ਮਰਹੁਮ ਗਾਇਕ ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਮਾਂ ਚਰਨ ਕੌਰ ਨੇ ਸਾਂਝੀ ਕੀਤੀ ਭਾਵੁਕ ਪੋਸਟ
ਮਾਨਸਾ : ਅੱਜ ਮਰਹੁਮ ਗਾਇਕ ਸਿੱਧੂ ਮੂਸੇਵਾਲਾ ਦਾ ਜਨਮਦਿਨ ਹੈ। ਜਨਮਦਿਨ ਮੌਕੇ ਸਿੱਧੂ ਦੇ ਫੈਨਜ਼ ਉਨ੍ਹਾਂ ਨੂੰ ਯਾਦ ਕਰ ਰਹੇ ਹਨ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ। ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਹੋਇਆ ਸੀ। ਮੂਸੇਵਾਲਾ ਦਾ ਪੂਰਾ ਨਾਂ ਸ਼ੁਭਦੀਪ ਸਿੰਘ ਸਿੱਧੂ ਹੈ ਅਤੇ ਉਹ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇ ਦਾ ਰਹਿਣ ਵਾਲਾ ਸੀ। ਸਿੱਧੂ ਨੂੰ ਜਨਮਦਿਨ ਮੌਕੇ ਪੰਜਾਬੀ ਇੰਡਸਟਰੀ ਤੋਂ ਲੈ ਕੇ ਬਾਲੀਵੂਡ ਤੱਕ ਦੇ ਕਲਾਕਾਰ ਯਾਦ ਰਹੇ ਹਨ। ਸਿੱਧੂ ਮੂਸੇਵਾਲਾ ਆਪਣੀ ਗਾਇਕੀ ਦੇ ਵੱਖਰੇ ਅੰਦਾਜ਼ ਕਾਰਨ ਪੂਰੇ ਦੁਨੀਆ ਵਿੱਚ ਮਸ਼ਹੂਰ ਹੋਇਆ ਸੀ। ਜਿੱਥੇ ਸਿੱਧੂ ਦੀਆਂ ਥੋੜ੍ਹੇ ਸਮੇਂ ਵਿੱਚ ਮਸ਼ਹੂਰ ਹੋਣ ਦੀਆਂ ਗੱਲਾਂ ਚੱਲਦੀਆਂ ਹਨ ਤਾਂ ਨਾਲ ਹੀ ਉਨ੍ਹਾਂ ਨਾਲ ਜੁੜੇ ਵਿਵਾਦਾਂ ਦੀ ਚਰਚਾ ਵੀ ਅਕਸਰ ਹੁੰਦੀ ਹੈ।
View this post on Instagram
ਅੱਜ ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਮਾਂ ਚਰਨ ਕੌਰ ਨੇ ਇਕ ਭਾਵੂਕ ਪੋਸਟ ਸ਼ੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਪੋਸਟ ਸਾਂਝੀ ਕਰਦੇ ਲਿਖਿਆ ਕਿ “ਜਨਮਦਿਨ ਮੁਬਾਰਕ ਪੁੱਤ, ਅੱਜ ਦੇ ਦਿਨ ਮੇਰੀਆਂ ਮੁਰਾਦਾ ਤੇ ਦੁਆਵਾਂ ਸੱਚ ਹੋਈਆ ਸੀ, ਜਦੋਂ ਮੈਂ ਤੁਹਾਨੂੰ ਪਹਿਲੀ ਵਾਰ ਆਪਣੀ । ਬੁੱਕਲ ਦੇ ਨਿੱਘ ਵਿਚ ਮਹਿਸੂਸ ਕੀਤਾ ਸੀ, ਤੇ ਮੈਨੂੰ ਪਤਾ ਲੱਗਾ ਸੀ ਕਿ ਮੈਂਨੂੰ ਅਕਾਲ ਪੁਰਖ ਨੇ ਪੁੱਤਰ ਦੀ ਦਾਤ ਬਖਸ਼ੀ ਹੈ, ਸ਼ੁੱਭ ਤੁਹਾਨੂੰ ਪਤਾ ਤੁਹਾਡੇ ਨਿੱਕੇ ਨਿੱਕੇ ਪੈਰਾਂ ਉਪਰ ਹਲਕੀ ਹਲਕੀ ਲਾਲੀ ਸੀ, ਜਿਹਨਾਂ ਨੂੰ ਇਹ ਨਹੀਂ ਪਤਾ ਸੀ ਕਿ ਇਹਨਾਂ ਨੰਨ੍ਹੇ ਕਦਮਾਂ ਨੇ ਪਿੰਡ ਬੈਠਿਆਂ ਹੀ ਸਾਰੀ ਦੁਨੀਆਂ ਦਾ ਸਫ਼ਰ ਕਰ ਲੈਣਾ, ਤੇ ਮੋਟੀਆਂ ਮੋਟੀਆਂ ਅੱਖਾਂ ਸੀ, ਜੋ ਧਰੋ ਹੀ ਸੱਚ ਨੂੰ ਦੇਖਣ ਤੇ ਪਛਾਣਨ ਦਾ ਹੁਨਰ ਲੈਕੇ। ਆਇਆ ਸੀ, ਉਹ ਇਹ ਨਹੀਂ ਜਾਣਦੀਆਂ ਸੀ ਕਿ ਓ ਪੰਜਾਬ ਦੀ ਪੀੜੀ ਨੂੰ ਦੁਨੀਆਂ ਨੂੰ ਦੇਖਣ ਦਾ ਵੱਖਰਾ ਨਜ਼ਰੀਆ ਦੇਕੇ ਜੰਗ ਤੋ ਜਾਣਗੀਆਂ ਤੇ ਇਹਨਾਂ ਖੂਬੀਆਂ ਦੀ ਪਹਿਚਾਣ ਬਣਨ ਵਾਲੀ ਤੁਹਾਡੀ ਓਹ ਕਲਮ ਜਿਸਨੂੰ ਫੜਨ ਵਾਲੇ ਤੁਹਾਡੇ ਭਰਮੇ ਜਿਹੇ ਨਿੱਕੇ ਨਿੱਕੇ ਹੱਥ ਸੀ, ਜਿਹਨਾਂ ਨੂੰ ਦੇਖ ਮੈਨੂੰ ਇਹ ਨਹੀਂ ਪਤਾ ਲੱਗਾ ਸੀ, ਕਿ ਇਹ ਹੱਥ ਯੁੱਗ ਪਲਟਾਉਣ ਦੀ ਸਮਰੱਥਾ ਰੱਖਦੇ ਸੀ, ਤੇ। ਦਸਤਾਰ ਵਰਗੇ ਅਨਮੋਲ ਤਾਜ਼ ਨੂੰ ਸਾਂਭਣ ਵਾਲੇ ਸਿਰ ਤੇ ਭਰਮੇ ਵਾਲ ਸੀ, ਜਿਹਨਾ ਨੂੰ ਮੈਂ ਨਹੀਂ ਜਾਣਦੀ ਸੀ ਕਿ ਮੈਂ ਕਿਹੜੇ ਹਾਲੀ ਆਖ਼ਰੀ ਵਾਰ ਗੁੰਦਣਾ, ਜੇ ਓਸ ਵੇਲੇ ਅਕਾਲ ਪੁਰਖ ਮੈਨੂੰ ਦੱਸ ਦਿੰਦੇ ਕਿ ਜਿਸ ਪੁੱਤ ਦੀ ਮੈਂ ਮਾਂ ਬਣ ਗਈ ਹਾਂ, ਓਸਦਾ ਜਨਮ ਹੀ ਦੁਨੀਆਂ ਨੂੰ ਸੱਚ ਤੇ ਅਣਖ ਦੇ ਰਸਤੇ ਤੇ ਚੱਲਣ ਦੀ ਸੇਧ ਦੇਣ ਲਈ ਹੋਇਆ ਤਾਂ ਮੈਂ ਤੁਹਾਡੇ ਲੇਖਾ ‘ਚ ਲਿਖੀਆਂ ਸਾਜ਼ਿਸ਼ਾਂ ਤੇ ਹਮਲਿਆਂ ਨੂੰ ਆਪਣੇ ਹਿੱਸੇ ਲਿਖਾਂ ਲੈਂਦੀ, ਪੁੱਤ ਬੇਸ਼ੱਕ ਤੁਸੀਂ ਮੈਨੂੰ ਤੁਰਦੇ ਫਿਰਦੇ ਨਹੀਂ। ਦਿਖਦੇ ਪਰ, ਮੈਂ ਤੁਹਾਨੂੰ ਆਪਣੇ ਆਲੇ ਦੁਆਲੇ ਹਮੇਸ਼ਾ ਮਹਿਸੂਸ ਕਰਦੀ ਹਾਂ, ਪੁੱਤ ਤੁਸੀਂ ਜਿੱਥੇ ਵੀ ਹੋ ਓਥੇ ਖੁਸ਼ ਹੋਵੋ, ਇਹੀ ਤੁਹਾਡੇ ਜਨਮਦਿਨ ਤੇ ਮੈਂ ਅਰਦਾਸ ਕਰਦੀ ਹਾਂ, ਤੁਹਾਡੀ ਬਹੁਤ ਯਾਦ ਆ ਰਹੀ ਆ ਅੱਜ।”
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.