EntertainmentPunjabTop News

ਮਨਕੀਰਤ ਔਲਖ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ’ਚ ਸੁਣਵਾਈ ਅੱਜ

ਚੰਡੀਗੜ੍ਹ : ਪੰਜਾਬੀ ਗਾਇਕ ਮਨਕੀਰਤ ਔਲਖ ਦਾ ਵਿਵਾਦਾਂ ਨਾਲ ਪੁਰਾਣਾ ਰਿਸ਼ਤਾ ਹੈ। ਕਿਸੇ ਨਾ ਕਿਸੇ ਵਿਵਾਦ ’ਚ ਉਨ੍ਹਾਂ ਦਾ ਨਾਂ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਹੁਣ ਮਨਕੀਰਤ ਔਲਖ ਆਪਣੇ ਇਕ ਗੀਤ ਨੂੰ ਲੈ ਕੇ ਵਿਵਾਦਾਂ ’ਚ ਘਿਰ ਗਏ ਹਨ। ਅਸਲ ’ਚ 27 ਅਪ੍ਰੈਲ, 2021 ਨੂੰ ਮਨਕੀਰਤ ਔਲਖ ਦਾ ਗੀਤ ‘8 ਰਫਲਾਂ’ ਰਿਲੀਜ਼ ਹੋਇਆ ਸੀ। ਇਸ ਗੀਤ ’ਚ ਮਨਕੀਰਤ ਨੇ ਵਕੀਲਾਂ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਸੀ, ਜਿਸ ਨੂੰ ਲੈ ਕੇ ਮਾਮਲਾ ਉਦੋਂ ਵੀ ਭਖਿਆ ਸੀ ਪਰ ਬਾਅਦ ’ਚ ਠੰਡੇ ਬਸਤੇ ਪੈ ਗਿਆ। ਹੁਣ ਐਡਵੋਕੇਟ ਸੁਨੀਲ ਮੱਲਣ ਨੇ ਮਨਕੀਰਤ ਔਲਖ ਖ਼ਿਲਾਫ਼ ਇਸ ਗੀਤ ਨੂੰ ਲੈ ਕੇ ਕੋਰਟ ‘ਚ ਕੇਸ ਕੀਤਾ ਹੈ। ਅੱਜ ਯਾਨੀ 9 ਅਗਸਤ ਨੂੰ ਇਸ ਮਾਮਲੇ ਦੀ ਸੁਣਵਾਈ ਹੋਣ ਵਾਲੀ ਹੈ।

ਪਾਰਲੀਮੈਂਟ ਚੋਂ ਕਿਸਾਨਾਂ ਨੂੰ ਵੱਡਾ ਝਟਕਾ, ਨਵਾਂ ਕਾਨੂੰਨ ਪਾਸ? D5 Channel Punjabi

ਮਨਕੀਰਤ ਔਲਖ ਨੂੰ ‘8 ਰਫਲਾਂ’ ਗੀਤ ਨੂੰ ਲੈ ਕੇ 15 ਮਈ, 2021 ਨੂੰ ਨੋਟਿਸ ਭੇਜਿਆ ਗਿਆ ਸੀ ਪਰ ਉਸ ਵਲੋਂ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਮਿਲਿਆ। ਉਨ੍ਹਾਂ ਅਦਾਲਤ ਤੋਂ ਮੰਗ ਕੀਤੀ ਕਿ ਗੀਤ ਨੂੰ ਸੋਸ਼ਲ ਮੀਡੀਆ ਤੋਂ ਹਟਾਇਆ ਜਾਵੇ, ਨਾਲ ਹੀ ਮੁਆਵਜ਼ਾ ਲੈ ਕੇ ਐਡਵੋਕੇਟ ਵੈੱਲਫੇਅਰ ਫੰਡ ’ਚ ਜਮ੍ਹਾ ਕਰਵਾਇਆ ਜਾਵੇ। ਦੱਸ ਦਈਏ ਕਿ ਐਡਵੋਕੇਟ ਮੱਲਣ ਇਸ ਤੋਂ ਪਹਿਲਾਂ ਸਿੱਧੂ ਮੂਸੇ ਵਾਲਾ ਦੇ ਗੀਤ ‘ਸੰਜੂ’ ’ਚ ਵਕੀਲਾਂ ਨੂੰ ਕਥਿਤ ਤੌਰ ’ਤੇ ਬਦਨਾਮ ਕਰਨ ਦਾ ਮਾਮਲਾ ਵੀ ਦਰਜ ਕਰਵਾ ਚੁੱਕੇ ਹਨ। ਇਸ ਮਾਮਲੇ ’ਚ ਸਿੱਧੂ ਦੀ ਮੌਤ ਤੋਂ ਬਾਅਦ ਬਾਕੀ ਸਬੰਧਤ ਵਿਅਕਤੀਆਂ ਖ਼ਿਲਾਫ਼ ਕੇਸ ਚੱਲ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button