Breaking NewsD5 specialNewsPress ReleasePunjabTop News

Manish ਸਿਸੋਦੀਆ ਨੇ ਪਰਗਟ ਸਿੰਘ ਨੂੰ ਸਿੱਖਿਆ ਪ੍ਰਣਾਲੀ ‘ਤੇ ਦਿੱਤੀ ਖੁੱਲੀ ਬਹਿਸ ਦੀ ਚੁਣੌਤੀ

ਪੰਜਾਬ ਦੀ ਜ਼ਰਜ਼ਰ ਸਿੱਖਿਆ ਵਿਵਸਥਾ ਨੂੰ ਲੈ ਕੇ ਦਿੱਲੀ ਦੇ ਸਿੱਖਿਆ ਮੰਤਰੀ ਨੇ ਪਰਗਟ ਸਿੰਘ ਨੂੰ ਘੇਰਿਆ

ਚੰਡੀਗੜ:ਆਮ ਆਦਮੀ ਪਾਰਟੀ (ਆਪ) ਦੇ ਕੌਮੀ ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਜ਼ਰਜ਼ਰ ਸਿੱਖਿਆ ਵਿਵਸਥਾ ਦੇ ਮੁੱਦੇ ‘ਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਖੁੱਲੀ ਬਹਿਸ ਦੀ ਚੁਣੌਤੀ ਦਿੱਤੀ ਹੈ। ਮਨੀਸ ਸਿਸੋਦੀਆ ਵੀਰਵਾਰ ਨੂੰ ਇੱਥੇ ਸੀ.ਆਈ.ਆਈ ਵਿਖੇ ਚੰਡੀਗੜ ਦੀਆਂ ਨਗਰ ਨਿਗਮ ਚੋਣਾ ਦੇ ਸੰਬੰਧ ‘ਚ ਪੁੱਜੇ ਸਨ, ਜਿੱਥੇ ਸਿਸੋਦੀਆ ਮੀਡੀਆ ਵੱਲੋਂ ਪਰਗਟ ਸਿੰਘ ਦੇ ਸਿੱਖਿਆ ਖੇਤਰ ਸੰਬੰਧੀ ਕੀਤੇ ਜਾ ਰਹੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਦੇ ਮੁੱਦੇ ‘ਤੇ ਚੋਣਾ ਹੋਣੀਆਂ ਚਾਹੀਦੀਆਂ ਹਨ, ਕਿਉਂਕਿ ਸਿੱਖਿਆ ਤੋਂ ਬਗ਼ੈਰ ਦਰਪੇਸ਼ ਢੇਰੋਂ ਚੁਣੌਤੀਆਂ ਨਾਲ ਨਿਪਟਿਆ ਨਹੀਂ ਜਾ ਸਕਦਾ।

Ik Meri vi Suno (Kisan Bill 2020) : Delhi ਨੂੰ ਤੁਰਿਆ ਸਾਰਾ Punjab,ਸਿਆਸਤ ‘ਚ ਫੇਰਬਦਲ | D5 Channel Punjabi

ਪਰਗਟ ਸਿੰਘ ਨੂੰ ਚੁਣੌਤੀ ਦਿੰਦੇ ਹੋਏ ਸਿਸੋਦੀਆ ਨੇ ਕਿਹਾ, ”ਸਾਡੇ ਦਿੱਲੀ ਵਿੱਚ ਸਿੱਖਿਆ ਦੇ ਖੇਤਰ ‘ਚ ਕੀਤੇ ਕੰਮਾਂ ਅਤੇ ਪੰਜਾਬ ‘ਚ ਪਿਛਲੇ 5 ਸਾਲਾਂ ਵਿੱਚ ਸਰਕਾਰੀ ਸਕੂਲਾਂ ਅਤੇ ਸਿੱਖਿਆ ਵਿਵਸਥਾ ਲਈ ਕੀਤੇ ਕਾਰਜਾਂ ਦੀ ਤੁਲਨਾ ਹੋਣੀ ਚਾਹੀਦੀ ਹੈ। ਪਰਗਟ ਸਿੰਘ ਪੰਜਾਬ ਦੇ 10 ਬਿਹਤਰੀਨ ਸਰਕਾਰੀ ਸਕੂਲ ਦਿਖਾਉਣ ਅਤੇ ਮੈਂ 10 ਸਰਕਾਰੀ ਸਕੂਲ ਦਿੱਲੀ ਦੇ ਦਿਖਾਉਣਾ ਹਾਂ। ਮੈਂ ਖੁੱਲੀ ਬਹਿਸ ਲਈ ਤਿਆਰ ਹਾਂ। ਪਰਗਟ ਸਿੰਘ ਇਸ ਚੁਣੌਤੀ ਨੂੰ ਕਬੂਲਣ ਦਾ ਹੌਸਲਾ ਦਿਖਾਉਣ। ਫ਼ੈਸਲਾ ਜਨਤਾ ਉਤੇ ਛੱਡ ਦਿੱਤਾ ਜਾਵੇ।”

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button