IndiaTop News

ਮਣੀਪੁਰ ‘ਚ ਮੁੜ ਭੜਕੀ ਹਿੰਸਾ, ਕਾਂਗਰਸੀ ਵਿਧਾਇਕ ਦਾ ਫੂਕਿਆ ਘਰ

ਇੰਫਾਲ :  ਪਿਛਲੇ ਦਿਨੀਂ ਮਨੀਪੁਰ ਵਿੱਚ ਹੋਈ ਹਿੰਸਾ ਤੋਂ ਬਾਅਦ ਵੀ ਹਾਲਾਤ ਆਮ ਵਾਂਗ ਨਹੀਂ ਹੋ ਰਹੇ ਹਨ। ਤਾਜ਼ਾ ਮਾਮਲਾ ਮਨੀਪੁਰ ਦੇ ਕਾਕਚਿੰਗ ਜ਼ਿਲ੍ਹੇ ਦੇ ਸੁਗਨੂ ਦਾ ਸਾਹਮਣੇ ਆਇਆ ਹੈ। ਜਿੱਥੇ ਨਾਰਾਜ਼ ਪਿੰਡ ਵਾਸੀਆਂ ਨੇ ਡੇਰੇ ਨੂੰ ਅੱਗ ਲਗਾ ਦਿੱਤੀ।

ਸਿੱਖਾਂ ਲਈ ਇੱਕੋ ਦਿਨ ਹੀ ਆਈ ਖੁਸ਼ੀ ਤੇ ਗਮੀ, ਮਨਾਉਣ ਜਾਂ ਅਫਸੋਸ ਕਰਨ

ਮਨੀਪੁਰ ਵਿੱਚ ਇੱਕ ਵਾਰ ਫਿਰ ਹਿੰਸਾ ਭੜਕ ਗਈ ਹੈ। ਕਾਕਚਿੰਗ ਜ਼ਿਲ੍ਹੇ ਦੇ ਸੇਰੋ ਪਿੰਡ ਵਿੱਚ ਕੁਝ ਲੋਕਾਂ ਨੇ 100 ਘਰਾਂ ਨੂੰ ਅੱਗ ਲਾ ਦਿੱਤੀ। ਇਸ ਵਿੱਚ ਕਾਂਗਰਸੀ ਵਿਧਾਇਕ ਰਣਜੀਤ ਸਿੰਘ ਦਾ ਘਰ ਵੀ ਸ਼ਾਮਲ ਹੈ। ਸੂਬੇ ‘ਚ 3 ਮਈ ਤੋਂ ਮੇਤੇਈ ਅਤੇ ਕੁਕੀ ਭਾਈਚਾਰੇ ਦੇ ਲੋਕਾਂ ਵਿਚਾਲੇ ਝੜਪਾਂ ਚੱਲ ਰਹੀਆਂ ਹਨ। ਤਾਜ਼ਾ ਘਟਨਾ ਨੂੰ ਕਿਸ ਭਾਈਚਾਰੇ ਦੇ ਲੋਕਾਂ ਨੇ ਅੰਜਾਮ ਦਿੱਤਾ ਹੈ, ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ।ਰਾਜ ਵਿੱਚ 3 ਮਈ ਨੂੰ ਹਿੰਸਾ ਸ਼ੁਰੂ ਹੋਈ ਸੀ।ਹੁਣ ਤੱਕ 98 ਲੋਕਾਂ ਦੀ ਮੌਤ ਹੋ ਚੁੱਕੀ ਹੈ। 310 ਲੋਕ ਜ਼ਖਮੀ ਹੋਏ ਹਨ। ਇਸ ਦੇ ਨਾਲ ਹੀ 37 ਹਜ਼ਾਰ ਤੋਂ ਵੱਧ ਲੋਕਾਂ ਨੂੰ ਰਾਹਤ ਕੈਂਪਾਂ ਵਿਚ ਸ਼ਿਫਟ ਕੀਤਾ ਗਿਆ ਹੈ। ਹਿੰਸਾ ਕਾਰਨ 11 ਤੋਂ ਵੱਧ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ।

CM Mann ਦੇ ਸਟੈਂਡ ਨੇ ਬਚਾਈ PUNJAB UNIVERSITY, Meeting ਚੋਂ ਖਾਲੀ ਮੁੜਿਆ Haryana | D5 Channel Punjabi

ਅਧਿਕਾਰੀਆਂ ਮੁਤਾਬਕ ਐਤਵਾਰ ਸ਼ਾਮ ਨੂੰ ਕੁਝ ਲੋਕ ਸੇਰੋ ਪਿੰਡ ਆਏ ਅਤੇ ਵਿਧਾਇਕ ਰਣਜੀਤ ਦੇ ਘਰ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਵਿਧਾਇਕ ਤੇ ਉਸ ਦਾ ਪਰਿਵਾਰ ਵਾਲ-ਵਾਲ ਬਚ ਗਿਆ। ਹਿੰਸਕ ਭੀੜ ਨੇ ਕਈ ਘਰਾਂ ਨੂੰ ਅੱਗ ਲਾ ਦਿੱਤੀ।ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ, ਅੱਗ ਲੱਗਣ ਤੋਂ ਬਾਅਦ ਲੋਕਾਂ ਨੂੰ ਘਰਾਂ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਉਸ ਨੂੰ ਰਾਹਤ ਕੈਂਪ ਵਿਚ ਲਿਜਾਇਆ ਗਿਆ। ਬਾਅਦ ਵਿਚ ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾਇਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button