IndiaTop News

ਮਨੀਪੁਰ ‘ ਹੁਣ ਤੱਕ ਇੱਕ ਨਾਬਾਲਗ ਸਮੇਤ 6 ਮੁਲਜ਼ਮ ਗ੍ਰਿਫ਼ਤਾਰ

ਮਨੀਪੁਰ ‘ਚ ਔਰਤਾਂ ਦੀ ਪਰੇਡ ਦੇ ਮਾਮਲੇ ‘ਚ ਇਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਤੱਕ ਇੱਕ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਵਾਇਰਲ ਵੀਡੀਓ ‘ਚ ਇਕ ਵਿਅਕਤੀ ਔਰਤ ਨੂੰ ਘਸੀਟਦਾ ਦਿਖਾਈ ਦੇ ਰਿਹਾ ਸੀ, ਪੁਲਸ ਨੇ ਉਸ ਨੂੰ ਵੀ ਫੜ ਲਿਆ ਹੈ। ਮੁਲਜ਼ਮਾਂ ਨੂੰ ਫੜਨ ਲਈ ਸੂਬੇ ਭਰ ਵਿੱਚ ਪੁਲੀਸ ਦੀਆਂ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਮੀਤੀ ਭਾਈਚਾਰੇ ਦੇ ਲੋਕ ਹਿੰਸਾ ਦੇ ਡਰੋਂ ਮਿਜ਼ੋਰਮ ਤੋਂ ਭੱਜ ਰਹੇ ਹਨ।

ਪਾਕਿਸਤਾਨ ਨੇ ਸੀਮਾ ਹੈਦਰ ਦਾ ਲਿਆ ਬਦਲਾ? 3 ਹਿੰਦੂ ਲੜਕੀਆਂ ਅਗਵਾ, ਭਖਿਆ ਮਾਹੌਲ D5 Channel Punjabi

4 ਮਈ ਨੂੰ ਵਾਇਰਲ ਹੋਈ ਵੀਡੀਓ ‘ਚ ਦੇਖਿਆ ਗਿਆ ਸੀ ਕਿ ਮੀਤੀ ਭਾਈਚਾਰੇ ਦੇ ਲੋਕ ਵੱਡੀ ਗਿਣਤੀ ‘ਚ ਦੋ ਕੁਕੀ ਔਰਤਾਂ ਦੀ ਨਗਨ ਪਰੇਡ ਕਰ ਰਹੇ ਹਨ। ਉਨ੍ਹਾਂ ਦਾ ਸ਼ੋਸ਼ਣ ਕਰਦੇ ਹਨ, ਉਨ੍ਹਾਂ ਨੂੰ ਪ੍ਰੇਸ਼ਾਨ ਕਰਦੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਦੇਸ਼ ਭਰ ‘ਚ ਲੋਕ ਗੁੱਸੇ ‘ਚ ਹਨ। ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਸਜ਼ਾ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਨੂੰ 11 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button