Breaking NewsD5 specialNewsPress ReleasePunjabTop News

ਮਨੀਸ਼ ਸਿਸੋਦੀਆ ਵੱਲੋਂ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕਰਨ ਤੋਂ 24 ਘੰਟੇ ਬਾਅਦ ਵੀ ਪੰਜਾਬ ਦੇ ਸਿੱਖਿਆ ਮੰਤਰੀ ਨੇ ਜਾਰੀ ਨਹੀਂ ਕੀਤੀ ਪੰਜਾਬ ਦੇ ਸਕੂਲਾਂ ਦੀ ਸੂਚੀ

ਮੈਦਾਨ ਛੱਡ ਕੇ ਭੱਜ ਰਹੇ ਹਨ ਪਰਗਟ ਸਿੰਘ, ਮੁੱਖ ਮੰਤਰੀ ਚੰਨੀ ਜਾਰੀ ਕਰਨ ਪੰਜਾਬ ਦੇ ਸਭ ਤੋਂ ਜ਼ਿਆਦਾ ਚੰਗੇ 250 ਸਕੂਲਾਂ ਦੀ ਸੂਚੀ: ਮਨੀਸ਼ ਸਿਸੋਦੀਆ

ਨਵੀਂ ਦਿੱਲੀ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ, ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਦਿੱਲੀ ਦੇ 250 ਚੰਗੇ ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕਰਨ ਦੇ 24 ਘੰਟੇ ਬਾਅਦ ਵੀ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਪੰਜਾਬ ਦੇ ਚੰਗੇ ਸਕੂਲਾਂ ਦੀ ਸੂਚੀ ਜਾਰੀ ਨਹੀਂ ਕੀਤੀ। ਇਸ ਸੰਬੰਧ ਵਿੱਚ ਸੋਮਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ, ‘‘ਪੰਜਾਬ ਦੇ ਸਿੱਖਿਆ ਮੰਤਰੀ ਮੈਦਾਨ ਛੱਡ ਕੇ ਭੱਜ ਰਹੇ ਹਨ। ਪਰਗਟ ਸਿੰਘ ਤਾਂ ਸੂਚੀ ਜਾਰੀ ਨਹੀਂ ਕਰ ਪਾਏ। ਲੇਕਿਨ ਮੈਨੂੰ ਉਮੀਦ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚੰਨੀ ਸੂਬੇ ਦੇ ਸਭ ਤੋਂ ਚੰਗੇ 250 ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕਰਨਗੇ।’’ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਜਾਨਣ ਦਾ ਹੱਕ ਹੈ ਕਿ ਕਾਂਗਰਸ ਸਰਕਾਰ ਨੇ ਪਿੱਛਲੇ 5 ਸਾਲਾਂ ਦੌਰਾਨ ਰਾਜ ਵਿੱਚ ਸਿੱਖਿਆ ਲਈ ਕੀ ਕੰਮ ਕੀਤਾ ਹੈ? ਦੋਵਾਂ ਰਾਜਾਂ ਦੇ ਸਕੂਲਾਂ ਦੀ ਤੁਲਨਾ ਤੋਂ ਭੱਜਣਾ ਇਹ ਸਿੱਧ ਕਰਦਾ ਹੈ ਕਿ ਕਾਂਗਰਸ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਬਾਰੇ ਕੋਈ ਕੰਮ ਨਹੀਂ ਕੀਤਾ ਹੈ। ਦੂਜੇ ਪਾਸੇ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਸਿੱਖਿਆ ਖੇਤਰ ਵਿੱਚ ਜਬਰਦਸਤ ਕੰਮ ਕੀਤਾ ਹੈ, ਜਿਸ ਕਾਰਨ ਦਿੱਲੀ ਦੇ ਸਿੱਖਿਆ ਮਾਡਲ ਦੀ ਚਰਚਾ ਅੱਜ ਪੂਰੇ ਸੰਸਾਰ ਵਿੱਚ ਹੋ ਰਹੀ ਹੈ।

Kisan Bill 2020: Delhi ਤੋਂ ਆਈ ਖੁਸ਼ਖਬਰੀ, Parliament‘ਚ ਖੇਤੀ ਕਾਨੂੰਨਾਂ ਸਬੰਧੀ ਬਿੱਲ ਪਾਸ| D5 Channel Punjabi

ਸਿਸੋਦੀਆ ਨੇ ਕਿਹਾ ਕਿ ਹੁਣ ਪਰਗਟ ਸਿੰਘ ਤੁਲਨਾ ਕਰਨ ਦੀ ਥਾਂ ਮੈਦਾਨ ਛੱਡ ਕੇ ਭੱਜ ਰਹੇ ਹਨ, ਕਿਉਂਕਿ ਉਨ੍ਹਾਂ ਦੇ ਸਿੱਖਿਆ ਮਾਡਲ ਵਿੱਚ ਦਿਖਾਉਣ ਲਈ ਕੁੱਝ ਨਹੀਂ ਹੈ। ਅਸਲੀਅਤ ਇਹ ਹੈ ਕਿ ਕਾਂਗਰਸ ਨੇ ਪਿੱਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਦੇ ਵਿਕਾਸ ਲਈ ਕੁੱਝ ਨਹੀਂ ਕੀਤਾ ਅਤੇ ਸਿੱਖਿਆ ਦੇ ਖੇਤਰ ਵਿੱਚ ਤਾਂ ਪੰਜਾਬ ’ਚ ਸਿਫ਼ਰ ਕੰਮ ਹੋਇਆ ਹੈ। ਪੰਜਾਬ ਦੀ ਜਨਤਾ ਨੇ ਬਹੁਤ ਉਮੀਦਾਂ ਨਾਲ ਕਾਂਗਰਸ ਦੀ ਸਰਕਾਰ ਚੁਣੀ ਸੀ, ਲੇਕਿਨ ਕਾਂਗਰਸ ਜਨਤਾ ਦੀ ਉਮੀਦਾਂ ’ਤੇ ਖ਼ਰੀ ਨਹੀਂ ਉਤਰੀ ਅਤੇ ਪੰਜਾਬ ਦੀ ਜਨਤਾ ਨਾਲ ਧੋਖ਼ਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਇਹ ਜਾਨਣ ਦਾ ਹੱਕ ਕਿ ਕੀ ਪੰਜਾਬ ਸਰਕਾਰ ਕੋਲ ਅਜਿਹੇ 250 ਸਕੂਲ ਵੀ ਨਹੀਂ ਹਨ, ਜਿੱਥੇ ਦਿੱਲੀ ਦੇ ਸਕੂਲਾਂ ਦੀ ਤਰ੍ਹਾਂ ਪਿੱਛਲੇ 5 ਸਾਲਾਂ ਵਿੱਚ ਵਿਸ਼ਵ ਪੱਧਰੀ ਢਾਂਚਾ ਤਿਆਰ ਕੀਤਾ ਹੋਵੇ, ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਸਿਖਲਾਈ ਦਿਵਾਈ ਗਈ ਹੋਵੇ, ਨਤੀਜੇ ਚੰਗੇ ਹੋਣ, ਬੱਚੇ ਆਈਆਈਟੀ ਅਤੇ ਜੇਈਈ ਲਈ ਚੁਣੇ ਜਾ ਰਹੇ ਹੋਣ।

   Kisan Bill 2020 : Session ਤੋਂ ਪਹਿਲਾਂ ਕਿਸਾਨਾਂ ਨੇ ਰੱਖਤੀ ਨਵੀਂ ਮੰਗ, ਪੈ ਗਿਆ ਪੰਗਾ || D5 Channel Punjabi

ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ, ‘‘ਮੈਨੂੰ ਉਮੀਦ ਹੈ ਕਿ ਚੰਨੀ ਸਾਬ ਮੈਦਾਨ ਛੱਡ ਕੇ ਭੱਜਣਗੇ ਨਹੀਂ ਅਤੇ ਅੱਜ ਸ਼ਾਮ ਤੱਕ ਪੰਜਾਬ ਦੇ 250 ਸਕੂਲਾਂ ਦੀ ਸੂਚੀ ਜਾਰੀ ਕਰਨਗੇ। ਜੇਕਰ ਉਹ ਸੂਚੀ ਜਾਰੀ ਨਹੀਂ ਕਰਦੇ ਤਾਂ ਸਰਵਜਨਕ ’ਤੇ ਇਹ ਮੰਨ ਲੈਣ ਕਿ ਪਿੱਛਲੇ 5 ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਵਿਵਸਥਾ ਨੂੰ ਠੀਕ ਕਰਨ ਲਈ ਕੋਈ ਕੰਮ ਨਹੀਂ ਕੀਤਾ ਗਿਆ।’’ ਜ਼ਿਕਰਯੋਗ ਹੈ ਕਿ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ ਦਿੱਲੀ ਦੇ 250 ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕਰਕੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਦਿੱਲੀ ਆ ਕੇ ਸਕੂਲ ਦੇਖਣ ਦਾ ਸੱਦਾ ਦਿੱਖਾ ਸੀ। ਨਾਲ ਹੀ ਪੰਜਾਬ ਦੇ 250 ਸਕੂਲਾਂ ਦੀ ਸੂਚੀ ਵੀ ਜਾਰੀ ਕਰਨ ਲਈ ਕਿਹਾ ਸੀ, ਤਾਂਕਿ ਦੋਵਾਂ ਰਾਜਾਂ ਦੇ ਸਕੂਲਾਂ ਦੇ ਢਾਂਚੇ, ਟੀਚਰ ਟਰੇਨਿੰਗ, ਨਤੀਜਿਆਂ ’ਚ ਸੁਧਾਰ ਅਤੇ ਸਾਰੀ ਸਿਖਿਆ ਵਿਵਸਥਾ ਦੀ ਤੁਲਨਾ ਕੀਤੀ ਜਾ ਸਕੇ। ਪੰਜਾਬ ਦੀ ਜਨਤਾ ਇਹ ਸਮਝ ਸਕੇ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਦਿੱਲੀ ਦਾ ਸਿੱਖਿਆ ਮਾਡਲ ਸ਼ਾਨਦਾਰ ਹੈ ਜਾਂ ਪੰਜਾਬ ਵਿੱਚ ਕਾਂਗਰਸ ਦਾ ਸਿੱਖਿਆ ਮਾਡਲ ਚੰਗਾ ਹੈ।


Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button