ਮਨਪ੍ਰੀਤ ਸਿੰਘ ਬਾਦਲ ਦੀ ਅਗਾਊਂ ਜਮਾਨਤ ਦੀ ਅਰਜੀ ਤੇ ਬੁੱਧਵਾਰ ਨੂੰ ਬਠਿੰਡਾ ਕੋਰਟ ਵਿੱਚ ਸੁਣਵਾਈ ਹੋਈ। ਐਡੀਸ਼ਨਲ ਸੈਸ਼ਨ ਜੱਜ ਜੱਜ ਰਾਜਕੁਮਾਰ ਸਿੰਘਲਾ ਦੀ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਹੈ। ਜਾਣਕਾਰੀ ਮੁਤਾਬਿਕ, ਅੱਜ ਦੁਪਹਿਰ ਬਾਅਦ ਇਸ ਮਾਮਲੇ ਤੇ ਕੋਰਟ ਆਪਣਾ ਫੈਸਲਾ ਸੁਣਾ ਸਕਦੀ ਹੈ।
ਮਨਪ੍ਰੀਤ ਸਿੰਘ ਬਾਦਲ ਨੂੰ ਜੇਕਰ ਅੱਜ ਕੋਰਟ ਤੋਂ ਅਗਾਉਂ ਜ਼ਮਾਨਤ ਨਹੀਂ ਮਿਲਦੀ ਹੈ ਤਾਂ ਵਿਜੀਲੈਂਸ ਉਨ੍ਹਾਂ ਨੂੰ ਭਗੋੜਾ ਕਰਾਰ ਦੇ ਸਕਦੀ ਹੈ। ਫੇਰ ਇਸਤੋਂ ਬਾਅਦ ਉਨ੍ਹਾਂ ਅੱਗੇ ਖੁਦ ਨੂੰ ਵਿਜੀਲੈਂਸ ਸਾਹਮਣੇ ਸਰੰਡਰ ਕਰਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਬਚੇਗਾ।
ਮਨਪ੍ਰੀਤ ਸਿੰਘ ਬਾਦਲ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਕੋਰਟ ਵਿੱਚ ਹੋਈ ਸੁਣਵਾਈ ਨੂੰ ਲੈ ਕੇ ਮੀਡੀਆ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮਨਪ੍ਰੀਤ ਸਿੰਘ ਬਾਦਲ ਤੇ ਲਗਾਏ ਗਏ ਇਲਜ਼ਾਮ ਬੇਬੁਨਿਆਦ ਹਨ। ਫੋਨ ਕਾਲ ਦੀ ਕੋਈ ਵੀ ਫਰਜ਼ੀ ਡਿਟੇਲ ਬਣਾ ਸਕਦਾ ਹੈ। ਇਸਦੇ ਆਧਾਰ ਤੇ ਕਿਸੇ ਨੂੰ ਮੁਲਜ਼ਮ ਠਹਿਰਾਉਣਾ ਠੀਕ ਨਹੀਂ ਹੈ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਮਨਪ੍ਰੀਤ ਬਾਦਲ ਨੂੰ ਕੋਰਟ ਤੋਂ ਜਰੂਰ ਇਨਸਾਫ ਮਿਲੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.