PunjabTop News

ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਜਨਮਦਿਨ ਮੌਕੇ ਦਰਬਾਰ ਸਾਹਿਬ ਨਤਮਸਤਕ ਹੋਈ ਰੀਨਾ ਰਾਏ

ਅੰਮ੍ਰਿਤਸਰ : ਅੱਜ ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਜਨਮ ਦਿਨ ਹੈ। ਇਸ ਮੌਕੇ ਦੀਪ ਸਿੱਧੂ ਦੀ ਮਹਿਲਾ ਮਿੱਤਰ ਰੀਨਾ ਰਾਏ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੀ। ਇਸ ਮੌਕੇ ਰੀਨਾ ਰਾਏ ਨੇ ਦਸਤਾਰ ਸਜਾਈ ਹੋਈ ਸੀ। ਦੱਸ ਦਈਏ ਪਿਛਲੇ ਮਹੀਨੇ ਹੀ ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਨੇ ਇੱਕ ਸਾਲ ਬਾਅਦ ਐਕਸੀਡੈਂਟ ਵਾਲੇ ਦਿਨ ਨੂੰ ਲੈਕੇ ਕਈ ਖੁਲਾਸੇ ਕੀਤੇ ਸਨ। ਉਸ ਨੇ ਆਪਣੇ ਯੂਟਿਊਬ ਚੈਨਲ ਉੱਪਰ ਇੱਕ ਵੀਡੀਓ ਅਪਲੋਡ ਕੀਤਾ ਸੀ, ਜਿਸ ਵਿੱਚ ਉਸ ਵਿਸਥਾਰ ਵਿੱਚ ਦੱਸਿਆ ਸੀ ਕਿ ਐਕਸੀਡੈਂਟ ਵਾਲੇ ਦਿਨ ਦੀਪ ਸਿੱਧੂ ਨਾਲ ਕੀ ਵਾਪਰਿਆ ਸੀ। ਜਿਸ ਕਰਕੇ ਰੀਨਾ ਰਾਏ ਕਾਫੀ ਚਰਚਾ ਵਿੱਚ ਰਹੀ ਸੀ। ਦੱਸ ਦਈਏ ਇਸ ਸਾਲ 15 ਫਰਵਰੀ ਨੂੰ ਦੀਪ ਸਿੱਧੂ ਦੀ ਪਹਿਲੀ ਬਰਸੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button