NewsBreaking NewsD5 specialPoliticsPunjab

ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦਾ ਦਿਹਾਂਤ

ਪਟਿਆਲਾ : ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਜੋ ਪਿਛਲੇ ਲੰਬੇ ਸਮੇਂ ਤੋਂ ਸ਼ੂਗਰ ਨਾਮਕ ਨਾਮੁਰਾਦ ਬਿਮਾਰੀ ਤੋਂ ਪੀੜਿਤ ਸਨ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਇਲਾਜ ਦੌਰਾਨ ਦੇਹਾਂਤ ਹੋ ਗਿਆ ਹੈ। ਇਹ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਛੋਟੇ ਭਾਈ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਚਾਚਾ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਸਨ। ਪਿਛਲੇ ਹਫਤੇ ਗੁਰਦਾਸ ਸਿੰਘ ਬਾਦਲ ਦੀ ਤਬੀਅਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਨੂੰ ਫੋਰਟਿਸ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ।

NEWS BULLETIN, ਕੈਬਨਿਟ ਮੰਤਰੀਆਂ ਅਤੇ ਚੀਫ਼ ਸੈਕਟਰੀ ਵਿਵਾਦ ਦਾ ਸੱਚ, ਕੈਪਟਨ ਦੇ ਮੰਤਰੀਆਂ ਨੇ ਪਾਇਆ ਨਵਾਂ ਪੰਗਾ

ਇਨ੍ਹਾਂ ਦੀ ਉਮਰ ਕਰੀਬ 88 ਸਾਲ ਦੱਸੀ ਜਾ ਰਹੀ ਹੈ। ਪਿਛਲੇ ਮਹੀਨੇ ਇਨ੍ਹਾਂ ਦੀ ਧਰਮ ਪਤਨੀ ਮੋਹਿੰਦਰ ਕੌਰ ਦਾ ਵੀ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਇਹਨਾਂ ਦਾ ਅੰਤਿਮ ਸੰਸਕਾਰ ਇਹਨਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ। ਇਹਨਾਂ ਦੇ ਦੇਹਾਂਤ ਦੀ ਗੱਲ ਸੁਣ ਕੇ ਪਿੰਡ ਬਾਦਲ ਵਿਖੇ ਸ਼ੋਕ ਦੀ ਲਹਿਰ ਦੌੜ ਗਈ। ਜ਼ਿਕਰਯੋਗ ਹੈ ਗੁਰਦਾਸ ਸਿੰਘ ਬਾਦਲ ਇਕ ਵਾਰ ਸੰਸਦ ਮੈਂਬਰ ਵੀ ਰਹੇ ਸਨ। ਗੁਰਦਾਸ ਸਿੰਘ ਬਾਦਲ ਦੇ ਤੁਰ ਜਾਣ ਦਾ ਪ੍ਰਕਾਸ਼ ਸਿੰਘ ਬਾਦਲ ਨੂੰ ਗਹਿਰਾ ਦੁੱਖ ਲੱਗਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button