Breaking NewsD5 specialNewsPunjab

‘ਮਨਰੇਗਾ ਕਾਮਿਆਂ ਦੀ ਉਜਰਤ ਦੀ 92 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦੀ ਕੀਤੀ ਅਦਾਇਗੀ’

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਮਨਰੇਗਾ ਸਕੀਮ ਤਹਿਤ ਕੰਮ ਕਰਨ ਵਾਲੇ ਸੂਬੇ ਦੇ ਇੱਕ ਲੱਖ ਛੱਤੀ ਹਜ਼ਾਰ ਕਾਮਿਆਂ ਦੀ ਸੱਤ ਅਪ੍ਰੈਲ ਤੱਕ ਬਣਦੀ ਸਾਰੀ ਉਜਰਤ ਦੀ 92 ਕਰੋੜ ਰੁਪਏ ਦੀ ਰਾਸ਼ੀ ਕੱਲ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪਾ ਦਿੱਤੀ ਗਈ ਹੈ ਤਾਂ ਕਿ ਇਸ ਸੰਕਟ ਦੇ ਦੌਰ ਵਿਚ ਉਹਨਾਂ ਨੂੰ ਆਪਣਾ ਘਰ ਚਲਾਉਣ ਵਿਚ ਮਦਦ ਮਿਲ ਸਕੇ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਵਿਭਾਗ ਵਲੋਂ ਪਿਛਲੇ ਦਿਨੀਂ ਕੀਤੇ ਯਤਨਾਂ ਸਦਕਾ ਕੇਂਦਰ ਸਰਕਾਰ ਕੋਲੋਂ ਇਸ ਸਕੀਮ ਤਹਿਤ 226 ਕਰੋੜ ਰੁਪਏ ਹਾਸਲ ਕੀਤੇ ਗਏ ਸਨ।

ਆਹ ਸੁਣੋ ਕਾਂਗਰਸੀ ਸਰਪੰਚ ਨੇ ਸਰਕਾਰ ਦੀ ਬਣਾਈ ਰੇਲ, ਕਿਹੜੇ ਮੂੰਹ ਨਾਲ ਵੋਟਾਂ ਮੰਗਣਗੇ? Sarpanch | Punjab | Curfew

ਉਹਨਾਂ ਦੱਸਿਆ ਕਿ ਇਹ ਰਕਮ ਹਾਸਲ ਕਰਨ ਨਾਲ ਵਿਭਾਗ ਪਿਛਲੀਆਂ ਅਦਾਇਗੀਆਂ ਕਰਨ ਦੇ ਨਾਲ ਨਾਲ ਆਉਣ ਵਾਲੇ ਚਾਰ ਮਹੀਨਿਆਂ ਵਿਚ ਮਗਨਰੇਗਾ ਸਕੀਮ ਤਹਿਤ ਕੰਮ ਕਰਨ ਵਾਲੇ ਕਾਮਿਆਂ ਨੂੰ ਉਹਨਾਂ ਦੀ ਉਜਰਤ ਸਮੇਂ ਸਿਰ ਕਰਨ ਦੇ ਸਮਰੱਥ ਹੋ ਗਿਆ ਹੈ। ਬਾਜਵਾ ਨੇ ਕਿਹਾ ਕਿ ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਹਿਦਾਇਤਾਂ ਦਿੱਤੀਆਂ ਹਨ ਕਿ ਮਨਰੇਗਾ ਸਕੀਮ ਇਸ ਸੰਕਟ ਦੇ ਸਮੇਂ ਵਿਚ ਗਰੀਬ ਵਰਗ ਲਈ ਬੜੀ ਵੱਡੀ ਰਾਹਤ ਦੇ ਸਕਦੀ ਹੈ। ਇਸ ਲਈ ਇਸ ਸਕੀਮ ਤਹਿਤ ਵੱਧ ਤੋਂ ਵੱਧ ਕਾਮਿਆਂ ਨੂੰ ਵੱਧ ਤੋਂ ਵੱਧ ਕੰਮ ਦਿੱਤਾ ਜਾਵੇ। ਉਹਨਾਂ ਦਸਿਆ ਕਿ ਵਿਭਾਗ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਮਨਰੇਗਾ ਕਾਮਿਆਂ ਨੂੰ ਹਰ 14 ਦਿਨਾਂ ਬਾਅਦ ਬਿਨ੍ਹਾਂ ਦੇਰੀ ਦੇ ਉਜਰਤ ਮਿਲਦੀ ਰਹੇ।

Big Breaking,ਪੰਜਾਬ ‘ਚ ਤੇਜ਼ੀ ਨਾਲ ਵਧਣ ਲੱਗੇ ਕੋਰੋਨਾ ਮਾਮਲੇ, ਇਸ ਪਿੰਡ ‘ਚ ਹੋਏ 32, ਇਸ ਥਾਂ ਇੱਕੋ ਪਰਿਵਾਰ ਦੇ 7

ਇਥੇ ਇਹ ਵਰਨਣਯੋਗ ਹੈ ਕਿ ਮਨਰੇਗਾ ਸਕੀਮ ਤਹਿਤ ਸੂਬੇ ਵਿਚ ਕੁਲ 28.23 ਲੱਖ ਕਾਮੇ ਰਜਿਸਟਰਡ ਹਨ ਜਿਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਾਇਆ ਜਾ ਸਕਦਾ ਹੈ।  ਇਹਨਾਂ ਵਿਚੋਂ 28.23 ਲੱਖ ਕਾਮੇ ਇਸ ਸਕੀਮ ਵਿਚ ਸਰਗਰਮ ਹਨ। ਪੰਜਾਬ ਵਿਚ ਮਗਨਰੇਗਾ ਕਾਮਿਆਂ ਦੀ ਉਜਰਤ ਇਸ ਅਪ੍ਰੈਲ ਮਹੀਨੇ ਤੋਂ ਵੱਧ ਕੇ 263 ਰੁਪਏ ਹੋ ਗਈ ਹੈ। ਪੰਚਾਇਤ ਮੰਤਰੀ ਨੇ ਇਹ ਵੀ ਦਸਿਆ ਕਿ ਵਿਭਾਗ ਨੇ ਕੱਲ ਜ਼ਿਲਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਿਤੀਆਂ ਦੇ ਮੁਲਾਜ਼ਮਾਂ ਦੀਆਂ ਪਿਛਲੇ ਸਾਲ ਅਕਤੂਬਰ ਤੋਂ ਇਸ ਸਾਲ ਦੇ ਮਾਰਚ ਮਹੀਨੇ ਤੱਕ ਦੀਆਂ ਤਨਖ਼ਾਹਾਂ ਦੀ ਅਦਾਇਗੀ ਕਰ ਦਿੱਤੀ ਗਈ ਹੈ।

ਮੁੱਖ ਮੰਤਰੀ LIVE | ਕਦੋਂ ਤੱਕ ਰਹੇਗਾ ਲਾਕਡਾਊਨ? CM Captain on Curfew and Lockdown | Punjab

ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਫ਼ਰਵਰੀ ਅਤੇ ਮਾਰਚ ਮਹੀਨਿਆਂ ਦੀਆਂ ਬਕਾਇਆ ਪੈਨਸ਼ਨਾਂ ਵੀ ਭੇਜ ਦਿੱਤੀਆਂ ਗਈਆਂ ਹਨ।  ਬਾਜਵਾ ਨੇ ਭਰੋਸਾ ਦਿੱਤਾ ਕਿ ਆਇੰਦਾ ਵੀ ਮੁਲਾਜ਼ਮਾਂ ਨੂੰ ਤਨਖ਼ਾਹਾਂ ਅਤੇ ਪੈਨਸ਼ਨਾਂ ਦੀ ਅਦਾਇਗੀ ਸਮੇਂ ਸਿਰ ਹੁੰਦੀ ਰਹੇਗੀ। ਪੰਚਾਇਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਵਿਰੁੱਧ ਲੜੀ ਜਾ ਰਹੀ ਜੰਗ ਵਿਚ ਮੂਹਰਲੀਆਂ ਸਫ਼ਾਂ ਵਿਚ ਰਹਿ ਕੇ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਵਿਭਾਗ ਵਲੋਂ ਪੇਂਡੂ ਇਲਾਕੇ ਵਿਚ ਚਲਾਈਆਂ ਜਾ ਰਹੀਆਂ ਸਿਹਤ ਸੰਸਥਾਵਾਂ ਦੇ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ਼ ਸਿਹਤ ਵਿਭਾਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button