ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਏ ਜਾਣ ਦੇ ਫ਼ੈਸਲੇ ਖ਼ਿਲਾਫ਼ ਮਨੀਸ਼ਾ ਗੁਲਾਟੀ ਨੇ ਫਿਰ ਤੋਂ ਹਾਈਕੋਰਟ ਦਾ ਰੁਖ ਕੀਤਾ ਹੈ। ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਅੱਜ ਸੁਣਵਾਈ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾ ਵੀ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ ਦਾ ਰੁੱਖ ਕੀਤਾ ਜਾ ਚੁੱਕਾ। ਜਦੋਂ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਸੇਵਾ ਵਾਧਾ ਨਾ ਦੇਣ ਸਬੰਧੀ ਜਾਰੀ ਪੱਤਰ ਨੂੰ ਰੱਦ ਕਰ ਦਿੱਤਾ ਗਿਆ ਸੀ। ਜਲਾਂਕਿ ਤਦੋਂ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਖ਼ਤਮ ਹੋਣ ‘ਚ ਅਜੇ 6 ਮਹੀਨੇ ਬਾਕੀ ਸਨ। ਉਸ ਸਮੇਂ ਮਨੀਸ਼ਾ ਗੁਲਾਟੀ ਨੂੰ ਹਾਈ ਕੋਰਟ ਨੇ ਰਾਹਤ ਦੇ ਦਿੱਤੀ ਸੀ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਦਾਇਰ ਕਰਨ ਲਈ ਕਿਹਾ ਗਿਆ ਸੀ।
ਕਰ ਲਓ ਮੁਫ਼ਤ ਸਫ਼ਰ , ਔਰਤ ਨੇ ਸ਼ਰੇਆਮ ਕੁੱਟਿਆ ਕੰਡਕਟਰ, ਕਾਲਰ ਤੋਂ ਫੜ੍ਹ ਸੁੱਟ ਲਿਆ ਥੱਲੇ D5 Channel Punjabi
ਮਨੀਸ਼ਾ ਗੁਲਾਟੀ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2018 ਵਿਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਫਿਰ ਸਾਲ 2020 ਵਿੱਚ ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਲਈ ਵਧਾ ਦਿੱਤਾ ਗਿਆ। ਇਸ ਤੋਂ ਬਾਅਦ 20 ਫਰਵਰੀ 2022 ਨੂੰ ਉਹ ਵੀ ਭਾਜਪਾ ‘ਚ ਸ਼ਾਮਲ ਹੋ ਗਈ ਪਰ ਆਪਣੇ ਅਹੁਦੇ ‘ਤੇ ਬਣੀ ਰਹੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.