ਮਨਪ੍ਰੀਤ ਬਾਦਲ ਵੱਲੋਂ ਅਗਾਂਊ ਜਮਾਨਤ ਲਈ ਦਾਇਰ ਕੀਤੀ ਗਈ ਪਟੀਸ਼ਨ ਤੇ ਸੁਣਵਾਈ 16 ਅਕਤੂਬਰ ਨੂੰ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਠਿੰਡਾ ਦੇ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਨੂੰ ਲੈ ਕੇ ਵਿਜੀਲੈਂਸ ਵੱਲੋਂ ਕੇਸ ਦਰਜ ਕਰਨ ਉਪਰੰਤ ਡੇਢ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਫਰਾਰ ਚੱਲ ਰਹੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਵੱਲੋਂ ਅਗਾਂਊ ਜਮਾਨਤ ਲਈ ਦਾਇਰ ਕੀਤੀ ਗਈ ਪਟੀਸ਼ਨ ਤੇ ਸੁਣਵਾਈ ਲਈ 16 ਅਕਤੂਬਰ ਤੈਅ ਕੀਤੀ ਹੈ। ਮਨਪ੍ਰੀਤ ਬਾਦਲ ਨੇ ਆਪਣੇ ਵਕੀਲ ਅਰਸ਼ਦੀਪ ਸਿੰਘ ਚੀਮਾ ਅਤੇ ਸੁਖਦੀਪ ਸਿੰਘ ਭਿੰਡਰ ਰਾਹੀਂ ਅੱਜ 11 ਅਕਤੂਬਰ ਨੂੰ ਰਿੱਟ ਦਾਇਰ ਕੀਤੀ ਸੀ ਜਿਸ ਨੂੰ ਅਰਜੈਂਟ ਸ਼੍ਰੇਣੀ ਵਿੱਚ ਰੱਖਿਆ ਗਿਆ ਸੀ।
ਵਿਜੀਲੈਂਸ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ , ਬਠਿੰਡਾ ਵਿਕਾਸ ਅਥਾਰਟੀ ਦੇ ਤੱਤਕਾਲੀ ਪ੍ਰਸ਼ਾਸਕ ਬਿਕਰਮ ਸਿੰਘ ਸ਼ੇਰਗਿੱਲ, ਪ੍ਰਾਈਵੇਟ ਲੋਕਾਂ ਵਿਕਾਸ ਕੁਮਾਰ, ਰਜੀਵ ਕੁਮਾਰ, ਅਮਨਦੀਪ ਸਿੰਘ ਅਤੇ ਬੀਡੀਏ ਦੇ ਸੁਪਰਡੈਂਟ ਪੰਕਜ਼ ਕਾਲੀਆ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਕੇਸ ਦਰਜ ਕੀਤਾ ਸੀ।
ਇਸ ਤੋਂ ਪਹਿਲਾਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ 29 ਸਤੰਬਰ ਸ਼ੁੱਕਰਵਾਰ ਨੂੰ ਆਪਣੇ ਵਕੀਲ ਸੁਖਦੀਪ ਸਿੰਘ ਭਿੰਡਰ ਰਾਹੀਂ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਬਠਿੰਡਾ ਦੀ ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜੋ 4 ਅਕਤੂਬਰ ਨੂੰ ਰੱਦ ਕਰ ਦਿੱਤੀ ਗਈ ਸੀ।
ਸਾਬਕਾ ਵਿੱਤ ਮੰਤਰੀ ਦੇ ਵਕੀਲ ਨੇ ਉਨ੍ਹਾਂ ਦੇ ਮੁਵੱਕਿਲ ਨੂੰ ਸਿਆਸੀ ਰੰਜ਼ਿਸ਼ ਤਹਿਤ ਫ਼ਸਾਉਣ ਵਰਗੀਆਂ ਦਲੀਲਾਂ ਦੇ ਕੇ ਜਮਾਨਤ ਦੇਣ ਦੀ ਮੰਗ ਕੀਤੀ ਸੀ ਪਰ ਅਦਾਲਤ ਵੱਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਸੀ । ਦੱਸ ਦੇਈਏ ਕਿ ਵਿਜੀਲੈਂਸ ਜਾਂਚ ਦੇ ਚੱਲਦਿਆਂ ਸ਼ੁਰੂ ਵਿੱਚ ਵੀ ਮਨਪ੍ਰੀਤ ਨੇ ਬਠਿੰਡਾ ਅਦਾਲਤ ‘ਚ ਅਗਾਊਂ ਜਮਾਨਤ ਦੀ ਅਰਜੀ ਦਿੱਤੀ ਸੀ ਜੋ ਕੇਸ ਦਰਜ ਹੋਣ ਤੋਂ ਬਾਅਦ ਵਾਪਸ ਲੈ ਲਈ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.