Breaking NewsD5 specialNewsPoliticsPunjab

ਮਜੀਠੀਆ ਨੇ ਸੁਖਜਿੰਦਰ ਰੰਧਾਵਾ ਦੇ ਜ਼ਲਦ ਤੰਦਰੁਸਤ ਹੋਣ ਦੀ ਕੀਤੀ ਕਾਮਨਾ

ਅੰਮ੍ਰਿਤਸਰ : ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜ਼ਲਦ ਤੰਦਰੁਸਤ ਹੋਣ ਲਈ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਰਦਾਸ ਕੀਤੀ ਹੈ। ਮਜੀਠੀਆ ਨੇ ਟਵੀਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਕੋਰੋਨਾ ਟੈਸਟ ਪੌਜੀਟਿਵ ਆਉਣ ਸਬੰਧੀ ਜਾਣਕਾਰੀ ਮਿਲੀ ਸੀ। ਮਜੀਠੀਆ ਨੇ ਲਿਖਿਆ ਕਿ ਉਹ ਸੁਖਜਿੰਦਰ ਸਿੰਘ ਰੰਧਾਵਾ ਦੇ ਜ਼ਲਦ ਤੰਦਰੁਸਤ ਹੋਣ ਦੀ ਕਾਮਨਾ ਕਰਦੇ ਹਨ ਜਿਸਦੇ ਨਾਲ ਉਹ ਜ਼ਲਦ ਤੋਂ ਜ਼ਲਦ ਫਿਰ ਆਪਣਾ ਕਾਰਜਭਾਰ ਸੰਭਾਲ ਸਕਣ।

BIG BREAKING-ਜਥੇਦਾਰ ਦਾਦੂਵਾਲ ਨੇ ਦਿੱਤਾ ਆਪਣੇ ਆਹੁਦੇ ਤੋਂ ਅਸਤੀਫਾ!

ਜ਼ਿਕਰਯੋਗ ਹੈ ਕਿ ਸ਼ਨੀਵਾਰ ਦੇਰ ਸ਼ਾਮ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ। ਰੰਧਾਵਾ ਦੀ ਸਿਹਤ ਠੀਕ ਸੀ ਅਤੇ ਉਨ੍ਹਾਂ ਨੇ ਰੁਟੀਨ ‘ਚ ਹੀ ਆਪਣਾ ਟੈਸਟ ਕਰਵਾਇਆ ਸੀ। ਉਹ ਚੰਡੀਗੜ੍ਹ ‘ਚ ਹੀ ਆਪਣੇ ਸਰਕਾਰੀ ਨਿਵਾਸ ‘ਤੇ ਕੁਆਰਨਟਾਇਨ ਹੋਏ ਹਨ। ਉਨ੍ਹਾਂ ਦੇ ਸੰਪਰਕ ‘ਚ ਆਉਣ ਵਾਲੇ ਪਰਿਵਾਰਿਕ ਮੈਬਰਾਂ ਅਤੇ ਹੋਰ ਲੋਕਾਂ ਦੇ ਸੈਂਪਲ ਵੀ ਲਏ ਜਾ ਰਹੇ ਹਨ। ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਰੰਧਾਵਾ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਕੀਤੀ ਅਤੇ ਉਨ੍ਹਾਂ ਦੇ ਜ਼ਲਦ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button