PunjabTop News

ਮਜੀਠੀਆ ਨੇ ਮੁੱਲਾਂਪੁਰ ‘ਚ ਕੈਂਸਰ ਹਸਪਤਾਲ ਦੇ ਸ਼ੁਰੂ ਹੋਣ ‘ਤੇ ਜਤਾਈ ਖ਼ੁਸ਼ੀ

ਚੰਡੀਗੜ੍ਹ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ‘ਤੇ ਹਨ। ਉਹ ਨਿਊ ਚੰਡੀਗੜ੍ਹ ਮੁੱਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਕੈਂਸਰ ਨਾਲ ਜੂਝ ਰਹੇ ਪੰਜਾਬ ਦੇ ਮਾਲਵਾ ਖ਼ੇਤਰ ਲਈ ਇਹ ਹਸਪਤਾਲ ਵੱਡੀ ਰਾਹਤ ਸਾਬਤ ਹੋਵੇਗਾ।

DSP Balwinder Sekhon ਆਇਆ ਕੈਮਰੇ ਸਾਹਮਣੇ, Warring ਤੇ Randhawa ਸਣੇ ਕਈ ਲਏ ਰਡਾਰ ‘ਤੇ | D5 Channel Punjabi

ਇਸ ਦੌਰਾਨ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਕਿ ਸਮੂਹ ਪੰਜਾਬੀਆਂ ਨੂੰ ਅੱਜ ਉਸ ਸੁਪਨੇ ਦੇ ਪੂਰੇ ਹੋਣ ਦੀ ਵਧਾਈ, ਜਿਸ ਦੀ ਸ਼ੁਰੂਆਤ 30 ਦਸੰਬਰ 2013 ‘ਚ ਹੋਮੀ ਭਾਭਾ ਕੈਂਸਰ ਰਿਸਰਚ ਸੈਂਟਰ ਦੇ ਰੂਪ ‘ਚ ਉਸ ਸਮੇਂ ਦੀ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵਲੋਂ ਕੀਤੀ ਗਈ ਸੀ। ਪ੍ਰਬੰਧਕਾਂ ਅਨੁਸਾਰ ਇਹ ਹਸਪਤਾਲ 6 ਮਹੀਨਿਆਂ ‘ਚ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ। ਪੰਜਾਬ ਹੀ ਨਹੀਂ ਸਗੋਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਤੇ ਰਾਜਸਥਾਨ ਦੇ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਕੈਂਸਰ ਦਾ ਇਲਾਜ ਮਿਲੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button