ਮਜੀਠੀਆ ਨੇ ਕੇਜਰੀਵਾਲ ਅਤੇ ਚੰਨੀ ’ਤੇ ਕੀਤਾ ਸ਼ਬਦੀ ਹਮਲਾ
ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ’ਤੇ ਲਿਆ।ਕੇਜਰੀਵਾਲ ਬਾਰੇ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਵਿੱਚ ਔਰਤਾਂ ਦੇ ਖਾਤਿਆਂ ‘ਚ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਸੇ ਪਾਉਣ ਤੋਂ ਪਹਿਲਾਂ ਪਹਿਲਾਂ ਇਸ ਸਕੀਮ ਨੂੰ ਦਿੱਲੀ ਵਿੱਚ ਤਾਂ ਸਹੀ ਤਰੀਕੇ ਨਾਲ ਲਾਗੂ ਕਰ ਲੈਣ।ਮਜੀਠੀਆ ਨੇ ਇਸ ਮੌਕੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵੀ ਆਲੋਚਨਾ ਕੀਤੀ।
Kisan Bill 2020: ਮਹਾਂਪੰਚਾਇਤ ਦੌਰਾਨ ਕਿਸਾਨਾਂ ਦਾ ਵੱਡਾ ਐਲਾਨ, ਅੰਦੋਲਨ ਨਹੀਂ ਹੋਵੇਗਾ ਖ਼ਤਮ | D5 Channel Punjabi
ਉਨ੍ਹਾਂ ਕਿਹਾ ਕਿ ਇਹ ਦੋਵੇਂ ਨੇਤਾ ਚੋਣਾਂ ਆਉਣ ਤੋਂ ਪਹਿਲਾਂ ਪੰਜਾਬ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੇ ਹਨ ।ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਦੇ ਦੌਰਾਨ ਪੰਜਾਬ ’ਤੇ 3 ਲੱਖ ਕਰੋੜ ਦਾ ਕਰਜ਼ਾ ਚੜ੍ਹਿਆ ਹੋਇਆ ਹੈ।ਬਿਕਰਮ ਮਜੀਠੀਆ ਨੇ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪਹਿਲਾਂ ਤੋਂ ਕੀਤੇ ਆਪਣੇ ਵਾਅਦਿਆਂ ਨੂੰ ਤਾਂ ਪੂਰਾ ਨਹੀਂ ਕੀਤਾ ਗਿਆ ਅਤੇ ਨਵੇਂ ਬਣੇ ਮੁੱਖ ਮੰਤਰੀ ਚੰਨੀ ਬਿਜਲੀ ਅਤੇ ਰੇਤੇ ਦੀਆਂ ਕੀਮਤਾਂ ਘੱਟ ਕਰਨ ਵਰਗੇ ਵਾਅਦੇ ਕਰ ਕੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.