਨੂੰ ਮਜੀਠਾ ਪੁਲਿਸ ਸਟੇਸ਼ਨ ਵਿੱਚ ਇੱਕ ਨਵੀਂ ਐਫਆਈਆਰ ਦਰਜ ਕੀਤੀ ਗਈ ਸੀ। ਉਸ ‘ਤੇ ਜ਼ਬਰਦਸਤੀ ਥਾਣੇ ਵਿੱਚ ਦਾਖਲ ਹੋਣ, ਹਿਰਾਸਤ ਵਿੱਚ ਲਏ ਇੱਕ ਦੋਸ਼ੀ ਨੂੰ ਛੁਡਾਉਣ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦਾ ਦੋਸ਼ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button