Breaking NewsD5 specialNewsPunjabTop News

ਮਨਪ੍ਰੀਤ ਇਯਾਲੀ ਨੇ ਰਾਸ਼ਟਰਪਤੀ ਚੋਣ ਦਾ ਕੀਤਾ ਬਾਈਕਾਟ

ਚੰਡੀਗੜ੍ਹ : ਅਕਾਲੀ ਦਲ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਟਲੀ ਨੇ ਪਾਰਟੀ ਦੇ ਫ਼ੈਸਲੇ ਤੋਂ ਉਲਟ ਜਾਂਦਿਆਂ ਅੱਜ ਹੋ ਰਹੀ ਰਾਸ਼ਟਰਪਤੀ ਦੀ ਚੋਣ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਹੈ। ਦੱਸ ਦਈਏ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਮੀਟਿੰਗ ਮਗਰੋਂ ਐਨ ਡੀ ਏ ਉਮੀਦਵਾਰ ਦਰੋਪਦੀ ਮੁਰਮੂ ਦੀ ਹਮਾਇਤ ਦਾ ਐਲਾਨ ਕੀਤਾ ਸੀ।

ਸਹੁੰ ਚੁੱਕਦੇ ਹੋਏ ਮਿਸਰਨਜੀਤ ਮਾਨ ਨੇ ਆਖੀ ਵੱਡੀ ਗੱਲ! D5 Channel Punjabi

ਮਨਪ੍ਰੀਤ ਇਯਾਲੀ ਨੇ ਇਕ ਵੀਡੀਓ ਸੰਦੇਸ਼ ਵਿਚ ਇਹ ਕਿਹਾ ਕਿ ਕਾਂਗਰਸ ਤੋਂ ਸਾਨੂੰ ਕੋਈ ਆਸ ਨਹੀਂ ਸੀ ਪਰ ਭਾਜਪਾ ਸਰਕਾਰ ਵੀ ਪੰਜਾਬ ਨਾਲ ਨਿਆਂ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਐਨ ਡੀ ਏ ਦੀ ਹਮਾਇਤ ਕਰਨ ਤੋਂ ਪਹਿਲਾਂ ਮੇਰੇ ਨਾਲ ਪਾਰਟੀ ਨੇ ਕੋਈ ਰਾਇ ਨਹੀਂ ਲਈ ਤੇ ਨਾ ਹੀ ਲੋਕਾਂ ਤੋਂ ਕੋਈ ਰਾਇ ਮਸ਼ਵਰਾ ਕੀਤਾ ਗਿਆ। ਉਹਨਾਂ ਕਿਹਾ ਕਿ ਮੈਂ ਹਲਕੇ ਦੇ ਲੋਕਾਂ, ਬੁੱਧੀਜੀਵੀ ਵਰਗ ਤੇ ਅਕਾਲੀ ਦਲ ਦੇ ਆਗੂਆਂ ਨਾਲ ਵੀ ਸਲਾਹ ਮਸ਼ਵਰਾ ਕਰ ਕੇ ਇਹ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button