PunjabTop News

ਮਨਪ੍ਰੀਤ ਸਿੰਘ ਬਾਦਲ ਨੇ ਅਗਾਂਊ ਜਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਕੀਤਾ ਰੁੱਖ

ਬਠਿੰਡਾ ਦੇ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਨੂੰ ਲੈ ਕੇ ਵਿਜੀਲੈਂਸ ਵੱਲੋਂ ਕੇਸ ਦਰਜ ਕਰਨ ਉਪਰੰਤ ਡੇਢ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਫਰਾਰ ਚੱਲ ਰਹੇ ਸਾਬਕਾ ਵਿੱਤ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਨੇ ਅਗਾਂਊ ਜਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁੱਖ ਕੀਤਾ ਹੈ।ਮਨਪ੍ਰੀਤ ਬਾਦਲ ਨੇ ਇਹ ਅਰਜੀ ਆਪਣੇ ਵਕੀਲ ਅਰਸ਼ਦੀਪ ਸਿੰਘ ਚੀਮਾ ਰਾਹੀਂ ਅੱਜ 11 ਸਤੰਬਰ ਨੂੰ ਦਾਇਰ ਕੀਤੀ ਹੈ ਜੋ ਹਾਈ ਕੋਰਟ ਦੀ ਵੈੱਬਸਾਈਟ ਮੁਤਾਬਕ ਫਿਲਹਾਲ ਪੈਂਡਿੰਗ ਪਈ ਹੈ। ਮਨਪ੍ਰੀਤ ਬਾਦਲ ਵੱਲੋਂ ਹਾਈਕੋਰਟ ਦਾ ਰੁੱਖ ਕਰਨ ਤੋਂ ਬਾਅਦ ਸਿਆਸੀ ਤੌਰ ਤੇ ਅਹਿਮ ਮੰਨੇ ਜਾਂਦੇ ਇਸ ਮਾਮਲੇ ਤੇ ਹੁਣ ਸਭ ਦੀਆਂ ਨਜ਼ਰਾਂ ਟਿਕ ਗਈਆਂ ਹਨ।

ਸਾਬਕਾ ਵਿੱਤ ਮੰਤਰੀ ਦੇ ਵਕੀਲ ਨੇ ਅਦਾਲਤ ਅੱਗੇ ਦਲੀਲ ਦਿੱਤੀ ਸੀ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਮੁਵੱਕਿਲ ਨੂੰ ਸਿਆਸੀ ਰੰਜ਼ਿਸ਼ ਤਹਿਤ ਫ਼ਸਾ ਰਹੀ ਹੈ। ਉਨ੍ਹਾਂ  ਮਨਪ੍ਰੀਤ ਬਾਦਲ ਦੇ ਪੱਖ ਵਿੱਚ ਹੋਰ ਵੀ ਕਈ ਤਰਾਂ ਦੀਆਂ ਦਲੀਲਾਂ ਦੇ ਕੇ  ਜਮਾਨਤ ਦੇਣ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਰਾਹਤ ਨਹੀਂ ਦਿੱਤੀ ਦਿੱਤੀ ਸੀ। ਦੱਸਣਯੋਗ ਹੈ ਕਿ ਵਿਜੀਲੈਂਸ ਜਾਂਚ ਦੇ ਚੱਲਦਿਆਂ ਸ਼ੁਰੂਆਤੀ ਦੌਰ ਵਿੱਚ ਵੀ ਮਨਪ੍ਰੀਤ ਬਾਦਲ  ਨੇ ਬਠਿੰਡਾ  ਅਦਾਲਤ ‘ਚ ਅਗਾਊਂ ਜਮਾਨਤ ਦੀ ਅਰਜੀ ਦਿੱਤੀ ਸੀ ਜੋ  ਕੇਸ ਦਰਜ ਹੋਣ ਤੋਂ ਬਾਅਦ ਵਾਪਸ ਲੈ ਲਈ ਸੀ। ਮਾਮਲਾ ਦਰਜ ਹੋਣ ਤੋਂ ਪਿੱਛੋਂ ਮਨਪ੍ਰੀਤ ਬਾਦਲ ਲਗਾਤਾਰ ਰੂਪੋਸ਼ ਹੈ ਤੇ ਵਿਜੀਲੈਂਸ ਦੀਆਂ ਵੱਖ-ਵੱਖ ਟੀਮਾਂ ਉਨ੍ਹਾਂ ਨੂੰ ਲੱਭਣ ਵਿੱਚ  ਸਫਲ ਨਹੀਂ ਹੋ ਸਕੀਆਂ ਹਨ। ਵਿਜੀਲੈਂਸ ਨੇ  ਫੌਜਦਾਰੀ ਮਾਮਲਿਆਂ ਦੇ ਅਧਾਰ ’ਤੇ ਵਿਜੀਲੈਂਸ ਨੇ ਲੁੱਕ ਆਊਟ ਸਰਕੁਲਰ (ਐਲਓਸੀ) ਜਾਰੀ ਕਰਵਾਇਆ ਹੋਇਆ  ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button